ਨਵੀਂ ਦਿੱਲੀ, 18 ਸਤੰਬਰ
ਭਾਜਪਾ ਨੇਤਾ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਉਪ ਮੁੱਖ ਮੰਤਰੀ ਦਿਨੇਸ਼ ਸ਼ਰਮਾ ਨੇ ਸੋਮਵਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ।
ਸ਼ਰਮਾ ਨੇ ਸੰਸਦ ਦੇ ਪੰਜ ਦਿਨਾਂ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਸਹੁੰ ਚੁੱਕੀ।
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 3 ਸਤੰਬਰ ਨੂੰ ਰਾਜ ਸਭਾ ਸੀਟ ਦੀ ਉਪ ਚੋਣ ਲਈ ਸ਼ਰਮਾ ਨੂੰ ਆਪਣਾ ਉਮੀਦਵਾਰ ਬਣਾਇਆ ਸੀ।
15 ਸਤੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ, ਮੌਜੂਦਾ ਭਾਜਪਾ ਸੰਸਦ ਮੈਂਬਰ ਹਰਦੁਆਰ ਦੂਬੇ ਦੇ 26 ਜੂਨ ਨੂੰ ਦੇਹਾਂਤ ਕਾਰਨ ਜ਼ਰੂਰੀ ਹੋ ਗਈ ਸੀ। ਇਸ ਸੀਟ ਦੀ ਮਿਆਦ ਨਵੰਬਰ 2026 ਤੱਕ ਹੈ।