Friday, September 29, 2023  

ਚੰਡੀਗੜ੍ਹ

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ

June 07, 2023

ਅਰਜ਼ੀਆਂ ਭਰਨ ਦੀ ਆਖਰੀ ਮਿਤੀ 21 ਜੂਨ

ਚੰਡੀਗੜ੍ਹ, 7 ਜੂਨ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ’ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਤੇ ਅਪਲਾਈ ਕਰਨ ਦੀ ਆਖਰੀ ਮਿਤੀ 21 ਜੂਨ 2023 ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ ’ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਬਿਨੈਕਾਰ ਵਿਰੁੱਧ ਕੋਈ ਸਿਵਲ, ਫੌਜਦਾਰੀ, ਪ੍ਰਸ਼ਾਸਨਿਕ ਜਾਂ ਕੋਈ ਹੋਰ ਕਾਰਵਾਈ ਲੰਬਿਤ ਨਹੀਂ ਹੋਣੀ ਚਾਹੀਦੀ, ਉਸ ਕੋਲ ਭਾਰਤ ਸਰਕਾਰ ਜਾਂ ਰਾਜ ਸਰਕਾਰ ਅਧੀਨ ਕੰਮ ਕਰਨ ਦਾ ਘੱਟੋ-ਘੱਟ 10 ਸਾਲ ਦਾ ਤਜ਼ਰਬਾ ਹੋਵੇ ਅਤੇ ਬਿਨੈਕਾਰ ਦੀ ਉਮਰ ਅਰਜ਼ੀ ਭਰਨ ਦੀ ਆਖਰੀ ਮਿਤੀ ਤੱਕ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਇਸ ਅਸਾਮੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਆਪਣੀਆਂ ਅਰਜ਼ੀਆਂ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀਪੀ-3 ਸ਼ਾਖਾ), ਕਮਰਾ ਨੰਬਰ 14, 6 ਵੀਂ ਮੰਜ਼ਿਲ, ਦੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ 21 ਜੂਨ 2023 ਤੱਕ ਭੇਜ ਸਕਦੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਆਜ਼ਾਦੀ ਘੁਲਾਟੀਆਂ ਦੇ ਵਾਰਿਸਾਂ ਨੂੰ ਹੱਕ ਤੇ ਸਹੂਲਤਾਂ ਦੇਣ ਦੀ ਮੰਗ - ਅਰੁਣ ਸੂਦ ਨੇ ਪ੍ਰਸ਼ਾਸਕ ਨਾਲ ਕੀਤੀ ਮੁਲਾਕਾਤ

ਆਜ਼ਾਦੀ ਘੁਲਾਟੀਆਂ ਦੇ ਵਾਰਿਸਾਂ ਨੂੰ ਹੱਕ ਤੇ ਸਹੂਲਤਾਂ ਦੇਣ ਦੀ ਮੰਗ - ਅਰੁਣ ਸੂਦ ਨੇ ਪ੍ਰਸ਼ਾਸਕ ਨਾਲ ਕੀਤੀ ਮੁਲਾਕਾਤ

ਕਾਂਗਰਸ ਸਰਕਾਰ ਵੇਲੇ ਸੁਖਪਾਲ ਖਹਿਰਾ ਖਿਲਾਫ ਐਫਆਈਆਰ ਦਰਜ ਹੋਈ ਸੀ, ਹੁਣ ਉਹ ਇਸ ਨੂੰ ਸਿਆਸੀ ਬਦਲਾਖੋਰੀ ਕਹਿ ਰਹੇ ਹਨ - ਜਗਤਾਰ ਸੰਘੇੜਾ

ਕਾਂਗਰਸ ਸਰਕਾਰ ਵੇਲੇ ਸੁਖਪਾਲ ਖਹਿਰਾ ਖਿਲਾਫ ਐਫਆਈਆਰ ਦਰਜ ਹੋਈ ਸੀ, ਹੁਣ ਉਹ ਇਸ ਨੂੰ ਸਿਆਸੀ ਬਦਲਾਖੋਰੀ ਕਹਿ ਰਹੇ ਹਨ - ਜਗਤਾਰ ਸੰਘੇੜਾ

ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਸਾਰਾ ਜੀਵਨ ਦੇਸ਼ ਅਤੇ ਇਸ ਦੇ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤਾ: ਅਰੁਣ ਸੂਦ

ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਸਾਰਾ ਜੀਵਨ ਦੇਸ਼ ਅਤੇ ਇਸ ਦੇ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤਾ: ਅਰੁਣ ਸੂਦ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਜਾਪਾਨ ਦੇ ਰਹਿਣ ਵਾਲੇ ਪੰਜਾਬੀ ਸਾਹਿਤਕਾਰ ‘ਪਰਮਿੰਦਰ ਸੋਢੀ ਨਾਲ ਰੂ-ਬ-ਰੂ ਪ੍ਰੋਗਰਾਮ ਕਰਵਾਇਆ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਜਾਪਾਨ ਦੇ ਰਹਿਣ ਵਾਲੇ ਪੰਜਾਬੀ ਸਾਹਿਤਕਾਰ ‘ਪਰਮਿੰਦਰ ਸੋਢੀ ਨਾਲ ਰੂ-ਬ-ਰੂ ਪ੍ਰੋਗਰਾਮ ਕਰਵਾਇਆ

ਡਾ. ਬਲਜੀਤ ਕੌਰ ਨੇ ਦੋ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ

ਡਾ. ਬਲਜੀਤ ਕੌਰ ਨੇ ਦੋ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ

ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ

ਪਿਛਲੇ ਮੁਖਮੰਤਰੀਆਂ ਦੇ ਉਲਟ, ਮੁੱਖ ਮੰਤਰੀ ਭਗਵੰਤ ਮਾਨ ਨੇ ਜੋਰਦਾਰ ਅਤੇ ਸ਼ਪਸ਼ਟ ਢੰਗ ਨਾਲ ਪੰਜਾਬ ਦੇ ਮੁੱਦੇ ਕੇਂਦਰ ਅੱਗੇ ਉਠਾਏ: ਆਪ

ਪਿਛਲੇ ਮੁਖਮੰਤਰੀਆਂ ਦੇ ਉਲਟ, ਮੁੱਖ ਮੰਤਰੀ ਭਗਵੰਤ ਮਾਨ ਨੇ ਜੋਰਦਾਰ ਅਤੇ ਸ਼ਪਸ਼ਟ ਢੰਗ ਨਾਲ ਪੰਜਾਬ ਦੇ ਮੁੱਦੇ ਕੇਂਦਰ ਅੱਗੇ ਉਠਾਏ: ਆਪ

ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ-ਮੁੱਖ ਮੰਤਰੀ

ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ-ਮੁੱਖ ਮੰਤਰੀ

ਏਕਾਂਤਮਕ ਮਾਨਵਵਾਦ ਦਾ ਵਿਚਾਰ ਅੱਜ ਵੀ ਪ੍ਰਸੰਗਿਕ ਹੈ: ਅਰੁਣ ਸੂਦ

ਏਕਾਂਤਮਕ ਮਾਨਵਵਾਦ ਦਾ ਵਿਚਾਰ ਅੱਜ ਵੀ ਪ੍ਰਸੰਗਿਕ ਹੈ: ਅਰੁਣ ਸੂਦ