ਸਰਹਿੰਦ-ਪਟਿਆਲਾ ਮਾਰਗ 'ਤੇ ਸਥਿਤ ਪਿੰਡ ਬਾਗੜੀਆਂ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ।ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਮਨੋਹਰ ਸਿੰਘ ਵਾਸੀ ਕੁਰਾਲੀ ਨੇ ਦੱਸਿਆ ਕਿ ਬੀਤੇ ਕੱਲ ਪਿੰਡ ਬਾਗੜੀਆਂ ਦੀ ਅਨਾਜ ਮੰਡੀ ਨਜ਼ਦੀਕ ਤੇਜ਼ ਰਫਤਾਰੀ ਨਾਲ ਆ ਰਹੀ ਕਾਰ ਨੰਬਰ P265M-0018 ਦੇ ਚਾਲਕ ਨੇ ਮੋਟਰਸਾਈਕਲ 'ਤੇ ਆ ਰਹੇ ਸ਼ਿਕਾਇਤਕਰਤਾ ਦੇ ਭਰਾ ਜਰਨੈਲ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਜਰਨੈਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।ਮੂਲੇਪੁਰ ਥਾਣੇ ਦੀ ਪੁਲਿਸ ਨੇ ਕਾਰ ਚਾਲਕ ਪਰਮਿੰਦਰ ਸਿੰਘ ਵਾਸੀ ਪਿੰਡ ਨੰਦਪੁਰ ਕੇਸ਼ੋਂ ਵਿਰੁੱਧ ਅ/ਧ 279,427,304-ਏ ਆਈ.ਪੀ.ਸੀ. ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।