ਸਮਾਣਾ, 8 ਜੂਨ (ਸੁਭਾਸ਼ ਚੰਦਰ) : ਬੁੱਧਵਾਰ ਰਾਤ ਨੂੰ ਘੱਗਾ ਨੇੜੇ ਮੋਟਰਸਾਈਕਲ ਤੇ ਕਾਰ ਵਿਚਕਾਰ ਹੋਈ ਟੱਕਰ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਕਾਰ ਚਾਲਕ ਕਾਰ ਸਣੇ ਮੌਕੇ ਤੋਂ ਫਰਾਰ ਹੋਣ ਵਿੱਚ ਸਫ਼ਲ ਹੋ ਗਿਆ।
ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਮਿ੍ਰਤਕ ਮਿਸ਼ਰਾ ਸਿੰਘ (35) ਪੁੱਤਰ ਛੋਟਾ ਸਿੰਘ ਵਾਸੀ ਘੱਗਾ ਦੇ ਭਰਾ ਤੇਜਾ ਸਿੰਘ ਦੇ ਬਿਆਨਾਂ ਅਨੁਸਾਰ ਉਸ ਦਾ ਭਰਾ ਮਜ਼ਦੂਰੀ ਦਾ ਕੰਮ ਕਰਦਾ ਸੀ। ਜੋ ਬੁੱਧਵਾਰ ਰਾਤ ਕਰੀਬ 9 ਵਜੇ ਪਾਤੜਾਂ ਤੋਂ ਆਪਣਾ ਕੰਮ ਨਿਪਟਾ ਕੇ ਵਾਪਸ ਆਪਣੇ ਮੋਟਰਸਾਈਕਲ ਤੇ ਆਪਣੇ ਪਿੰਡ ਆ ਰਿਹਾ ਸੀ, ਕਿ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਸਦੇ ਮੋਟਰਸਾਇਕਲ ਨੂੰ ਫੇਟ ਮਾਰ ਦਿੱਤੀ। ਜਿਸ ਕਾਰਨ ਉਹ ਮੋਟਰ ਸਾਇਕਲ ਸਣੇ ਸੜਕ ਤੇ ਡਿੱਗ ਗਿਆ। ਤੇ ਮੌਕੇ ਤੇ ਹੀ ਮੌਤ ਹੋ ਗਈ ਜਾਂਚ ਅਧਿਕਾਰੀ ਅਨੁਸਾਰ ਦਰਜ ਬਿਆਨਾਂ ਦੇ ਆਧਾਰ ਤੇ ਅਣਪਛਾਤੇ ਕਾਰ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ।ਤੇ ਮਿ੍ਰਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸ਼ਾ ਹਵਾਲੇ ਕਰ ਦਿੱਤੀ।