ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ, ਲੁਧਿਆਣਾ ਜ਼ੋਨ-ਡੀ ਵਿਖੇ ਤਾਇਨਾਤ ਸੈਨੇਟਰੀ ਇੰਸਪੈਕਟਰ ਜਤਿੰਦਰ ਵਿੱਜ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੈਨੇਟਰੀ ਇੰਸਪੈਕਟਰ ਨੂੰ ਮਾਹੀ ਰਾਮ ਵਾਸੀ ਟਾਵਰ ਕਲੋਨੀ, ਨੇੜੇ ਅਨਾਜ ਮੰਡੀ, ਲੁਧਿਆਣਾ (ਜੋ ਮੂਲ ਰੂਪ ਵਿੱਚ ਪਿੰਡ ਹਿੰਦਬਾਠੀ, ਜ਼ਿਲ੍ਹਾ ਦਮੋ, ਮੱਧ ਪ੍ਰਦੇਸ਼ ਦਾ ਨਿਵਾਸੀ ਹੈ) ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।