Friday, September 29, 2023  

ਚੰਡੀਗੜ੍ਹ

ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਵਿੱਚ ਪੰਜਾਬ ਦੀਆਂ ਯੂਨੀਵਰਸਿਟੀਆਂ ਦੀ ਝੰਡੀ

June 04, 2023

ਪੰਜਾਬ ਯੂਨੀਵਰਸਿਟੀ ਪਹਿਲੇ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੂਜੇ, ਪੰਜਾਬੀ ਯੂਨੀਵਰਸਿਟੀ ਚੌਥੇ ਤੇ ਗੁਰੂ ਕਾਸ਼ੀ ਯੂਨੀਵਰਸਿਟੀ ਪੰਜਵੇਂ ਸਥਾਨ ਉਤੇ ਰਹੀ
ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਤੇ ਯੂਨੀਵਰਸਿਟੀਆਂ ਨੂੰ ਦਿੱਤੀ ਮੁਬਾਰਕਬਾਦ

ਚੰਡੀਗੜ੍ਹ, 4 ਜੂਨ : ਉਤਰ ਪ੍ਰਦੇਸ਼ ਵਿੱਚ ਸੰਪੰਨ ਹੋਈਆਂ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਵਿੱਚ ਪੰਜਾਬ ਦੀਆਂ ਯੂਨੀਵਰਸਿਟੀਆਂ ਦੀ ਝੰਡੀ ਰਹੀ। ਅੰਤਿਮ ਤਮਗਾ ਸੂਚੀ ਵਿੱਚ ਪਹਿਲੇ ਪੰਜ ਸਥਾਨਾਂ ਵਿੱਚ ਪੰਜਾਬ ਦੀਆਂ ਚਾਰ ਯੂਨੀਵਰਸਿਟੀਆਂ ਨੇ ਸਥਾਨ ਮੱਲਿਆ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਓਵਰ ਆਲ ਚੈਂਪੀਅਨ ਬਣੀ ਜਦੋਂ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਉਪ ਜੇਤੂ ਰਹੀ। ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਚੌਥਾ ਤੇ ਗੁਰੂ ਕਾਸ਼ੀ ਯੂਨੀਵਰਸਿਟੀ ਦਮਦਮਾ ਸਾਹਿਬ ਨੇ ਪੰਜਵਾਂ ਸਥਾਨ ਹਾਸਲ ਕੀਤਾ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮਾਣਮੱਤੀ ਪ੍ਰਾਪਤੀ ਲਈ ਸਾਰੇ ਜੇਤੂ ਖਿਡਾਰੀਆਂ ਤੇ ਯੂਨੀਵਰਸਿਟੀਆਂ ਨੂੰ ਮੁਬਾਰਕਬਾਦ ਦਿੰਦਿਆਂ ਇਸ ਦਾ ਸਿਹਰਾ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਕੋਚਾਂ ਅਤੇ ਯੂਨੀਵਰਸਿਟੀਆਂ ਦੇ ਉੱਚ ਅਧਿਕਾਰੀਆਂ ਤੇ ਖੇਡ ਵਿਭਾਗਾਂ ਸਿਰ ਬੰਨਿ੍ਹਆ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੁੜ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੀਆਂ ਕੋਸ਼ਿਸਾਂ ਦੌਰਾਨ ਇਹ ਇਕ ਵੱਡੀ ਪੁਲਾਂਘ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਵਿੱਚ ਅਥਾਹ ਸਮਰੱਥਾ ਹੈ ਬੱਸ ਸਿਰਫ ਲੋੜ ਹੈ ਉਨ੍ਹਾਂ ਦੇ ਹੁਨਰ ਨੂੰ ਪਛਾਣ ਕੇ ਤਰਾਸ਼ਣ ਦੀ। ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਖਿਡਾਰੀਆਂ ਨੂੰ ਅੱਗੇ ਵਧਣ ਦਾ ਮੰਚ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉੱਤਰ ਪ੍ਰਦੇਸ਼ ਵਿਖੇ ਬੀਤੀ ਸ਼ਾਮ ਸਮਾਪਤ ਹੋਈਆਂ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਦੀ ਤਮਗਾ ਸੂਚੀ ਵਿੱਚ ਪਹਿਲੇ ਸਥਾਨ ਉਤੇ ਆਈ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ 26 ਸੋਨੇ, 17 ਚਾਂਦੀ ਤੇ 26 ਕਾਂਸੀ ਦੇ ਤਮਗਿਆਂ ਨਾਲ ਕੁੱਲ 69 ਤਮਗੇ ਜਿੱਤੇ। ਇਸੇ ਤਰ੍ਹਾਂ ਦੂਜੇ ਸਥਾਨ ਉਤੇ ਆਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ 24 ਸੋਨੇ, 27 ਚਾਂਦੀ ਤੇ 17 ਕਾਂਸੀ ਦੇ ਤਮਗਿਆਂ ਨਾਲ ਕੁੱਲ 68 ਤਮਗੇ, ਚੌਥੇ ਸਥਾਨ ਉਤੇ ਆਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ 12 ਸੋਨੇ, 14 ਚਾਂਦੀ ਤੇ 8 ਕਾਂਸੀ ਦੇ ਤਮਗਿਆਂ ਨਾਲ ਕੁੱਲ 34 ਤਮਗੇ ਅਤੇ ਪੰਜਵੇਂ ਸਥਾਨ ਉਤੇ ਆਈ ਗੁਰੂ ਕਾਸ਼ੀ ਯੂਨੀਵਰਸਿਟੀ ਦਮਦਮਾ ਸਾਹਿਬ ਨੇ 9 ਸੋਨੇ, 10 ਚਾਂਦੀ ਤੇ 9 ਕਾਂਸੀ ਦੇ ਤਮਗਿਆਂ ਨਾਲ ਕੁੱਲ 28 ਤਮਗੇ ਜਿੱਤੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਆਜ਼ਾਦੀ ਘੁਲਾਟੀਆਂ ਦੇ ਵਾਰਿਸਾਂ ਨੂੰ ਹੱਕ ਤੇ ਸਹੂਲਤਾਂ ਦੇਣ ਦੀ ਮੰਗ - ਅਰੁਣ ਸੂਦ ਨੇ ਪ੍ਰਸ਼ਾਸਕ ਨਾਲ ਕੀਤੀ ਮੁਲਾਕਾਤ

ਆਜ਼ਾਦੀ ਘੁਲਾਟੀਆਂ ਦੇ ਵਾਰਿਸਾਂ ਨੂੰ ਹੱਕ ਤੇ ਸਹੂਲਤਾਂ ਦੇਣ ਦੀ ਮੰਗ - ਅਰੁਣ ਸੂਦ ਨੇ ਪ੍ਰਸ਼ਾਸਕ ਨਾਲ ਕੀਤੀ ਮੁਲਾਕਾਤ

ਕਾਂਗਰਸ ਸਰਕਾਰ ਵੇਲੇ ਸੁਖਪਾਲ ਖਹਿਰਾ ਖਿਲਾਫ ਐਫਆਈਆਰ ਦਰਜ ਹੋਈ ਸੀ, ਹੁਣ ਉਹ ਇਸ ਨੂੰ ਸਿਆਸੀ ਬਦਲਾਖੋਰੀ ਕਹਿ ਰਹੇ ਹਨ - ਜਗਤਾਰ ਸੰਘੇੜਾ

ਕਾਂਗਰਸ ਸਰਕਾਰ ਵੇਲੇ ਸੁਖਪਾਲ ਖਹਿਰਾ ਖਿਲਾਫ ਐਫਆਈਆਰ ਦਰਜ ਹੋਈ ਸੀ, ਹੁਣ ਉਹ ਇਸ ਨੂੰ ਸਿਆਸੀ ਬਦਲਾਖੋਰੀ ਕਹਿ ਰਹੇ ਹਨ - ਜਗਤਾਰ ਸੰਘੇੜਾ

ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਸਾਰਾ ਜੀਵਨ ਦੇਸ਼ ਅਤੇ ਇਸ ਦੇ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤਾ: ਅਰੁਣ ਸੂਦ

ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਸਾਰਾ ਜੀਵਨ ਦੇਸ਼ ਅਤੇ ਇਸ ਦੇ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤਾ: ਅਰੁਣ ਸੂਦ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਜਾਪਾਨ ਦੇ ਰਹਿਣ ਵਾਲੇ ਪੰਜਾਬੀ ਸਾਹਿਤਕਾਰ ‘ਪਰਮਿੰਦਰ ਸੋਢੀ ਨਾਲ ਰੂ-ਬ-ਰੂ ਪ੍ਰੋਗਰਾਮ ਕਰਵਾਇਆ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਜਾਪਾਨ ਦੇ ਰਹਿਣ ਵਾਲੇ ਪੰਜਾਬੀ ਸਾਹਿਤਕਾਰ ‘ਪਰਮਿੰਦਰ ਸੋਢੀ ਨਾਲ ਰੂ-ਬ-ਰੂ ਪ੍ਰੋਗਰਾਮ ਕਰਵਾਇਆ

ਡਾ. ਬਲਜੀਤ ਕੌਰ ਨੇ ਦੋ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ

ਡਾ. ਬਲਜੀਤ ਕੌਰ ਨੇ ਦੋ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ

ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ

ਪਿਛਲੇ ਮੁਖਮੰਤਰੀਆਂ ਦੇ ਉਲਟ, ਮੁੱਖ ਮੰਤਰੀ ਭਗਵੰਤ ਮਾਨ ਨੇ ਜੋਰਦਾਰ ਅਤੇ ਸ਼ਪਸ਼ਟ ਢੰਗ ਨਾਲ ਪੰਜਾਬ ਦੇ ਮੁੱਦੇ ਕੇਂਦਰ ਅੱਗੇ ਉਠਾਏ: ਆਪ

ਪਿਛਲੇ ਮੁਖਮੰਤਰੀਆਂ ਦੇ ਉਲਟ, ਮੁੱਖ ਮੰਤਰੀ ਭਗਵੰਤ ਮਾਨ ਨੇ ਜੋਰਦਾਰ ਅਤੇ ਸ਼ਪਸ਼ਟ ਢੰਗ ਨਾਲ ਪੰਜਾਬ ਦੇ ਮੁੱਦੇ ਕੇਂਦਰ ਅੱਗੇ ਉਠਾਏ: ਆਪ

ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ-ਮੁੱਖ ਮੰਤਰੀ

ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ-ਮੁੱਖ ਮੰਤਰੀ

ਏਕਾਂਤਮਕ ਮਾਨਵਵਾਦ ਦਾ ਵਿਚਾਰ ਅੱਜ ਵੀ ਪ੍ਰਸੰਗਿਕ ਹੈ: ਅਰੁਣ ਸੂਦ

ਏਕਾਂਤਮਕ ਮਾਨਵਵਾਦ ਦਾ ਵਿਚਾਰ ਅੱਜ ਵੀ ਪ੍ਰਸੰਗਿਕ ਹੈ: ਅਰੁਣ ਸੂਦ