Saturday, September 30, 2023  

ਚੰਡੀਗੜ੍ਹ

ਪੰਜਾਬ ਯੂਨੀਵਰਸਿਟੀ ਨਾਲ ਹਰਿਆਣਾ ਦੇ ਕਾਲਜਾਂ ਦੀ ਏਫਲੀਏਸ਼ਨ ਦੇ ਵਿਸ਼ਾ 'ਤੇ ਹੋਈ ਅਹਿਮ ਮੀਟਿੰਗ

June 05, 2023

ਚੰਡੀਗੜ੍ਹ, 5 ਜੂਨ:

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸਾਸ਼ਕ ਸ੍ਰੀ ਬਨਵਾਰੀ ਲਾਲ ਪਰੋਹਿਤ ਦੀ ਅਗਵਾਈ ਹੇਠ ਅੱਜ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵੱਖ-ਵੱਖ ਵਿਸ਼ਿਆਂ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਨਾਂਲ ਮੀਟਿੰਗ ਹੋਈ। ਮੀਟਿੰਗ ਵਿਚ ਹਰਿਆਣਾ ਦੇ ਕਾਲਜਾਂ ਦੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਏਫਲੀਏਸ਼ਨ ਦੇ ਵਿਸ਼ਾ 'ਤੇ ਵਿਸਤਾਰ ਨਾਲ ਚਰਚਾ ਹੋਈ। ਇਸ ਨਾਲ ਸਬੰਧਿਤ ਅਗਲੇ ਦੌਰ ਦੀ ਮੀਟਿੰਗ 3 ਜੁਲਾਈ ਸਵੇਰੇ 11 ਵਜੇ ਹੋਵੇਗੀ।

ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਕਿਹਾ ਕਿ ਭਾਰਤ ਦੀ ਸਭਿਆਚਾਰਕ ਸਿਖਿਆ ਦਾ ਪ੍ਰਚਾਰ-ਪ੍ਰਸਾਰ ਕਰਨ ਦੀ ਰਹੀ ਹੈ। ਤਕਸ਼ਾਸ਼ਿਲਾ ਅਤੇ ਨਾਲੰਦਾ ਯੂਨੀਵਰਸਿਟੀ ਵਿਚ ਪੂਰੇ ਵਿਸ਼ਵ ਤੋਂ ਲੋਕ ਸਿਖਿਆ ਗ੍ਰਹਿਣ ਕਰਨ ਆਉਂਦੇ ਸਨ। ਇਸ ਲਈ ਬੱਚਿਆਂ ਨੂੰ ਸਿਖਿਆ ਦੇ ਮੌਕੇ ਦੇਣਾ ਇਕ ਸਕਾਰਤਮਕ ਸੋਚ ਹੈ। ਇਸ ਲਈ ਪੰਜਾਬ ਯੂਨੀਵਰਸਿਟੀ ਨਾਲ ਹਰਿਆਣਾ ਦੇ ਕਾਲਜਾਂ ਨੂੰ ਏਫਲੀਏਸ਼ਨ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ 3 ਜਿਲ੍ਹਿਆਂ ਪੰਚਕੂਲਾ, ਅੰਬਾਲਾ ਅਤੇ ਯਮੁਨਾਨਗਰ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਏਫਲੀਏਸ਼ਨ ਦੇ ਵਿਕਲਪ ਦੇਣਾ ਚਾਹੀਦਾ ਹੈ।

ਹਰਿਆਣਾ ਦੇ ਜਿਲ੍ਹਿਆਂ ਦੇ ਨਾਂਲ ਹੀ ਪੰਜਾਬ ਦੇ ਮੋਹਾਲੀ ਅਤੇ ਰੋਪੜ ਦੇ ਕਾਲਜਾਂ ਨੂੰ ਵੀ ਪੰਜਾਬ ਯੂਨੀਵਰਸਿਟੀ ਤੋਂ ਏਫਲੀਏਸ਼ਨ ਦਿੱਤੀ ਜਾਣੀ ਚਾਹੀਦੀ ਹੈ - ਮਨੋਹਰ ਲਾਲ

ਮੀਟਿੰਗ ਵਿਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਵਿਦਿਆਰਥੀਆਂ ਦੇ ਹਿੱਤਾਂ ਲਈ ਰਾਜ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਏਫਲੀਏਸ਼ਨ ਦਾ ਵਿਕਲਪ ਦਿੱਤਾ ਜਾਣਾ ਚਾਹੀਦਾ ਹੈ। ਦੋਵਾਂ ਸੂਬੇ ਸ਼ਾਂਤੀਪੂਰਨ ਢੰਗ ਨਾਲ ਅੱਗੇ ਵੱਧਣਗੇ।

ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਦੇ 3 ਜਿਲ੍ਹਿਆਂ ਪੰਚਕੂਲਾ, ਅੰਬਾਲਾ ਅਤੇ ਯਮੁਨਾਨਗਰ ਦੇ ਕਾਲਜਾਂ ਦੇ ਨਾਲ-ਨਾਲ ਪੰਜਾਬ ਦੇ ਮੋਹਾਲੀ ਅਤੇ ਰੋਪੜ ਜਿਲ੍ਹੇ ਦੇ ਕਾਲਜਾਂ ਨੁੰ ਵੀ ਪੰਜਾਬ ਯੂਨੀਵਰਸਿਟੀ , ਚੰਡੀਗੜ੍ਹ ਤੋਂ ਏਫਲੀਏਸ਼ਨ ਦਿੱਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਨੇ ਕਿਹਾ ਕਿ ਦਿੱਲੀ ਯੂਨੀਵਰਸਿਟੀ ਆਪਣਾ ਕੈਂਪਸ ਹਰਿਆਣਾ ਵਿਚ ਬਣਾ ਰਹੇ ਹਨ। ਇਸ ਤੋਂ ਇਲਾਵਾ, ਆਈਆਈਟੀ, ਦਿੱਲੀ ਦਾ ਕੈਂਪਸ ਵੀ ਹਰਿਆਣਾ ਵਿਚ ਬਣ ਰਿਹਾ ਹੈ। ਸਿਖਿਆ ਦਾ ਵਿਸਤਾਰ ਕਰਨ ਨਾਲ ਬੱਚਿਆਂ ਨੂੰ ਕਹੀ ਮੌਕੇ ਮਿਲਣਗੇ। ਕਾਲਜ ਦੇ ਏਫਲੀਏਸ਼ਨ ਨਾਲ ਹਰਿਆਣਾ ਦੇ ਵਿਦਿਆਰਥੀਆਂ ਨੂੰ ਮੌਕੇ ਮਿਲਣਗੇ।

ਹਰਿਆਣਾ ਦੇ ਨੌਜੁਆਨਾ ਅਤੇ ਸਿਖਿਆ ਦੇ ਪ੍ਰਸਾਰ ਦੇ ਖਿਲਾਫ ਅੜਿਆ ਪੰਜਾਬ

ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਹਰਿਆਣਾ ਦੇ ਨੌਜੁਆਨਾਂ ਅਤੇ ਸਿਖਿਆ ਦੇ ਪ੍ਰਸਾਰ ਦੇ ਖਿਲਾਫ ਅੜੇ ਰਹੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਹਿਰਆਣਾ ਦੇ ਕਾਲਜਾਂ ਦੀ ਏਫਲੀਏਸ਼ਨ ਦੇ ਵਿਸ਼ਾ 'ਤੇ ਪੰਜਾਬ ਅਸਮਰੱਥ ਹੈ।

ਪੰਜਾਬ ਦੇ 40 ਫੀਸਦੀ ਹਿੱਸੇ ਦੇ ਮੁਕਾਬਲੇ ਵਿਚ 7-14 ਫੀਸਦੀ ਹੀ ਮਿਲ ਪਾਉਂਦਾ ਹੈ ਬਜਟ

ਮੀਟਿੰਗ ਵਿਚ ਪੰਜਾਬ ਯੂਨੀਵਰਸਿਟੀ , ਚੰਡੀਗੜ੍ਹ ਵਿਚ ਬਜਟ ਨਾਲ ਸਬੰਧਿਤ ਜਾਣਕਾਰੀ ਦਿੰਦੇ ਹੋਏ ਦਸਿਆ ਗਿਆ ਕਿ ਪੰਜਾਬ ਯੂਨੀਵਰਸਿਟੀ ਸਾਲਾਂ ਤੋਂ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਹੈ। ਯੂਨੀਵਰਸਿਟੀ ਵਿਚ 60 ਫੀਸਦੀ ਹਿੱਸਾ ਚੰਡੀਗੜ੍ਹ ਅਤੇ 40 ਫੀਸਦੀ ਹਿੱਸਾ ਪੰਜਾਬ ਦਾ ਹੈ। ਪਿਛਲੇ 10 ਸਾਲਾਂ ਵਿਚ ਕੇਂਦਰ ਵੱਲੋਂ ਯੁਨੀਵਰਸਿਟੀ ਨੂੰ 200-300 ਕਰੋੜ ਰੁਪਏ ਔਸਤਨ ਪ੍ਰਤੀ ਸਾਲ ਮਿਲੇ ਹਨ। ਜਦੋਂ ਕਿ ਪਿਛਲੇ 10 ਸਾਲਾਂ ਵਿਚ ਪੰਜਾਬ ਦੇ ਸਿਰਫ 20-21 ਕਰੋੜ ਰੁਪਏ ਔਸਤਨ ਪ੍ਰਤੀ ਸਾਲ ਮਿਲ ਹਨ। ਸਾਲ 2020-21 ਵਿਚ ਪੰਜਾਬ ਵੱਲੋਂ 39 ਕਰੋੜ ਰੁਪਏ ਦੀ ਰਕਮ ਜਾਰੀ ਕੀੀਤੀ ਗਈ ਸੀ। ਕੁੱਲ ਮਿਲਾ ਕੇ ਪੰਜਾਬ ਦੇ 40 ਫੀਸਦੀ ਹਿੱਸੇ ਦੇ ਮੁਕਾਬਲੇ ਵਿਚ ਯੂਨੀਵਰਸਿਟੀ ਨੂੰ 7-14 ਫੀਸਦੀ ਹੀ ਬਜਟ ਮਿਲ ਪਾਉਂਦਾ ਹੈ।

ਮੀਟਿੰਗ ਵਿਚ ਪੰਜਾਬ ਦੇ ਸਿਖਿਆ ਮੰਤਰੀ ਹਰਜੀਤ ਸਿੰਘ ਬੈਂਸ, ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ, ਰਾਜਪਾਲ ਦੇ ਸਲਾਹਕਾਰ ਧਰਮ ਪਾਲ, ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਮੰਜੂਆ, ਚੰਡੀਗੜ੍ਹ ਦੇ ਗ੍ਰਹਿ ਸਕੱਤਰ ਨਿਤਿਨ ਯਾਦਵ, ਹਰਿਆਣਾ ਦੇ ਉੱਚ ਸਿਖਿਆ ਵਿਭਾਗ ਦੇ ਨਿਦੇਸ਼ਕ ਰਾਜੀਵ ਰਤਨ, ਪੰਜਾਬ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਪ੍ਰੋਫੈਸਰ ਰੇਣੂ ਵਿਗ ਸਮੇਤ ਪੰਜਾਬ ਅਤੇ ਚੰਡੀਗੜ੍ਹ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਆਜ਼ਾਦੀ ਘੁਲਾਟੀਆਂ ਦੇ ਵਾਰਿਸਾਂ ਨੂੰ ਹੱਕ ਤੇ ਸਹੂਲਤਾਂ ਦੇਣ ਦੀ ਮੰਗ - ਅਰੁਣ ਸੂਦ ਨੇ ਪ੍ਰਸ਼ਾਸਕ ਨਾਲ ਕੀਤੀ ਮੁਲਾਕਾਤ

ਆਜ਼ਾਦੀ ਘੁਲਾਟੀਆਂ ਦੇ ਵਾਰਿਸਾਂ ਨੂੰ ਹੱਕ ਤੇ ਸਹੂਲਤਾਂ ਦੇਣ ਦੀ ਮੰਗ - ਅਰੁਣ ਸੂਦ ਨੇ ਪ੍ਰਸ਼ਾਸਕ ਨਾਲ ਕੀਤੀ ਮੁਲਾਕਾਤ

ਕਾਂਗਰਸ ਸਰਕਾਰ ਵੇਲੇ ਸੁਖਪਾਲ ਖਹਿਰਾ ਖਿਲਾਫ ਐਫਆਈਆਰ ਦਰਜ ਹੋਈ ਸੀ, ਹੁਣ ਉਹ ਇਸ ਨੂੰ ਸਿਆਸੀ ਬਦਲਾਖੋਰੀ ਕਹਿ ਰਹੇ ਹਨ - ਜਗਤਾਰ ਸੰਘੇੜਾ

ਕਾਂਗਰਸ ਸਰਕਾਰ ਵੇਲੇ ਸੁਖਪਾਲ ਖਹਿਰਾ ਖਿਲਾਫ ਐਫਆਈਆਰ ਦਰਜ ਹੋਈ ਸੀ, ਹੁਣ ਉਹ ਇਸ ਨੂੰ ਸਿਆਸੀ ਬਦਲਾਖੋਰੀ ਕਹਿ ਰਹੇ ਹਨ - ਜਗਤਾਰ ਸੰਘੇੜਾ

ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਸਾਰਾ ਜੀਵਨ ਦੇਸ਼ ਅਤੇ ਇਸ ਦੇ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤਾ: ਅਰੁਣ ਸੂਦ

ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਸਾਰਾ ਜੀਵਨ ਦੇਸ਼ ਅਤੇ ਇਸ ਦੇ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤਾ: ਅਰੁਣ ਸੂਦ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਜਾਪਾਨ ਦੇ ਰਹਿਣ ਵਾਲੇ ਪੰਜਾਬੀ ਸਾਹਿਤਕਾਰ ‘ਪਰਮਿੰਦਰ ਸੋਢੀ ਨਾਲ ਰੂ-ਬ-ਰੂ ਪ੍ਰੋਗਰਾਮ ਕਰਵਾਇਆ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਜਾਪਾਨ ਦੇ ਰਹਿਣ ਵਾਲੇ ਪੰਜਾਬੀ ਸਾਹਿਤਕਾਰ ‘ਪਰਮਿੰਦਰ ਸੋਢੀ ਨਾਲ ਰੂ-ਬ-ਰੂ ਪ੍ਰੋਗਰਾਮ ਕਰਵਾਇਆ

ਡਾ. ਬਲਜੀਤ ਕੌਰ ਨੇ ਦੋ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ

ਡਾ. ਬਲਜੀਤ ਕੌਰ ਨੇ ਦੋ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ

ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ

ਪਿਛਲੇ ਮੁਖਮੰਤਰੀਆਂ ਦੇ ਉਲਟ, ਮੁੱਖ ਮੰਤਰੀ ਭਗਵੰਤ ਮਾਨ ਨੇ ਜੋਰਦਾਰ ਅਤੇ ਸ਼ਪਸ਼ਟ ਢੰਗ ਨਾਲ ਪੰਜਾਬ ਦੇ ਮੁੱਦੇ ਕੇਂਦਰ ਅੱਗੇ ਉਠਾਏ: ਆਪ

ਪਿਛਲੇ ਮੁਖਮੰਤਰੀਆਂ ਦੇ ਉਲਟ, ਮੁੱਖ ਮੰਤਰੀ ਭਗਵੰਤ ਮਾਨ ਨੇ ਜੋਰਦਾਰ ਅਤੇ ਸ਼ਪਸ਼ਟ ਢੰਗ ਨਾਲ ਪੰਜਾਬ ਦੇ ਮੁੱਦੇ ਕੇਂਦਰ ਅੱਗੇ ਉਠਾਏ: ਆਪ

ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ-ਮੁੱਖ ਮੰਤਰੀ

ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ-ਮੁੱਖ ਮੰਤਰੀ

ਏਕਾਂਤਮਕ ਮਾਨਵਵਾਦ ਦਾ ਵਿਚਾਰ ਅੱਜ ਵੀ ਪ੍ਰਸੰਗਿਕ ਹੈ: ਅਰੁਣ ਸੂਦ

ਏਕਾਂਤਮਕ ਮਾਨਵਵਾਦ ਦਾ ਵਿਚਾਰ ਅੱਜ ਵੀ ਪ੍ਰਸੰਗਿਕ ਹੈ: ਅਰੁਣ ਸੂਦ