Thursday, September 28, 2023  

ਰਾਜਨੀਤੀ

ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਸੰਗਤਾਂ ਨੂੰ ਸਮਰਪਿਤ ਕਰੇਗੀ ਨਵੀ ਸਰਾਂ : ਜਥੇਦਾਰ ਕਰਤਾਰਪੁਰ

September 17, 2023

ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੇ ਅਰਦਾਸ ਉਪਰੰਤ ਸਰਾਂ ਦਾ ਨਿਰਮਾਣ ਕਾਰਜ ਆਰੰਭਿਆ

ਪਟਿਆਲਾ 17 ਸਤੰਬਰ (ਕੰਵਰ ਸਿੰਘ ਬੇਦੀ) : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਨਵਾਂ ਸਰਾਂ ਬਣਾ ਕੇ ਸੰਗਤਾਂ ਦੇ ਸਪੁਰਦ ਕੀਤੀ ਜਾਵੇਗੀ। ਇਹ ਪ੍ਰਗਟਾਵਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਅੱਜ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ਵਿਚ ਅਰਦਾਸ ਉਪਰੰਤ ਨਵੀਂ ਸਰਾਂ ਦੇ ਨਿਰਮਾਣ ਕਾਰਜ ਦੀ ਆਰੰਭਤਾ ਮੌਕੇ ਕੀਤਾ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਗੁਰਦੁਆਰਾ ਪ੍ਰਬੰਧਕਾਂ ਅਤੇ ਵੱਡੀ ਗਿਣਤੀ ਵਿਚ ਪੁੱਜੀ ਸੰਗਤ ਨੇ ਖੁਦ ਆਪਣੇ ਕਰ ਕਮਲਾਂ ਨਾਲ ਸਰਾਂ ਦੇ ਕਾਰਜ ਦੀ ਸ਼ੁਰੂਆਤ ਕੀਤੀ। ਗੱਲਬਾਤ ਕਰਦਿਆਂ ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਗੁਰੂ ਘਰ ਪ੍ਰਤੀ ਆਸਥਾ ਰੱਖਣ ਵਾਲੀ ਸੰਗਤ ਦੀ ਪੁਰਜੋਰ ਮੰਗ ਸੀ ਕਿ ਗੁਰਦੁਆਰਾ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜੀ ਸੰਗਤ ਦੇ ਠਹਿਰਣ ਲਈ ਇਕ ਸਰਾਂ ਦੀ ਵਿਵਸਥਾ ਵੀ ਹੋਣੀ ਚਾਹੀਦੀ ਹੈ ਅਤੇ ਇਸ ਮੰਗ ਨੂੰ ਪ੍ਰਵਾਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਾਂ ਦੇ ਕਾਰਜ ਦੀ ਜ਼ਿੰਮੇਵਾਰੀ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੌਂਪੀ, ਜਿਨ੍ਹਾਂ ਦੀ ਯੋਗ ਅਗਵਾਈ ਵਿਚ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਨੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸਰਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਹੈ।

ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ 40 ਕਮਰਿਆਂ ਦੀ ਸਰਾਂ ਸਮੇਤ ਪਾਰਕਿੰਗ ਲਈ ਬੇਸਮੈਂਟ ਵੀ ਤਿਆਰ ਕੀਤੀ ਜਾਵੇਗੀ ਅਤੇ ਜਲਦ ਹੀ ਇਹ ਸਰਾਂ ਬਣਕੇ ਤਿਆਰ ਹੋ ਜਾਵੇਗੀ। ਇਸ ਮੌਕੇ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੇ ਸਰਾਂ ਦੇ ਇਸ ਕਾਰਜ ਵਿਚ ਸੰਗਤਾਂ ਵੀ ਵੱਧ ਚੜ੍ਹਕੇ ਸਹਿਯੋਗ ਕਰਨ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਅਤਾਰ ਸਿੰਘ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ, ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ, ਗੁਰ ਸ਼ਬਦ ਪ੍ਰਚਾਰ ਸਾਹਿਬ ਦੇ ਪ੍ਰਧਾਨ ਭਗਵੰਤ ਸਿੰਘ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਅਤੇ ਸਟਾਫ ਮੈਂਬਰ ਤੇ ਸੰਗਤਾਂ ਆਦਿ ਸ਼ਾਮਲ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੁਆਰਾ 4151 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ - ਹਰਭਜਨ ਸਿੰਘ ਈ.ਟੀ.ਓ.

ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੁਆਰਾ 4151 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ - ਹਰਭਜਨ ਸਿੰਘ ਈ.ਟੀ.ਓ.

ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਦੇ ਮਨੀਪੁਰ ਦੌਰੇ 'ਤੇ ਨਾ ਹੋਣ 'ਤੇ ਸਵਾਲ ਚੁੱਕੇ

ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਦੇ ਮਨੀਪੁਰ ਦੌਰੇ 'ਤੇ ਨਾ ਹੋਣ 'ਤੇ ਸਵਾਲ ਚੁੱਕੇ

ਮੁੱਖ ਮੰਤਰੀ ਦਾ ਪ੍ਰਤਾਪ ਸਿੰਘ ਬਾਜਵਾ (ਭਾਜਪਾ) ਨੂੰ ਕਰਾਰਾ ਜਵਾਬ; ਦਿਨੇ ਸੁਪਨੇ ਲੈਣੇ ਛੱਡੋ

ਮੁੱਖ ਮੰਤਰੀ ਦਾ ਪ੍ਰਤਾਪ ਸਿੰਘ ਬਾਜਵਾ (ਭਾਜਪਾ) ਨੂੰ ਕਰਾਰਾ ਜਵਾਬ; ਦਿਨੇ ਸੁਪਨੇ ਲੈਣੇ ਛੱਡੋ

ਲੋਕ ਸਭਾ ਚੋਣਾਂ 2024 ਚ ਭਾਜਪਾ ਬਹੁਮਤ ਨਾਲ ਬਣਾਵੇਗੀ ਸਰਕਾਰ: ਸੰਜੀਵ ਖੰਨਾ

ਲੋਕ ਸਭਾ ਚੋਣਾਂ 2024 ਚ ਭਾਜਪਾ ਬਹੁਮਤ ਨਾਲ ਬਣਾਵੇਗੀ ਸਰਕਾਰ: ਸੰਜੀਵ ਖੰਨਾ

ਪੰਜਾਬ ਸਰਕਾਰ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਤਕਨੀਕੀ ਸਹੂਲਤਾਂ ਪ੍ਰਦਾਨ ਕਰੇਗੀ: ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਤਕਨੀਕੀ ਸਹੂਲਤਾਂ ਪ੍ਰਦਾਨ ਕਰੇਗੀ: ਡਾ. ਬਲਬੀਰ ਸਿੰਘ

ਵਿਰੋਧੀ ਧਿਰ ਦੇ ਆਗੂਆਂ ਵੱਲੋਂ ਕਰਜ਼ੇ ਸਬੰਧੀ ਕੀਤਾ ਜਾ ਰਿਹਾ ਕੂੜ ਪ੍ਰਚਾਰ : ਵਿੱਤ ਮੰਤਰੀ

ਵਿਰੋਧੀ ਧਿਰ ਦੇ ਆਗੂਆਂ ਵੱਲੋਂ ਕਰਜ਼ੇ ਸਬੰਧੀ ਕੀਤਾ ਜਾ ਰਿਹਾ ਕੂੜ ਪ੍ਰਚਾਰ : ਵਿੱਤ ਮੰਤਰੀ

ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਵਾਹਗਾ ਬਾਰਡਰ, ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ

ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਵਾਹਗਾ ਬਾਰਡਰ, ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ

ਹਲਕੇ ਦੇ ਚਹੁੰਮੁੱਖੀ ਵਿਕਾਸ ਕਾਰਜ ਨੂੰ ਦੇਵਾਗੇ ਪਹਿਲ:ਵਿਧਾਇਕ ਗੁਰਲਾਲ ਘਨੌਰ

ਹਲਕੇ ਦੇ ਚਹੁੰਮੁੱਖੀ ਵਿਕਾਸ ਕਾਰਜ ਨੂੰ ਦੇਵਾਗੇ ਪਹਿਲ:ਵਿਧਾਇਕ ਗੁਰਲਾਲ ਘਨੌਰ

ਬਰਨਾਲਾ ਵਾਸੀਆਂ ਨੂੰ ਦਹਾਕਿਆਂ ਪਿੱਛੋਂ ਚੱਲਦੀਆਂ ਦਿਖਣਗੀਆਂ ਦੋ ਰੇਲ ਗੱਡੀਆਂ

ਬਰਨਾਲਾ ਵਾਸੀਆਂ ਨੂੰ ਦਹਾਕਿਆਂ ਪਿੱਛੋਂ ਚੱਲਦੀਆਂ ਦਿਖਣਗੀਆਂ ਦੋ ਰੇਲ ਗੱਡੀਆਂ

ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਛੇਤੀ ਦੂਰ ਕਰਾਂਗੇ: ਚੇਤਨ ਸਿੰਘ ਜੌੜਾਮਾਜਰਾ

ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਛੇਤੀ ਦੂਰ ਕਰਾਂਗੇ: ਚੇਤਨ ਸਿੰਘ ਜੌੜਾਮਾਜਰਾ