ਮੋਰਿੰਡਾ, 8 ਜੂਨ (ਲਖਵੀਰ ਸਿੰਘ) : ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਵਿਖੇ ਲਗਾਏ ਗਏ ਗੱਤਕਾ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਬਾਲ ਸਾਹਿਤ ਦੀਆਂ ਕਿਤਾਬਾਂ ਵੰਡੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਸਤਵਿੰਦਰ ਸਿੰਘ ਮੜੌਲਵੀ ਨੇ ਦੱਸਿਆ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਚੰਗਾ ਸਾਹਿਤ ਪੜਨਾ ਬਹੁਤ ਹੀ ਜਰੂਰੀ ਹੈ। ਪੁਸਤਕਾਂ ਪੜਨ ਨਾਲ ਵਿਦਿਆਰਥੀਆਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਮਿਲਦੀ ਹੈ ਅਤੇ ਵਿਦਿਆਰਥੀਆਂ ਦੀ ਇਕਾਗਰਤਾ ਵਿੱਚ ਵੀ ਵਾਧਾ ਹੁੰਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੱਤਕਾ ਇੰਚਾਰਜ ਮੈਡਮ ਜਸਵਿੰਦਰ ਕੌਰ, ਖੇਡ ਅਧਿਆਪਕ ਹਰਪ੍ਰੀਤ ਸਿੰਘ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।