ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਗਾਮੀ 31 ਮਈ ਦੇ ਬਾਅਦ ਗੁਰੂਗ੍ਰਾਮ ਵਾਸੀਆਂ ਨੂੰ ਕੁੱਲ 670 ਐਮਐਲਡੀ ਜਲਸਪਲਾਈ ਕੀਤੀ ਜਾਵੇਗੀ। ਉਨ੍ਹਾਂ ਨੇ ਇਸ ਦੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਤਾਂ ਜੋ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਲੋਕਾਂ ਨੂੰ ਕਿਸੇ ਵੀ ਪਾਣੀ ਦੀ ਮੁਸ਼ਕਲ ਨਾ ਹੋਵੇ। ਇਸ ਤੋਂ ਇਲਾਵਾ, ਉਨ੍ਹਾਂ ਨੇ ਕਿਹਾ ਕਿ ਗੁਰੂਗ੍ਰਾਮ ਵਿੱਚ 400 ਨਵੀਂ ਇਲੈਕਟ੍ਰਿਕ ਬੱਸਾਂ ਵੀ ਸੰਚਾਲਿਤ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਅੱਜ ਗੁਰੂਗ੍ਰਾਮ ਵਿੱਚ ਪ੍ਰਬੰਧਿਤ ਗੁਰੂਗ੍ਰਾਮ ਮੈਟਰੋਪੋਲੀਟਨ ਵਿਕਾਸ ਅਥਾਰਿਟੀ ਦੀ 14ਵੀਂ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਵਿਕਾਸ ਦੀ ਗਤੀ ਨੂੰ ਤੇਜ ਕਰਨ ਲਈ ਲਗਭਗ 3034.82 ਕਰੋੜ ਰੁਪਏ ਦੇ ਬਜਟ ਨੂੰ ਵੀ ਮੰਜੂਰੀ ਦਿੱਤੀ ਗਈ ਹੈ। ਮੀਟਿੰਗ ਵਿੱਚ ਉਦਯੋਗ ਮੰਤਰੀ ਰਾਓ ਨਰਬੀਰ ਸਿੰਘ, ਵਿਧਾਇਕ ਤੇਜਪਾਲ ਤੰਵਰ, ਬਿਮਲਾ ਚੌਧਰੀ ਅਤੇ ਮੁਕੇਸ਼ ਸ਼ਰਮਾ ਵੀ ਮੌਜੂਦ ਰਹੇ।
ਮੀਟਿੰਗ ਵਿੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਗੁਰੂਗ੍ਰਾਮ ਵਿੱਚ ਵਿਕਾਸ ਕੰਮਾਂ ਦੀ ਗਤੀ ਨੂੰ ਵਧਾਇਆ ਜਾਵੇ ਤਾਂ ਜੋ ਲੋਕਾਂ ਨੂੰ ਸਮੇਂਬੱਧ ਢੰਗ ਨਾਲ ਸਹੂਲਤਾਂ ਉਪਲਬਧ ਹੋ ਸਕਣ।
ਜੀਐਮਡੀਏ ਦੀ ਪਿਛਲੀ ਮੀਟਿੰਗ ਦੇ ਸਬੰਧ ਵਿੱਚ ਕੀਤੇ ਗਏ ਫੈਸਲਿਆਂ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੂੜਾ ਚੁੱਕਣ ਵਾਲੀ ਕੰਪਨੀ ਇਕੋਗ੍ਰੀਨ ਨੂੰ ਨਵਾਂ ਨੋਟਿਸ ਭੇਜਿਆ ਜਾਵੇ ਅਤੇ ਉਸ ਦੀ ਪ੍ਰੋਪਰਟੀ ਅਟੈਚ ਕਰ ਕੇ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਸ਼ਾਮਿਲ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇ। ਇਸੀ ਤਰ੍ਹਾ, ਰੇਨਵਾਟਰ ਹਾਰਵੇਸਟਿੰਗ ਦੇ ਬਾਰੇ ਵਿੱਚ ਜਾਣਕਾਰੀ ਹਾਸਲ ਕਰ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਅਗਾਮੀ 10 ਦਿਨ ਦੇ ਅੰਦਰ-ਅੰਦਰ ਟੈਂਡਰ ਕਰਨ ਅਤੇ ਕਾਰਵਾਈ ਅਮਲ ਵਿੱਚ ਲਿਆਉਣ।