Thursday, September 28, 2023  

ਅਪਰਾਧ

ਨਸ਼ਾ ਸਮੱਗਲਰਾਂ ਦੀ ਜ਼ਾਇਦਾਦ ਹੋਈ ਜ਼ਬਤ :  ਜਿਲ੍ਹਾ ਮੁਖੀ ਡਾ: ਨਾਨਕ ਸਿੰਘ

September 17, 2023

ਮਾਨਸਾ, 17 ਸਤੰਬਰ (ਗੁਰਜੀਤ ਸ਼ੀਂਹ) : ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰੀ ਸੁਰਿ ੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜੀ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਉਹਨਾਂ ਦੀ ਜ਼ਾਇਦਾਦ ਜ਼ਬਤ ਕਰਨ ਦੀ ਕਾਰਵਾਈ ਆਰੰਭੀ ਗਈ ਹੈ। ਜਿਸ ਤਹਿਤ ਜਿਲ੍ਹਾ ਮਾਨਸਾ ਦੇ ਤਿੰਨ ਨਸ਼ਾ ਸਮੱਗਲਰਾਂ ਦੀ ਜ਼ਾਇਦਾਦ ਜ਼ਬਤ ਕਰਵਾਈ ਗਈ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਬਾਲਕ੍ਰਿਸ਼ਨ ਸਿੰਗਲਾ, ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈ:) ਮਾਨਸਾ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਵਿੱਚ ਫਾਇਨੈਂਸ਼ੀਅਲ ਇੰਨਵੈਸਟੀਗੇਸ਼ਨ ਨੂੰ ਅਮਲ ਵਿੱਚ ਲਿਆਉਦੇਂ ਹੋਏ ਨਸ਼ਾ ਸਮੱਗਲਰਾਂ ਵੱਲੋਂ ਬਣਾਈ ਗਈ ਗੈਰ-ਕਾਨੰਨੀ ਚੱਲ/ਅਚੱਲ ਜ਼ਾਇਦਾਦ ਨੂੰ ਖੰਘਾਲਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਜਿਸ ਦੀ ਲੜੀ ਵਿੱਚ ਸ਼ਖਤ ਐਕਸ਼ਨ ਲੈਦੇਂ ਹੋਏ ਨਸ਼ਾ ਸਮੱਗਲਰ ਸੁਖਪਾਲ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਗੰਢੂ ਕਲ੍ਹਾਂ ਹਾਲ ਆਬਾਦ ਵਾਸੀ ਵਾਰਡ ਨੰਬਰ 4 ਬੁਢਲਾਡਾ ਥਾਣਾ ਸਿਟੀ ਬੁਢਲਾਡਾ, ਜੀਵਨ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਬਹਾਦਰਪੁਰ ਥਾਣਾ ਬਰੇਟਾ ਅਤੇ ਸਤਨਾਮ ਸਿੰਘ ਉਰਫ ਭਗਵਾਨ ਪੁੱਤਰ ਅਮਰੀਕ ਸਿੰਘ ਵਾਸੀ ਮੀਰਪੁਰ ਖੁਰਦ ਥਾਣਾ ਸਰਦੂਲਗੜ੍ਹ ਵੱਲੋਂ ਬਣਾਈ ਗਈ ਕੁੱਲ 60,24,742/- ਰੁਪੈ ਦੀ ਗੈਰ ਕਾਨੂੰਨੀ ਚੱਲ/ਅਚੱਲ ਜ਼ਾਇਦਾਦ ਨੂੰ ਜ਼ਬਤ ਕਰਵਾਇਆ ਗਿਆ ਹੈ । ਅਖੀਰ ਵਿੱਚ ਜਿਲ੍ਹਾ ਮੁਖੀ ਡਾ: ਨਾਨਕ ਸਿੰਘ ਵੱਲੋਂ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਵੱਲੋਂ ਬਣਾਈ ਗਈ ਗੈਰ ਕਾਨੂੰਨੀ ਜ਼ਾਇਦਾਦ ਨੂੰ ਜਬਤ ਕਰਨ ਸਬੰਧੀ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ