ਆਪ ਸਰਕਾਰ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਰੱਖੜਾ
ਸਮਾਣਾ, 7 ਜੂਨ (ਸੁਭਾਸ਼ ਪਾਠਕ ) : ਅੱਜ ਸਮਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਪਟਿਆਲਾ ਅਬਜਰਵਰ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਅਤੇ ਜ਼ਿਲ੍ਹਾ ਪ੍ਰਧਾਨ ,ਬਲਾਕ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਅੱਜ ਦੀ ਇਸ ਮੀਟਿੰਗ ਵਿੱਚ ਉਨ੍ਹਾਂ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਅੱਜ ਵੀ ਪਾਰਟੀ ਨਾਲ ਪੂਰੀ ਮਜ਼ਬੂਤੀ ਨਾਲ ਡੱਟ ਕੇ ਖੜੇ ਹਨ। ਅੱਜ ਦੀ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਤੇ ਵੀ ਤਿੱਖੇ ਹਮਲੇ ਕੀਤੇ ਗਏ ,ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਆਪਣੇ ਵੱਲੋਂ ਕੀਤੇ ਗਏ ਵਾਅਦੇ ਪੂਰੇ ਕਰਨ ਵਿਚ ਪੂਰੀ ਤਰਾਂ ਨਾਕਾਮ ਸਾਬਤ ਹੋਈ ਹੈ। ਕਿਸਾਨਾਂ ਲਈ ਫ੍ਰੀ ਬਿਜਲੀ ਅਕਾਲੀ ਦਲ ਦੀ ਹੀ ਦੇਣ ਹੈ , ਇਸ ਤੋਂ ਇਲਾਵਾ ਅਕਾਲੀ ਦਲ ਵੱਲੋਂ 200 ਯੁਨਿਟ ਮੁਫ਼ਤ ਬਿਜਲੀ ਪਹਿਲਾਂ ਵੀ ਦਿੱਤੀ ਜਾ ਰਹੀ ਸੀ। ਅੱਜ ਦੇ ਇਸ ਮੌਕੇ ਸਤਵਿੰਦਰ ਸਿੰਘ ਟੌਹੜਾ ,ਸੁਰਜੀਤ ਸਿੰਘ ਅਬਲੋਵਾਲ,ਨਿਸ਼ਾਨ ਸਿੰਘ ਸੰਧੂ, ਸਾਬਕਾ ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਜਗਤਾਰ ਲਾਹੋਰੀਆ,ਪੱਪੀ ਐਮ ਸੀ,ਸੁਖਵਿੰਦਰ ਸਿੰਘ ਦਾਨੀਪੁਰ,ਸਾਬਕਾ ਇੰਪਰੂਵਮੈਂਟ ਚੇਅਰਮੈਨ ਅਸ਼ੋਕ ਮੋਦਗਿੱਲ, ਸਾਬਕਾ ਨਗਰ ਕੌਂਸਲ ਅਤੇ ਯੂਥ ਅਕਾਲੀ ਆਗੂ ਰਾਣਾ ਸਿੱਖੋ, ਗੋਪਾਲ ਸ਼ਰਮਾ, ਹੀਰਾ ਸਿੰਘ ਕੋਮਲ,ਰੁਲਦੂ ਰਾਮ, ਜਗਤਾਰ ਸੰਧੂ, ਗੁਰਭੇਜ ਭੇਜਾ, ਬਲਵਿੰਦਰ ਸਿੰਘ ਦਾਨੀਪੁਰ,ਸ਼ੁਭਾਸ਼ ਪੰਜਰਥ,ਤੇ ਹੋਰ ਅਕਾਲੀ ਲੀਡਰ ਹਾਜ਼ਰ ਸਨ।