Saturday, September 30, 2023  

ਪੰਜਾਬ

ਪੰਜਾਬ ਸਰਕਾਰ ਵੱਲੋਂ ਰੇਤ/ਬੱਜਰੀ ਨੂੰ ਸਸਤੇ ਭਾਅ ‘ਤੇ ਯਕੀਨੀ ਬਣਾਉਣ ਲਈ 34 ਮਾਈਨਿੰਗ ਕਲੱਸਟਰ ਜਲਦ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ

June 06, 2023

ਮਾਈਨਿੰਗ ਕਲੱਸਟਰਾਂ ‘ਤੇ 5.5 ਰੁਪਏ/ਕਿਊ. ਫੁੱਟ ਦੇ ਹਿਸਾਬ ਨਾਲ ਉਪਲਬਧ ਹੋਵੇਗਾ ਰੇਤਾ : ਗੁਰਮੀਤ ਸਿੰਘ ਮੀਤ ਹੇਅਰ
ਖਣਨ ਅਤੇ ਭੂ-ਵਿਗਿਆਨ ਮੰਤਰੀ ਵੱਲੋਂ ਪਬਲਿਕ ਮਾਈਨਿੰਗ ਸਾਈਟਾਂ ਬਾਰੇ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਚੰਡੀਗੜ, 6 ਜੂਨ:(ਬਿਊਰੋ) : ਸੂਬੇ ਦੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 34 ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਕਾਰਜਸ਼ੀਲ ਕਰਨ ਲਈ ਪੂਰੀ ਤਰਾਂ ਤਿਆਰ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿੱਚ ਇਨਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ।


ਉਨਾਂ ਕਿਹਾ ਕਿ ਜਨਤਕ ਮਾਈਨਿੰਗ ਸਾਈਟਾਂ ਦੇ ਪ੍ਰਚਲਤ ਰੇਟਾਂ ਵਾਂਗ ਹੀ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ‘ਤੇ ਵੀ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾ/ਬੱਜਰੀ ਉਪਲਬਧ ਹੋਵੇਗਾ ।
ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 102 ਲੱਖ ਮੀਟਿMਰਕ ਟਨ ਦੀ ਸਮਰੱਥਾ ਵਾਲੇ ਲਗਭਗ ਇਨਾਂ 22 ਮਾਈਨਿੰਗ ਕਲੱਸਟਰਾਂ ਦੀ ਕਾਰਜ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ ਅਤੇ 21 ਲੱਖ ਮੀਟਿMਰਕ ਟਨ ਦੀ ਸਮਰੱਥਾ ਵਾਲੇ 12 ਮਾਈਨਿੰਗ ਕਲੱਸਟਰਾਂ ਦੀ ਨਿਲਾਮੀ ਪ੍ਰਕਿਰਿਆ ਅਧੀਨ ਹੈ। ਉਹਨਾਂ ਨੇ ਸਾਰੇ ਸਬੰਧਤ ਡੀ.ਐਮ.ਓਜ ਨੂੰ ਸਾਰੀ ਪ੍ਰਕਿਰਿਆ ਨੂੰ ਜਲਦ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ।
ਕੈਬਨਿਟ ਮੰਤਰੀ ਰਾਜ ਵਿੱਚ ਮੌਜੂਦਾ ਜਨਤਕ ਮਾਈਨਿੰਗ ਸਾਈਟਾਂ ਦਾ ਜਾਇਜ਼ਾ ਲੈਣ ਲਈ ਮਗਸੀਪਾ ਵਿਖੇ ਖਣਨ ਅਤੇ ਭੂ-ਵਿਗਿਆਨ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੌਜੂਦਾ ਸਮੇਂ ਵਿੱਚ, ਰਾਜ ਵਿੱਚ 60 ਜਨਤਕ ਮਾਈਨਿੰਗ ਸਾਈਟਾਂ ਹਨ। ਮੀਟਿੰਗ ਵਿੱਚ ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਖਣਨ ਤੇ ਭੂ-ਵਿਗਿਆਨ ਦੇ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਚੀਫ ਇੰਜਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐਨ. ਕੇ. ਜੈਨ ਅਤੇ ਸਾਰੇ ਫੀਲਡ ਅਫਸਰ ਹਾਜ਼ਰ ਸਨ।


ਮੀਤ ਹੇਅਰ ਨੇ ਫੀਲਡ ਅਫਸਰਾਂ ਨੂੰ ਹਦਾਇਤ ਕੀਤੀ ਕਿ ਜਨਤਕ ਮਾਈਨਿੰਗ ਸਾਈਟਾਂ ‘ਤੇ ਨਿਰਪੱਖ ਢੰਗ ਨਾਲ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਫੀਲਡ ਅਫਸਰ ਇਹ ਯਕੀਨੀ ਬਣਾਉਣ ਕਿ ਜੇਕਰ ਕੋਈ ਲੇਬਰ ਪਿੰਡ ਦੇ ਬਾਹਰੋਂ ਆਉਂਦੀ ਹੈ ਤਾਂ ਸਥਾਨਕ ਮਜਦੂਰਾਂ ਦੁਆਰਾ ਉਹਨਾਂ ਨੂੰ ਰੋਕਿਆ ਨਾ ਜਾਵੇ ਅਤੇ ਜੇਕਰ ਕੋਈ ਵਿਅਕਤੀ/ਗਾਹਕ ਆਪਣੀ ਲੇਬਰ ਖੁਦ ਨਾਲ ਹੀ ਲੈ ਕੇ ਆਇਆ ਹੈ ਤਾਂ ਸਥਾਨਕ ਲੋਕਾਂ ਦੁਆਰਾ ਇਸਦਾ ਵਿਰੋਧ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸਾਈਟ ‘ਤੇ ਕਿਸੇ ਵੀ ਵਿਅਕਤੀ ਵੱਲੋਂ ਅਪਣਾਏ ਜਾ ਰਹੇ ਜ਼ੋਰ-ਜਬਰਦਸਤੀ ਵਾਲੇ ਵਤੀਰੇ ਨਾਲ ਸਖਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਉਨਾਂ ਸਬੰਧਤ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਜਨਤਕ ਮਾਈਨਿੰਗ ਸਾਈਟਾਂ ਦੀ ਸਬੰਧਤ ਡੀ.ਐਮ.ਓਜ ਦੁਆਰਾ ਨਿਯਮਤ ਨਿਰੀਖਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।
ਆਗਾਮੀ ਮੌਨਸੂਨ ਸੀਜਨ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਰੇ ਡੀਐਮਓਜ ਨੂੰ ਆਮ ਲੋਕਾਂ ਲਈ ਰੇਤ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਮਾਈਨਿੰਗ ਸਾਈਟਾਂ ਨੂੰ ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ ।
ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ ਫੀਲਡ ਦਫਤਰਾਂ ਵੱਲੋਂ ਨਾਜਾਇਜ ਮਾਈਨਿੰਗ ਵਿਰੁੱਧ ਕੀਤੀ ਗਈ ਕਾਰਵਾਈ ਦਾ ਵੀ ਜਾਇਜ਼ਾ ਲਿਆ। ਸਾਰੇ ਡੀ.ਐਮ.ਓਜ ਨੂੰ ਗੈਰ-ਕਾਨੂੰਨੀ ਮਾਈਨਿੰਗ ਨਾਲ ਸਖਤੀ ਨਾਲ ਨਜਿੱਠਣ ਅਤੇ ਡਿਫਾਲਟਰਾਂ ਵਿਰੁੱਧ ਐਫਆਈਆਰ/ਚਲਾਨ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਰਾਜ ਪੱਧਰੀ ਪੋਸ਼ਣ ਮਾਂਹ ਸਮਾਗਮ ਵਿੱਚ ਡਾ: ਬਲਜੀਤ ਕੌਰ ਨੇ ਪਹਿਲੀ ਵਾਰ ਮਾਂ ਬਣਨ ਵਾਲੀਆਂ 21 ਔਰਤਾਂ ਦੀ ਕੀਤੀ ਗੋਦ ਭਰਾਈ

ਰਾਜ ਪੱਧਰੀ ਪੋਸ਼ਣ ਮਾਂਹ ਸਮਾਗਮ ਵਿੱਚ ਡਾ: ਬਲਜੀਤ ਕੌਰ ਨੇ ਪਹਿਲੀ ਵਾਰ ਮਾਂ ਬਣਨ ਵਾਲੀਆਂ 21 ਔਰਤਾਂ ਦੀ ਕੀਤੀ ਗੋਦ ਭਰਾਈ

ਪੰਜਾਬ ਵਿਵਾਦ ਦਰਮਿਆਨ ਕੇਜਰੀਵਾਲ ਨੇ 'ਆਪ' ਦੀ ਭਾਰਤ ਬਲਾਕ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕੀਤੀ

ਪੰਜਾਬ ਵਿਵਾਦ ਦਰਮਿਆਨ ਕੇਜਰੀਵਾਲ ਨੇ 'ਆਪ' ਦੀ ਭਾਰਤ ਬਲਾਕ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕੀਤੀ

1 ਅਕਤੂਬਰ ਨੂੰ ਸਰਹਿੰਦ ਵਿਖੇ ਹੋਵੇਗਾ ਧਰਮ ਜਾਗ੍ਰਿਤੀ ਅਭਿਆਨ ਸਤਿਸੰਗ

1 ਅਕਤੂਬਰ ਨੂੰ ਸਰਹਿੰਦ ਵਿਖੇ ਹੋਵੇਗਾ ਧਰਮ ਜਾਗ੍ਰਿਤੀ ਅਭਿਆਨ ਸਤਿਸੰਗ

ਜੀਜੀਡੀਐਸਡੀ ਕਾਲਜ ਲਾਇਬ੍ਰੇਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ 116ਵੇਂ ਜਨਮ ਦਿਨ ਦੀ ਯਾਦ ਵਿੱਚ ਪੁਸਤਕ ਪ੍ਰਦਰਸ਼ਨੀ ਲਗਾਈ ਗਈ।

ਜੀਜੀਡੀਐਸਡੀ ਕਾਲਜ ਲਾਇਬ੍ਰੇਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ 116ਵੇਂ ਜਨਮ ਦਿਨ ਦੀ ਯਾਦ ਵਿੱਚ ਪੁਸਤਕ ਪ੍ਰਦਰਸ਼ਨੀ ਲਗਾਈ ਗਈ।

ਐਸਆਈਟੀ ਕੋਲ ਸੁਖਪਾਲ ਖਹਿਰਾ ਦੇ ਖਿਲਾਫ ਨਸ਼ਾ ਤਸਕਰੀ 'ਚ ਸ਼ਾਮਲ ਹੋਣ ਦੇ ਪੁਖਤਾ ਸਬੂਤ ਹਨ - ਮਲਵਿੰਦਰ ਸਿੰਘ ਕੰਗ

ਐਸਆਈਟੀ ਕੋਲ ਸੁਖਪਾਲ ਖਹਿਰਾ ਦੇ ਖਿਲਾਫ ਨਸ਼ਾ ਤਸਕਰੀ 'ਚ ਸ਼ਾਮਲ ਹੋਣ ਦੇ ਪੁਖਤਾ ਸਬੂਤ ਹਨ - ਮਲਵਿੰਦਰ ਸਿੰਘ ਕੰਗ

ਵਣ ਵਿਭਾਗ ਵਰਕਰਜ ਯੂਨੀਅਨ ਨੇ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਸੌਂਪਿਆ ਮੰਗ ਪੱਤਰ

ਵਣ ਵਿਭਾਗ ਵਰਕਰਜ ਯੂਨੀਅਨ ਨੇ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ ਵਿਖੇ ਬਾਰ ਐਸੋਸੀਏਸ਼ਨ ਨੇ ਲਗਾਇਆ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ

ਫ਼ਤਹਿਗੜ੍ਹ ਸਾਹਿਬ ਵਿਖੇ ਬਾਰ ਐਸੋਸੀਏਸ਼ਨ ਨੇ ਲਗਾਇਆ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ

ਕੁੱਤੇ ਦੇ ਕੱਟੇ ਨੁੰ ਅਣਦੇਖਾ ਨਾ ਕਰੋ, ਇਹ ਜਾਨਲੇਵਾ ਹੋ ਸਕਦਾ ਹੈ : ਡਾ ਰਾਜੇਸ਼ ਕੁਮਾਰ

ਕੁੱਤੇ ਦੇ ਕੱਟੇ ਨੁੰ ਅਣਦੇਖਾ ਨਾ ਕਰੋ, ਇਹ ਜਾਨਲੇਵਾ ਹੋ ਸਕਦਾ ਹੈ : ਡਾ ਰਾਜੇਸ਼ ਕੁਮਾਰ

5 ਸਾਲਾ ਬੱਚੇ ਨਾਲ ਬਦਫੈਲੀ ਦੇ ਦੋਸ਼ 'ਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਨੂੰ ਅਦਾਲਤ ਨੇ ਸੁਣਾਈ 20 ਸਾਲ ਦੀ ਕੈਦ

5 ਸਾਲਾ ਬੱਚੇ ਨਾਲ ਬਦਫੈਲੀ ਦੇ ਦੋਸ਼ 'ਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਨੂੰ ਅਦਾਲਤ ਨੇ ਸੁਣਾਈ 20 ਸਾਲ ਦੀ ਕੈਦ

ਮੋਦੀ ਸਰਕਾਰ ਨੇ ਧਨਾਢਾਂ ਦਾ ਹੀ ਪੱਖ ਪੂਰਿਆ : ਕਾਮਰੇਡ ਸੇਖੋਂ

ਮੋਦੀ ਸਰਕਾਰ ਨੇ ਧਨਾਢਾਂ ਦਾ ਹੀ ਪੱਖ ਪੂਰਿਆ : ਕਾਮਰੇਡ ਸੇਖੋਂ