Tuesday, September 26, 2023  

ਖੇਤਰੀ

ਅਸਾਮ 'ਚ 3.7 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

June 09, 2023

ਗੁਹਾਟੀ, 9 ਜੂਨ :

ਆਸਾਮ 'ਚ ਸ਼ੁੱਕਰਵਾਰ ਨੂੰ 3.7 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਜੇ ਤੱਕ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਮਿਲੀ ਹੈ।

ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਸਵੇਰੇ 10:05 ਵਜੇ ਭੂਚਾਲ ਦਾ ਕੇਂਦਰ ਤੇਜ਼ਪੁਰ ਤੋਂ 39 ਕਿਲੋਮੀਟਰ ਪੱਛਮ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।

ਗੁਹਾਟੀ ਦੇ ਕੁਝ ਹਿੱਸਿਆਂ ਅਤੇ ਰਾਜ ਦੇ ਹੋਰ ਸ਼ਹਿਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਇਸ ਤੋਂ ਪਹਿਲਾਂ 29 ਮਈ ਨੂੰ 4.4 ਤੀਬਰਤਾ ਦਾ ਭੂਚਾਲ ਆਇਆ ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਇਸ ਭੂਚਾਲ ਦਾ ਕੇਂਦਰ ਵੀ ਸਤ੍ਹਾ ਤੋਂ 15 ਕਿਲੋਮੀਟਰ ਦੀ ਡੂੰਘਾਈ 'ਤੇ ਤੇਜ਼ਪੁਰ ਨੇੜੇ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ