ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਨੌਂ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਜਾਰੀ ਕਰਦਿਆਂ, 90 ਦੇ ਸਦਨ ਦੀਆਂ 29 ਸੀਟਾਂ ਲਈ ਉਮੀਦਵਾਰੀ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਦੂਜੀ ਸੂਚੀ ਵਿੱਚ ਪਾਰਟੀ ਨੇ ਇੰਦਰੀ, ਸਢੌਰਾ, ਥਾਨੇਸਰ, ਰਤੀਆ, ਆਦਮਪੁਰ, ਬਰਵਾਲਾ, ਤਿਗਾਂਵ, ਫਰੀਦਾਬਾਦ ਅਤੇ ਬਾਵਲ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਇੰਦਰੀ ਤੋਂ ਹਵਾ ਸਿੰਘ, ਫਰੀਦਾਬਾਦ ਤੋਂ ਪ੍ਰਵੇਸ਼ ਮਹਿਤਾ, ਸਢੌਰਾ ਤੋਂ ਰੀਟਾ ਬਾਮਣੀਆ, ਥਾਨੇਸਰ ਤੋਂ ਕ੍ਰਿਸ਼ਨ ਬਜਾਜ, ਰਤੀਆ ਤੋਂ ਮੁਖਤਿਆਰ ਸਿੰਘ ਬਾਜ਼ੀਗਰ, ਆਦਮਪੁਰ ਤੋਂ ਭੂਪੇਂਦਰ ਬੈਨੀਵਾਲ, ਬਰਵਾਲਾ ਤੋਂ ਛਤਰਪਾਲ ਸਿੰਘ, ਬਾਵਲ ਤੋਂ ਜਵਾਹਰ ਲਾਲ ਅਤੇ ਤਿਗਾਂਵ ਤੋਂ ਅਬਾਸ਼ ਚੰਦੇਲਾ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। .