ਲੂ ਲੱਗਣਾ ਗਰਮੀ ਦੇ ਮੌਸਮ ਦਾ ਰੋਗ ਅਤੇ ਵੱਡੀ ਸਮੱਸਿਆ ਹੈ। ਸੂਰਜ ਦੀ ਤਪਸ਼ ਅੱਗ ਵਰਾਉਂਦੀ ਪਈ ਹੈ ਤੇ ਛੋਟੇ ਬੱਚੇ, ਬਜ਼ੁਰਗ, ਕਮਜ਼ੋਰ ਜਾਂ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੇ ਰੋਗ ਤੋਂ ਪੀੜਤ ਵਿਅਕਤੀ ਲੂ ਦੀ ਲਪੇਟ ਵਿਚ ਛੇਤੀ ਆ ਜਾਂਦੇ ਹਨ। ਸੜਕਾਂ ’ਤੇ ਰੇੜੀ, ਰਿਕਸ਼ਾ-ਟਾਂਗਾ ਚਾਲਕ, ਦਿਹਾੜੀਦਾਰ-ਮਜ਼ਦੂਰ, ਕਾਮੇ, ਯਾਤਰੀ ਅਤੇ ਭਿਖਾਰੀ ਆਦਿ ਵੀ ਸੂਰਜ ਦੀਆਂ ਗਰਮ ਹਵਾਵਾਂ ਦੇ ਚਲਦਿਆਂ ਲੂ ਦਾ ਸ਼ਿਕਾਰ ਹੋਣ ਕਾਰਨ ਬੇਹੋਸ਼ ਹੋ ਕਿ ਡਿੱਗ ਪੈਂਦੇ ਹਨ। ਸੂਰਜ ਦੀ ਗਰਮੀ ਸਾਡੀ ਊਰਜਾ ਨੂੰ ਪੂਰੀ ਤਰਾਂ ਖ਼ਤਮ ਕਰ ਸਕਦੀ ਹੈ