Thursday, September 28, 2023  

ਅਪਰਾਧ

ਸਰਹੱਦੀ ਪਿੰਡ ਖਾਲੜਾ ਦੇ ਖੇਤਾਂ 'ਚੋਂ ਜ਼ਮੀਨ ਹੇਠ ਦੱਬੀ ਤਿੰਨ ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ

September 17, 2023

ਦੋਸ਼ੀ ਨੂੰ ਫੜਣ ਲਈ ਪੁਲੀਸ ਵੱਲੋਂ ਕੋਸ਼ਿਸ਼ਾਂ ਜਾਰੀ

ਭਿੱਖੀਵਿੰਡ, 17 ਸਤੰਬਰ :  ਸੀ ਆਈ ਸਟਾਫ ਅੰਮ੍ਰਿਤਸਰ ਟੀਮ ਵੱਲੋਂ ਬੀਐਸਐਫ ਦੇ ਸਹਿਯੋਗ ਨਾਲ ਖਾਲੜਾ ਦੇ ਰਹਿਣ ਵਾਲੇ ਇਕ ਕਿਸਾਨ ਦੇ ਖੇਤਾਂ ਵਿੱਚੋਂ ਤਿੰਨ ਕਿਲੋ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸਰਕਾਰੀ ਸੂਤਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਆਈ ਡੀ ਅਮਿ੍ਰਤਸਰ ਦੇ ਅਧਿਕਾਰੀਆਂ ਨੂੰ ਇਤਲਾਹ ਦਿੱਤੀ ਖਾਲੜਾ ਪਿੰਡ ਦੇ ਰਹਿਣ ਵਾਲੇ ਕਿਸਾਨ ਦੇ ਖੇਤਾਂ ਵਿੱਚ ਹੈਰੋਇਨ ਲੁਕੋ ਕੇ ਰੱਖੀ ਹੋਈ, ਜਿਸ ਤੇ ਸੀਆਈਡੀ ਇੰਸਪੈਕਟਰ ਅੰਮ੍ਰਿਤਸਰ ਅਰਨੁਮ ਨਾਥ ਵੱਲੋਂ ਬੀਐਸਐਫ ਅਧਿਕਾਰੀਆਂ ਨਾਲ ਰਾਬਤਾ ਕਰਕੇ ਦੱਸੀ ਹੋਈ ਜਗ੍ਹਾ ਤੇ ਛਾਪਾ ਮਾਰਕੇ ਪਿੰਡ ਖਾਲੜਾ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਪੁੱਤਰ ਪੂਰਨ ਸਿੰਘ ਦੇ ਖੇਤਾਂ 'ਚੋਂ ਨਹਿਰ ਦੇ ਪੁਲ ਹੇਠ ਦੱਬੀ ਤਿੰਨ ਕਿਲੋ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਸੂਤਰਾਂ ਨੇ ਦੱਸਿਆ ਗੁਰਪ੍ਰੀਤ ਸਿੰਘ ਨੂੰ ਗਿ੍ਰਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਤਾਂ ਜੋ ਪਤਾ ਲਗਾਇਆ ਜਾ ਸਕੇ, ਬਰਾਮਦ ਕੀਤੀ ਗਈ ਹੈਰੋਇਨ ਮਾਰੂ ਨਸ਼ੇ ਹੈਰੋਇਨ ਦੀ ਸਪਲਾਈ ਕਿਸ ਤਰ੍ਹਾਂ ਕਰਕੇ ਭਾਰਤ ਲਿਆਂਦੀ ਜਾ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ