ਸ੍ਰੀ ਫ਼ਤਹਿਗੜ੍ਹ ਸਾਹਿਬ/ 7 ਜੂਨ:
(ਰਵਿੰਦਰ ਸਿੰਘ ਢੀਂਡਸਾ):
ਬੀਤੇ ਕਈ ਦਹਾਕਿਆਂ ਤੋਂ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਮੁਹੱਈਆ ਕਰਵਾ ਕੇ ਹੁਨਰਮੰਦ ਬਣਾਉਣ ਅਤੇ ਸਵੈ ਰੁਜ਼ਗਾਰ ਦੇ ਮੌਕੇ ਪੈਦਾ ਕਰਨ 'ਚ ਅਹਿਮ ਰੋਲ ਨਿਭਾ ਰਹੀ ਉਦਯੋਗਿਕ ਸਿਖਲਾਈ ਸੰਸਥਾ(ਆਈ.ਟੀ.ਆਈ.) ਬਸੀ ਪਠਾਣਾਂ ਦੇ ਪ੍ਰਿੰਸੀਪਲ ਸਤਵਿੰਦਰ ਸਿੰਘ ਬਠਲਾਣਾ ਨੂੰ ਵਿਭਾਗ ਵੱਲੋਂ ਚੰਡੀਗੜ੍ਹ ਸਥਿਤ ਹੈਡ ਆਫਿਸ ਵਿਖੇ ਅਸਿਸਟੈਂਟ ਡਾਇਰੈਕਟਰ ਤਕੀਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਪੰਜਾਬ ਦੇ ਅਹੁਦੇ 'ਤੇ ਤਾਇਨਾਤ ਕਰ ਦਿੱਤਾ ਗਿਆ ਹੈ ਜਦੋਂ ਕਿ ਉਦਯੋਗਿਕ ਸਿਖਲਾਈ ਸੰਸਥਾ ਮਲੇਰਕੋਟਲਾ ਦੇ ਪ੍ਰਿੰਸੀਪਲ ਹਰਪ੍ਰੀਤ ਸਿੰਘ ਗਿੱਲ ਨੂੰ ਉਨਾਂ ਦੀ ਜਗ੍ਹਾ ਉਦਯੋਗਿਕ ਸਿਖਲਾਈ ਸੰਸਥਾ ਬਸੀ ਪਠਾਣਾਂ ਦਾ ਪ੍ਰਿੰਸੀਪਲ ਲਗਾਇਆ ਗਿਆ ਹੈ।ਬਸੀ ਪਠਾਣਾਂ ਵਿਖੇ ਆਪਣਾ ਅਹੁਦਾ ਸੰਭਾਲਣ ਪਹੁੰਚੇ ਹਰਪ੍ਰੀਤ ਸਿੰਘ ਗਿੱਲ ਦਾ ਸਵਾਗਤ ਹਰਸ਼ਰਨਦੀਪ ਸਿੰਘ ਕਲੇਰ,ਰਕੇਸ਼ ਕੁਮਾਰ,ਲਲਿਤ ਕੁਮਾਰ ਅਤੇ ਭੁਪਿੰਦਰ ਸਿੰਘ ਸਮੇਤ ਸਮੁੱਚੇ ਸਟਾਫ ਮੈਂਬਰਾਂ ਵੱਲੋਂ ਕੀਤਾ ਗਿਆ।ਇਸ ਮੌਕੇ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਪ੍ਰਿੰਸਜੀਤ ਸਿੰਘ ਸਿੱਧੂ ਪ੍ਰਿੰਸੀਪਲ ਹਰਪ੍ਰੀਤ ਸਿੰਘ ਗਿੱਲ ਨੂੰ ਵਧਾਈ ਦੇਣ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ।ਪ੍ਰਿੰਸਜੀਤ ਸਿੰਘ ਸਿੱਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੁਸ਼ਲ ਪ੍ਰਬੰਧਕ ਵਜੋਂ ਜਾਣੇ ਜਾਂਦੇ ਪ੍ਰਿੰਸੀਪਲ ਹਰਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਆਈ.ਟੀ.ਆਈ. ਬਸੀ ਪਠਾਣਾਂ ਨਵੀਆਂ ਬੁਲੰਦੀਆਂ ਨੂੰ ਛੂਹੇਗੀ।