Saturday, September 30, 2023  

ਚੰਡੀਗੜ੍ਹ

ਆਸਟਰੇਲੀਆ ਦੀ ਡੀਕਿਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਚਿਤਰਕਾਰ ਯੂਨੀਵਰਸਿਟੀ ਦਾ ਦੌਰਾ

September 14, 2023

ਬਨੂਡ਼/ਰਾਜਪੁਰਾ/ਚੰਡੀਗਡ਼੍ਹ, 14 ਸਤੰਬਰ 2023

ਆਸਟਰੇਲੀਆ ਦੀ ਡੀਕਿਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਇਆਨ ਮਾਰਟਿਨ, ਨੇ ਚਿਤਕਾਰਾ ਯੂਨੀਵਰਸਿਟੀ ਦਾ ਦੌਰਾ ਕੀਤਾ। ਉਨ੍ਹਾਂ ਦੀ ਇਹ ਯਾਤਰਾ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਅਤੇ ਵਿਦਿਆਰਥੀਆਂ ਨੂੰ ਵਿਕਾਸ ਲਈ ਗਲੋਬਲ ਪਲੇਟਫ਼ਾਰਮ ਪ੍ਰਦਾਨ ਕਰਨ ਅਤੇ ਅੰਤਰ-ਰਾਸ਼ਟਰੀ ਅਕਾਦਮਿਕ ਸਹਿਯੋਗ ਦੀ ਪ੍ਰਮੁੱਖ ਭੂਮਿਕਾ ਨੂੰ ਰੇਖਾਂਕਿਤ ਕਰਦੀ ਹੈ। ਡੀਕਿਨ ਯੂਨੀਵਰਸਿਟੀ ਅਤੇ ਚਿਤਕਾਰਾ ਯੂਨੀਵਰਸਿਟੀ ਦੀ ਪਿਛਲੇ ਲੰਬੇ ਸਮੇਂ ਤੋਂ ਵਿੱਦਿਅਕ ਸਾਂਝੇਦਾਰੀ ਚੱਲ ਰਹੀ ਹੈ। ਜਿਸ ਨੇ ਪਿਛਲੇ ਕੁੱਝ ਸਾਲਾਂ ਦੌਰਾਨ ਵਿਦਿਆਰਥੀਆਂ ਲਈ ਸ਼ਾਨਦਾਰ ਨਤੀਜੇ ਪ੍ਰਦਾਨ ਕੀਤੇ ਹਨ।

ਇਸ ਸਾਂਝੇਦਾਰੀ ਨੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਪਾਠਕ੍ਰਮ ਤੱਕ ਪਹੁੰਚ ਪ੍ਰਦਾਨ ਕਰਕੇ ਅਤਿ-ਆਧੁਨਿਕ ਖੋਜ ਦੇ ਮੌਕੇ ਅਤੇ ਵਿਭਿੰਨ ਸਭਿਆਚਾਰਾਂ ਅਤੇ ਦ੍ਰਿਸ਼ਟੀਕੋਣਾਂ ਨਾਲ ਪਹਿਚਾਣ ਬਣਾਉਣ ਦਾ ਮੌਕਾ ਪ੍ਰਦਾਨ ਕਰਕੇ, ਉਨ੍ਹਾਂ ਨੂੰ ਵਿੱਦਿਅਕ ਅਨੁਭਵ ਦਾ ਨਵਾਂ ਤਜਰਬਾ ਦਿੱਤਾ ਹੈ। ਇਸ ਸਾਂਝੇਦਾਰੀ ਨੇ ਸਿੱਖਿਆ ਦੀ ਗੁਣਵੱਤਾ ਨੂੰ ਵਧਾਇਆ ਅਤੇ ਅਣਗਿਣਤ ਵਿਦਿਆਰਥੀਆਂ ਦੇ ਦ੍ਰਿਸ਼ਟੀਕੋਣ ਨੂੰ ਵਿਸ਼ਾਲ ਕੀਤਾ ਹੈ ਤਾਂ ਕਿ ਉਨ੍ਹਾਂ ਨੂੰ ਇੱਕ ਵਧਦੀ ਹੋਈ ਆਪਸ ਵਿੱਚ ਜੁਡ਼ੀ ਦੁਨੀਆਂ ਵਿੱਚ ਵਧਣ-ਫੁੱਲਣ ਲਈ ਤਿਆਰ ਕੀਤਾ ਜਾ ਸਕੇ। ਇਸ ਦੌਰੇ ਨੇ ਸਾਂਝੇਦਾਰੀ ਦੇ ਜਸ਼ਨ ਨੂੰ ਮਨਾਉਣ ਦਾ ਮੌਕਾ ਪ੍ਰਦਾਨ ਕੀਤਾ ਅਤੇ ਵਿਦਿਆਰਥੀਆਂ ਦੇ ਅਤੀਤ ਅਤੇ ਭਵਿੱਖ ਦੇ ਜੀਵਨ ’ਤੇ ਡੂੰਘਾ ਪ੍ਰਭਾਵ ਪਾਇਆ।

ਇਸ ਦੌਰੇ ਦੇ ਦੌਰਾਨ ਹੋਈ ਮੀਟਿੰਗ ਦੌਰਾਨ, ਸਾਂਝੇਦਾਰੀ ਦੇ ਸਿੱਟੇ ਵਜੋਂ ਆਉਣ ਵਾਲੇ ਠੋਸ ਨਤੀਜਿਆਂ ’ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਸ ਮੌਕੇ ਨੇ ਘਰੇਲੂ ਅਤੇ ਅੰਤਰ-ਰਾਸ਼ਟਰੀ ਸੰਸਥਾਵਾਂ ਦੇ ਵਿੱਚ ਗਿਆਨ ਦੀ ਸਾਂਝੇਦਾਰੀ ਦੇ ਪਰਿਵਰਤਨਸ਼ੀਲ ਪ੍ਰਭਾਵ ਨੂੰ ਉਜਾਗਰ ਕੀਤਾ। ਇਸ ਸਾਂਝੇਦਾਰੀ ਨੇ ਵਿੱਦਿਅਕ ਲੈਂਡਸਕੇਪ ਨੂੰ ਨਵਾਂ ਆਕਾਰ ਦੇਣ ਅਤੇ ਵਿਦਿਆਰਥੀਆਂ ਨੂੰ ਨਿੱਜੀ ਅਤੇ ਅਕਾਦਮਿਕ ਵਿਕਾਸ ਲਈ ਇੱਕ ਵਿੱਦਿਅਕ ਮੰਚ ਵਿੱਚ ਅੰਤਰ-ਰਾਸ਼ਟਰੀ ਸਹਿਯੋਗ ਦੀ ਮਹੱਤਵਪੂਰਣ ਭੂਮਿਕਾ ਨੂੰ ਰੇਖਾਂਕਿਤ ਕੀਤਾ।

ਡੀਕਿਨ ਯੂਨੀਵਰਸਿਟੀ ਆਸਟਰੇਲੀਆ ਦੇ ਵਾਈਸ ਚਾਂਸਲਰ ਅਤੇ ਪ੍ਰਧਾਨ ਪ੍ਰੋਫੈਸਰ ਇਆਨ ਮਾਰਟਿਨ, ਚਿਤਕਾਰਾ ਯੂਨੀਵਰਸਿਟੀ ਦੇ ਆਪਣੇ ਦੌਰੇ ਤੇ ਟਿੱਪਣੀ ਕਰਦਿਆਂ ਕਿਹਾ ਕਿ, ‘‘ਪਿਛਲੀ ਯਾਤਰਾ ਤੋਂ ਇੱਕ ਸਾਲ ਬਾਅਦ ਅੱਜ ਚਿਤਕਾਰਾ ਵਿਖੇ ਵਾਪਸ ਆਉਣਾ ਬੇਹੱਦ ਅਦੁਭੁਤ ਹੈ। ਅੱਜ ਲੈਕਚਰ ਥੀਏਟਰ ਵਿੱਚ ਨਵੇਂ ਵਿਦਿਆਰਥੀਆਂ ਦੇ ਨਵੀਨਤਮ ਸਮੂਹ ਨੂੰ ਵੇਖਣਾ ਬੇਹੱਦ ਖਾਸ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਹੀ ਉਹ ਕਾਰਨ ਹਨ, ਜਿਨਾਂ ਸਦਕਾ ਚਿਤਕਾਰਾ ਅਤੇ ਡੀਕਿਨ ਵਿਚਕਾਰ ਸਾਂਝੇਦਾਰੀ ਸਥਾਪਿਤ ਕਰਕੇ ਵਿੱਦਿਅਕ ਹੱਬ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਵਿਦਿਆਰਥੀਆਂ ਦੀ ਊਰਜਾ ਅਤੇ ਜਨੂੰਨ ਨੂੰ ਦੇਖਣਾ ਬਹੁਤ ਵਧੀਆ ਸੀ।

ਡੀਕਿਨ ਯੂਨੀਵਰਸਿਟੀ ਆਸਟਰੇਲੀਆ (ਦੱਖਣੀ ਏਸ਼ੀਆ ਦੇ ਸੀਈਓ ਅਥੇ ਗਲੋਬਲ ਅਲਾਇੰਸ ਦੇ ਉੱਪ ਪ੍ਰਧਾਨ ਰਵਨੀਤ ਪਾਹਵਾ ਨੇ ਕਿਹਾ, ‘‘ਮੈਂ ਇੱਥੇ ਚਿਤਕਾਰਾ ਯੂਨੀਵਰਸਿਟੀ ਵਿੱਚ ਵਾਪਸ ਆ ਕੇ ਬਹੁਤ ਖੁਸ਼ ਹਾਂ। ਪਿਛਲੇ ਕੁੱਝ ਸਾਲਾਂ ਦੌਰਾਨ ਸਾਂਝੇਦਾਰੀ ਨੂੰ ਵਧਦਾ ਵੇਖਣ ਅਤੇ ਇਸ ਨਵੇਂ ਬੈਚ ਦੇ ਵਿਦਿਆਰਥੀਆਂ ਨੂੰ ਮਿਲਣਾ, ਜੋ ਅਗਲੇ ਦੋ ਸਾਲਾਂ ਵਿੱਚ ਆਪਣੀ ਪਡ਼ਾਈ ਲਈ ਆਸਟਰੇਲੀਆ ਆਉਣਗੇ, ਇੱਕ ਵਿਲੱਖਣ ਅਨੁਭਵ ਸੀ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਵਿਦਿਆਰਥੀਆਂ ਦਾ ਸਾਫ਼ਟਵੇਅਰ ਇੰਜੀਨੀਅਰਿੰਗ ਵੱਲ ਰੁਝਾਨ ਵੇਖਣਾ ਵੀ ਬਹੁਤ ਵਧੀਆ ਲਗਿਆ। ਉਨ੍ਹਾਂ ਕਿਹਾ ਕਿ ਅਸੀਂ ਆਸਟਰੇਲੀਆ ਵਿੱਚ ਉਨ੍ਹਾਂ ਦਾ ਸਵਾਗਤ ਕਰਨ ਲਈ ਬਹੁਤ ਉਤਸੁਕ ਹਾਂ ਅਤੇ ਅਸੀਂ ਇਸ ਸਾਂਝੇਦਾਰੀ ਨੂੰ ਅਗਲੇ ਪੱਧਰ ਤੱਕ ਵਧਾਉਣ ਲਈ ਬਹੁਤ ਉਤਸੁਕ ਹਾਂ। ਉਨ੍ਹਾਂ ਕਿਹਾ ਕਿ ਮੈਂ ਚਿਤਕਾਰਾ ਯੂਨੀਵਰਸਿਟੀ ਅਤੇ ਡੀਕਿਨ ਯੂਨੀਵਰਸਿਟੀ ਦੇ ਮੇਰੇ ਸਾਰੇ ਸਾਥੀਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ, ਜਿਨ੍ਹਾਂ ਨੇ ਇਸ ਸ਼ਾਨਦਾਰ ਭਾਈਵਾਲੀ ਨੂੰ ਅਗਲੇ ਕਦਮ ਤੱਕ ਲਿਜਾਉਣਾ ਯਕੀਨੀ ਬਣਾਇਆ।

ਚਿਤਕਾਰਾ ਯੂਨੀਵਰਸਿਟੀ ਦੀ ਪ੍ਰੋ ਚਾਂਸਲਰ ਡਾ: ਮਧੂ ਚਿਤਕਾਰਾ ਨੇ ਇਸ ਭਾਵਨਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ, ਡੀਕਿਨ ਯੂਨੀਵਰਸਿਟੀ ਨਾਲ ਸਾਡਾ ਸਹਿਯੋਗ ਪਰਿਵਰਤਨਸ਼ੀਲ ਤੋਂ ਘੱਟ ਨਹੀਂ ਹੈ। ਇਸ ਨੇ ਸਾਡੇ ਵਿਦਿਆਰਥੀਆਂ ਅਤੇ ਫੈਕਲਟੀ ਦੋਵਾਂ ਲਈ ਬੇਅੰਤ ਸੰਭਾਵਨਾਵਾਂ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ ਅਤੇ ਨਵੇਂ ਰਸਤੇ ਬਣਾਏ ਹਨ। ਉਨ੍ਹਾਂ ਕਿਹਾ ਕਿ ਡੀਕਿਨ ਨਾਲ ਜੁਡ਼ ਕੇ, ਸਾਡੀ ਸੰਸਥਾ ਨਿਰਵਿਘਨ ਇੱਕ ਨਵੀਨਤਮ ਗਲੋਬਲ ਅਕਾਦਮਿਕ ਈਕੋਸਿਸਟਮ ਵਿੱਚ ਏਕੀਕ੍ਰਿਤ ਹੈ ਅਤੇ ਇਸ ਦੀ ਕੋਈ ਸੀਮਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਸਾਡੀ ਸਾਂਝੀ ਵਚਨਬੱਧਤਾ ਦਾ ਪ੍ਰਮਾਣ ਹੈ। ਜੋ ਸਾਡੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ’ਤੇ ਉੱਤਮ ਹੋਣ ਅਤੇ ਸਾਡੇ ਫੈਕਲਟੀ ਨੂੰ ਅੱਗੇ ਵਧਾਉਣ ਲਈ ਸ਼ਕਤੀ ਪ੍ਰਦਾਨ ਕਰਦੀ ਹੈ।

ਇਸ ਦੌਰੇ ਦੌਰਾਨ, ਚਿਤਕਾਰਾ ਯੂਨੀਵਰਸਿਟੀ ਦੇ ਫੈਕਲਟੀ ਅਤੇ ਵਿਦਿਆਰਥੀਆਂ ਨਾਲ ਪ੍ਰੋਫੈਸਰ ਇਆਨ ਮਾਰਟਿਨ ਨੇ ਖੁਲ ਕੇ ਗੱਲਾਂ ਕੀਤੀਆਂ। ਉਨ੍ਹਾਂ ਵਿਦਿਅਕ ਮੌਕਿਆਂ, ਖੋਜ ਪਹਿਲਕਦਮੀਆਂ, ਸੱਭਿਆਚਾਰਕ ਆਦਾਨ-ਪ੍ਰਦਾਨ, ਮੌਕਿਆਂ ਦੀ ਖੋਜ ਕਰਨਾ, ਵਿਚਾਰਾਂ ਦਾ ਅਦਾਨ-ਪ੍ਰਦਾਨ ਹੋਰ ਵਧਾਉਣ ਲਈ ਮੌਕਿਆਂ ਦੀ ਖੋਜ ਕਰਨ ਅਤੇ ਦੋਵਾਂ ਸੰਸਥਾਵਾਂ ਦੀ ਪ੍ਰਤੀਬੱਧਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿਚਾਰਾਂ ਦੇ ਆਦਾਨ ਪ੍ਰਦਾਨ ਕਰਨ ਨਾਲ ਦੋਹਾਂ ਸੰਸਥਾਵਾਂ ਸਿੱਖਿਆ ਅਤੇ ਗਿਆਨ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਹ ਸਾਂਝੇਦਾਰੀ ਨਾ ਸਿਰਫ਼ ਡੀਕਿਨ ਅਤੇ ਚਿਤਕਾਰਾ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀ ਹੈ, ਸਗੋਂ ਦੁਨੀਆ ਭਰ ਦੀਆਂ ਸੰਸਥਾਵਾਂ ਲਈ ਪ੍ਰੇਰਨਾ ਸਰੋਤ ਵਜੋਂ ਵੀ ਕੰਮ ਕਰਦੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਆਜ਼ਾਦੀ ਘੁਲਾਟੀਆਂ ਦੇ ਵਾਰਿਸਾਂ ਨੂੰ ਹੱਕ ਤੇ ਸਹੂਲਤਾਂ ਦੇਣ ਦੀ ਮੰਗ - ਅਰੁਣ ਸੂਦ ਨੇ ਪ੍ਰਸ਼ਾਸਕ ਨਾਲ ਕੀਤੀ ਮੁਲਾਕਾਤ

ਆਜ਼ਾਦੀ ਘੁਲਾਟੀਆਂ ਦੇ ਵਾਰਿਸਾਂ ਨੂੰ ਹੱਕ ਤੇ ਸਹੂਲਤਾਂ ਦੇਣ ਦੀ ਮੰਗ - ਅਰੁਣ ਸੂਦ ਨੇ ਪ੍ਰਸ਼ਾਸਕ ਨਾਲ ਕੀਤੀ ਮੁਲਾਕਾਤ

ਕਾਂਗਰਸ ਸਰਕਾਰ ਵੇਲੇ ਸੁਖਪਾਲ ਖਹਿਰਾ ਖਿਲਾਫ ਐਫਆਈਆਰ ਦਰਜ ਹੋਈ ਸੀ, ਹੁਣ ਉਹ ਇਸ ਨੂੰ ਸਿਆਸੀ ਬਦਲਾਖੋਰੀ ਕਹਿ ਰਹੇ ਹਨ - ਜਗਤਾਰ ਸੰਘੇੜਾ

ਕਾਂਗਰਸ ਸਰਕਾਰ ਵੇਲੇ ਸੁਖਪਾਲ ਖਹਿਰਾ ਖਿਲਾਫ ਐਫਆਈਆਰ ਦਰਜ ਹੋਈ ਸੀ, ਹੁਣ ਉਹ ਇਸ ਨੂੰ ਸਿਆਸੀ ਬਦਲਾਖੋਰੀ ਕਹਿ ਰਹੇ ਹਨ - ਜਗਤਾਰ ਸੰਘੇੜਾ

ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਸਾਰਾ ਜੀਵਨ ਦੇਸ਼ ਅਤੇ ਇਸ ਦੇ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤਾ: ਅਰੁਣ ਸੂਦ

ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਸਾਰਾ ਜੀਵਨ ਦੇਸ਼ ਅਤੇ ਇਸ ਦੇ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤਾ: ਅਰੁਣ ਸੂਦ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਜਾਪਾਨ ਦੇ ਰਹਿਣ ਵਾਲੇ ਪੰਜਾਬੀ ਸਾਹਿਤਕਾਰ ‘ਪਰਮਿੰਦਰ ਸੋਢੀ ਨਾਲ ਰੂ-ਬ-ਰੂ ਪ੍ਰੋਗਰਾਮ ਕਰਵਾਇਆ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਜਾਪਾਨ ਦੇ ਰਹਿਣ ਵਾਲੇ ਪੰਜਾਬੀ ਸਾਹਿਤਕਾਰ ‘ਪਰਮਿੰਦਰ ਸੋਢੀ ਨਾਲ ਰੂ-ਬ-ਰੂ ਪ੍ਰੋਗਰਾਮ ਕਰਵਾਇਆ

ਡਾ. ਬਲਜੀਤ ਕੌਰ ਨੇ ਦੋ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ

ਡਾ. ਬਲਜੀਤ ਕੌਰ ਨੇ ਦੋ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ

ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ

ਪਿਛਲੇ ਮੁਖਮੰਤਰੀਆਂ ਦੇ ਉਲਟ, ਮੁੱਖ ਮੰਤਰੀ ਭਗਵੰਤ ਮਾਨ ਨੇ ਜੋਰਦਾਰ ਅਤੇ ਸ਼ਪਸ਼ਟ ਢੰਗ ਨਾਲ ਪੰਜਾਬ ਦੇ ਮੁੱਦੇ ਕੇਂਦਰ ਅੱਗੇ ਉਠਾਏ: ਆਪ

ਪਿਛਲੇ ਮੁਖਮੰਤਰੀਆਂ ਦੇ ਉਲਟ, ਮੁੱਖ ਮੰਤਰੀ ਭਗਵੰਤ ਮਾਨ ਨੇ ਜੋਰਦਾਰ ਅਤੇ ਸ਼ਪਸ਼ਟ ਢੰਗ ਨਾਲ ਪੰਜਾਬ ਦੇ ਮੁੱਦੇ ਕੇਂਦਰ ਅੱਗੇ ਉਠਾਏ: ਆਪ

ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ-ਮੁੱਖ ਮੰਤਰੀ

ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ-ਮੁੱਖ ਮੰਤਰੀ

ਏਕਾਂਤਮਕ ਮਾਨਵਵਾਦ ਦਾ ਵਿਚਾਰ ਅੱਜ ਵੀ ਪ੍ਰਸੰਗਿਕ ਹੈ: ਅਰੁਣ ਸੂਦ

ਏਕਾਂਤਮਕ ਮਾਨਵਵਾਦ ਦਾ ਵਿਚਾਰ ਅੱਜ ਵੀ ਪ੍ਰਸੰਗਿਕ ਹੈ: ਅਰੁਣ ਸੂਦ