Saturday, May 25, 2024  

ਸਿਹਤ

ਸੂਬੇ ਅੰਦਰ ਹਰੇਕ ਵਿਅਕਤੀ ਤੱਕ ਮਿਆਰੀ ਸਿਹਤ ਸੇਵਾਵਾਂ ਕਰਾਂਗੇ ਪੁੱਜਦੀਆਂ-ਸਿਹਤ ਮੰਤਰੀ

September 10, 2023

ਸਿਹਤ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ, ਮੈਡੀਕਲ ਕਾਲਜ ਦੇ ਡਾਕਟਰਾਂ ਅਤੇ ਸਿਵਲ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 10 ਸਤੰਬਰ (ਜੋਗਿੰਦਰ ਪਾਲ ਸਿੰਘ ਕੁੰਦਰਾ/ਕੁਲਬੀਰ ਸਿੰਘ)  : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮੈਡੀਕਲ ਕਾਲਜ ਤੇ ਹਸਪਤਾਲ ਨਿਕਟ ਭਵਿੱਖ ਵਿਚ ਮਰੀਜਾਂ ਲਈ ਹਰ ਤਰਾਂ ਦੀਆਂ ਸਿਹਤ ਸੇਵਾਵਾਂ ਸੂਬੇ ਦੇ ਹਰੇਕ ਵਿਅਕਤੀ ਤੱਕ ਪੁੱਜਦਾ ਕਰਨਗੇ ਅਤੇ ਮਰੀਜ਼ਾਂ ਨੂੰ ਕਿਸੇ ਵੀ ਸਿਹਤ ਸਹੂਲਤ ਲਈ ਹਸਪਤਾਲ ਤੋਂ ਬਾਹਰ ਨਹੀਂ ਜਾਣਾ ਪਵੇਗਾ।
ਉਕਤ ਸਬਦਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਨੇ ਗੁਰੂ ਨਾਨਕ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਪ੍ਰਬੰਧਕੀ ਅਧਿਕਾਰੀਆਂ ਨਾਲ ਕੀਤੀ ਵਿਸਥਾਰਤ ਮੀਟਿੰਗ ਕਰਦਿਆਂ ਕੀਤਾ। ਸਿਹਤ ਮੰਤਰੀ ਨੇ ਪਿਛਲੇ ਮਹੀਨੇ ਦੌਰਾਨ ਸਰਕਾਰੀ ਮੈਡੀਕਲ ਕਾਲਜ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਲਏ ਗਏ ਫੈਸਿਲਆਂ ਦਾ ਜਾਇਜਾ ਲੈਂਦਿਆਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਵਿੱਚ ਕਿਸੇ ਤਰ੍ਹਾਂ ਦੀ ਅੜਚਨ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਪੰਜਾਬ ਨੂੰ ਤੰਦਰੁਸਤ ਤੇ ਖੁਸ਼ਹਾਲ ਵੇਖਣ ਦਾ ਹੈ, ਜਿਸ ਨੂੰ ਪੂਰਾ ਕਰਨ ਲਈ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਉਨਾਂ ਹਸਪਤਾਲ ਵਿਚ ਚੱਲ ਰਹੇ ਕੰਮਾਂ ਦਾ ਜਾਇਜਾ ਲੈਂਦਿਆਂ ਕਿਹਾ ਕਿ ਹਰੇਕ ਕੰਮ ਸਮਾਂ ਸੀਮਾ ਵਿਚ ਰਹਿ ਕੇ ਪੂਰਾ ਕੀਤਾ ਜਾਵੇ ਅਤੇ ਕੰਮ ਦੀ ਗੁਣਵਤਾ ਵਿਚ ਕੋਈ ਕਸਰ ਨਾ ਛੱਡੀ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਨੂੰ ਲੈ ਕੇ ਕਾਫੀ ਗੰਭੀਰ ਹੈ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਘਰਾਂ ਦੇ ਨਜਦੀਕ ਹੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 659 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ 80 ਕਿਸਮ ਦੀਆਂ ਦਵਾਈਆਂ ਅਤੇ 38 ਡਾਇਗਨੋਸਟਿਕ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਹੁਣ ਤੱਕ 44 ਲੱਖ ਤੋਂ ਵੱਧ ਲੋਕਾਂ ਨੂੰ ਇਸ ਸਹੂਲਤ ਦਾ ਲਾਹਾ ਲਿਆ ਹੈ।
ਸਿਹਤ ਮੰਤਰੀ ਨੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਕੰਮ ਕਰਵਾ ਰਹੇ ਵੱਖ-ਵੱਖ ਵਿਭਾਗਾਂ, ਜਿਸ ਵਿਚ ਲੋਕ ਨਿਰਮਾਣ ਵਿਭਾਗ, ਪੀ ਐਸ ਪੀ ਸੀ ਐਲ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਤੇ ਪਬਲਿਕ ਹੈਲਥ ਵਿਭਾਗ ਆਦਿ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੇ ਸਿਹਤ ਮੰਤਰੀ ਨੇ ਉਕਤ ਕਾਲਜ ਵਿਚ ਘੱਟੋ ਘੱਟ ਜੂਨੀਅਰ ਇੰਜੀਨੀਅਰ ਪੱਧਰ ਦਾ ਅਧਿਕਾਰੀ ਪੱਕੇ ਤੌਰ ਉਤੇ ਨਿਯੁੱਕਤ ਕਰਨ ਦੀ ਹਦਾਇਤ ਕੀਤੀ। ਮੈਡੀਕਲ ਕਾਲਜ ਦੀ ਲੋੜ ਨੂੰ ਧਿਆਨ ਵਿਚ ਰੱਖਦੇ ਹੋਏ ਸਿਹਤ ਮੰਤਰੀ ਨੇ ਨਵਾਂ ਪ੍ਰਬੰਧਕੀ ਬਲਾਕ ਉਸਾਰਨ, ਡਾਕਟਰਾਂ ਲਈ ਨਵੇਂ ਘਰ, ਨਰਸਿੰਗ ਕਾਲਜ ਨੂੰ ਵਾਤਾਵਅਨਕੂਲ ਕਰਨ, ਮਲਟੀ ਲੈਵਲ ਪਾਰਕਿੰਗ ਨੂੰ ਚਾਲੂ ਕਰਨ, ਬਲੱਡ ਬੈਂਕ ਨੂੰ ਵੱਡਾ ਕਰਨ ਅਤੇ ਹਸਪਤਾਲ ਵਿਚ ਡਾਕਟਰਾਂ, ਸਟਾਫ ਤੇ ਮਰੀਜਾਂ ਲਈ ਤਿੰਨ ਕੰਟੀਨਾਂ ਬਨਾਉਣ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲਿਆ।
ਇਸ ਮੌਕੇ ਉਨਾਂ ਨਾਲ ਡੀ:ਆਰ:ਐਮ:ਈ ਪੰਜਾਬ ਡਾ: ਅਵਨੀਸ਼, ਪਿ੍ਰੰਸੀਪਲ ਰਾਜੀਵ ਦੇਵਗਨ, ਸਿਵਲ ਸਰਜਨ ਡਾ ਵਿਜੈ ਕੁਮਾਰ, ਐਕਸੀਅਨ ਸ੍ਰ ਇੰਦਰਜੀਤ ਸਿੰਘ, ਐਕਸੀਅਨ ਸ੍ਰੀ ਦਿਆਲ ਸ਼ਰਮਾ, ਡਾ: ਕੇ:ਡੀ ਸਿੰਘ, ਇੰਜ: ਕਾਰਤਿਕ ਵਰਮਾਨੀ, ਇੰਜ: ਪੀ:ਐਸ:ਪੀ:ਸੀ:ਐਲ ਮਨਦੀਪ ਸਿੰਘ, ਵਾਇਸ ਪਿ੍ਰੰਸੀਪਲ ਡਾ: ਜੇ:ਪੀ:ਅਤਰੀ, ਤੋਂ ਇਲਾਵਾ ਡੈਂਟਲ ਕਾਲਜ, ਨਰਸਿੰਗ ਕਾਲਜ ਦੇ ਪਿ੍ਰੰਸੀਪਲ ਤੇ ਹਸਪਤਾਲ ਵਿਚ ਕੰਮ ਕਰਵਾ ਰਹੇ ਸਾਰੇ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਭਾਰਤ ਵਿੱਚ 40 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿੱਚ ਕੈਂਸਰ ਦੇ 20% ਕੇਸ ਹਨ: ਅਧਿਐਨ

ਭਾਰਤ ਵਿੱਚ 40 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿੱਚ ਕੈਂਸਰ ਦੇ 20% ਕੇਸ ਹਨ: ਅਧਿਐਨ

ਕੋਵਿਡ ਜੇਬ ਟੈਕਨਾਲੋਜੀ-ਅਧਾਰਤ ਬਰਡ ਫਲੂ ਵੈਕਸੀਨ H5N1 ਮਾਮਲਿਆਂ ਨੂੰ ਰੋਕਣ ਵਿੱਚ ਮਦਦ ਕਰ ਸਕਦੀ

ਕੋਵਿਡ ਜੇਬ ਟੈਕਨਾਲੋਜੀ-ਅਧਾਰਤ ਬਰਡ ਫਲੂ ਵੈਕਸੀਨ H5N1 ਮਾਮਲਿਆਂ ਨੂੰ ਰੋਕਣ ਵਿੱਚ ਮਦਦ ਕਰ ਸਕਦੀ

ਮੁੰਬਈ ਦੇ ਡਾਕਟਰ 77 ਸਾਲਾ ਜ਼ੈਂਬੀਅਨ ਵਿਅਕਤੀ ਦਾ ਟ੍ਰਿਪਲ ਕੈਂਸਰ ਨਾਲ ਇਲਾਜ ਕਰਦੇ 

ਮੁੰਬਈ ਦੇ ਡਾਕਟਰ 77 ਸਾਲਾ ਜ਼ੈਂਬੀਅਨ ਵਿਅਕਤੀ ਦਾ ਟ੍ਰਿਪਲ ਕੈਂਸਰ ਨਾਲ ਇਲਾਜ ਕਰਦੇ 

ਲੰਬੇ ਸਮੇਂ ਤੱਕ ਬੈਠਣ ਨਾਲ ਮੋਟਾਪੇ ਅਤੇ ਸਿਗਰਟਨੋਸ਼ੀ ਦੇ ਸਮਾਨ ਮੌਤ ਦਾ ਖ਼ਤਰਾ: ਡਾਕਟਰ

ਲੰਬੇ ਸਮੇਂ ਤੱਕ ਬੈਠਣ ਨਾਲ ਮੋਟਾਪੇ ਅਤੇ ਸਿਗਰਟਨੋਸ਼ੀ ਦੇ ਸਮਾਨ ਮੌਤ ਦਾ ਖ਼ਤਰਾ: ਡਾਕਟਰ

ਦੇਸ਼ ’ਚ ਕੋਰੋਨਾ ਦੇ 512 ਮਰੀਜ਼ : ਸਿਹਤ ਮੰਤਰਾਲਾ

ਦੇਸ਼ ’ਚ ਕੋਰੋਨਾ ਦੇ 512 ਮਰੀਜ਼ : ਸਿਹਤ ਮੰਤਰਾਲਾ

ਸਿਹਤ ਵਿਭਾਗ ਨੇ ਡੇਂਗੂ ਸਬੰਧੀ ਜਾਗਰੂਕਤਾ ਪੋਸਟਰ ਕੀਤਾ ਜਾਰੀ

ਸਿਹਤ ਵਿਭਾਗ ਨੇ ਡੇਂਗੂ ਸਬੰਧੀ ਜਾਗਰੂਕਤਾ ਪੋਸਟਰ ਕੀਤਾ ਜਾਰੀ

ਅਧਿਐਨ ਦਰਸਾਉਂਦਾ ਹੈ ਕਿ ਪਰਿਵਾਰਕ ਇਤਿਹਾਸ ਸੂਰਜ ਦੇ ਸੰਪਰਕ ਨਾਲੋਂ ਚਮੜੀ ਦੇ ਕੈਂਸਰ ਦੇ ਜੋਖਮ ਨੂੰ ਵਧਾਉਂਦਾ 

ਅਧਿਐਨ ਦਰਸਾਉਂਦਾ ਹੈ ਕਿ ਪਰਿਵਾਰਕ ਇਤਿਹਾਸ ਸੂਰਜ ਦੇ ਸੰਪਰਕ ਨਾਲੋਂ ਚਮੜੀ ਦੇ ਕੈਂਸਰ ਦੇ ਜੋਖਮ ਨੂੰ ਵਧਾਉਂਦਾ 

ਸਿਪਲਾ ਨੂੰ ਟਿਊਮਰ ਦੇ ਇਲਾਜ ਲਈ ਲੈਨਰੀਓਟਾਈਡ ਟੀਕੇ ਲਈ ਅੰਤਿਮ USFDA ਪ੍ਰਵਾਨਗੀ ਪ੍ਰਾਪਤ ਹੋਈ

ਸਿਪਲਾ ਨੂੰ ਟਿਊਮਰ ਦੇ ਇਲਾਜ ਲਈ ਲੈਨਰੀਓਟਾਈਡ ਟੀਕੇ ਲਈ ਅੰਤਿਮ USFDA ਪ੍ਰਵਾਨਗੀ ਪ੍ਰਾਪਤ ਹੋਈ

ਹਮਲਾਵਰ ਛਾਤੀ ਦੇ ਕੈਂਸਰ ਨਾਲ ਲੜਨ ਲਈ ਨਵੀਂ ਅਨੁਕੂਲਿਤ ਦਵਾਈ ਵਿਕਸਿਤ ਕੀਤੀ ਗਈ

ਹਮਲਾਵਰ ਛਾਤੀ ਦੇ ਕੈਂਸਰ ਨਾਲ ਲੜਨ ਲਈ ਨਵੀਂ ਅਨੁਕੂਲਿਤ ਦਵਾਈ ਵਿਕਸਿਤ ਕੀਤੀ ਗਈ

ਭਾਰਤੀ ਮਸਾਲਿਆਂ ’ਚ ਕੈਂਸਰ ਪੈਦਾ ਕਰਨ ਵਾਲੇ ਰਸਾਇਣ ਐਥੀਲੀਨ ਆਕਸਾਈਡ ਨਹੀਂ : ਐਫਐਸਐਸਏਆਈ

ਭਾਰਤੀ ਮਸਾਲਿਆਂ ’ਚ ਕੈਂਸਰ ਪੈਦਾ ਕਰਨ ਵਾਲੇ ਰਸਾਇਣ ਐਥੀਲੀਨ ਆਕਸਾਈਡ ਨਹੀਂ : ਐਫਐਸਐਸਏਆਈ