Thursday, September 28, 2023  

ਪੰਜਾਬ

ਸਰਬੱਤ ਦਾ ਭਲਾ ਟਰੱਸਟ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਕਾਰਜ ਜਾਰੀ

September 18, 2023

ਮੱਖੂ, 18 ਸਤੰਬਰ
(ਬਲਵੀਰ ਲਹਿਰਾ):

ਜਦ ਵੀ ਕਦੇ ਲੋਕਾਂ 'ਤੇ ਔਖੀ ਘੜੀ ਆਈ ਤਾਂ ਉੱਘੇ ਸਮਾਜ ਸੇਵੀ ਡਾ. ਐਸ ਪੀ ਸਿੰਘ ਓਬਰਾਏ ਮੁਸ਼ਕਿਲ ਅਤੇ ਲੋਕਾਂ ਵਿੱਚਕਾਰ ਚਟਾਨ ਬਣ ਕੇ ਖੜ ਗਏ। ਪਿਛਲੇ ਦਿਨੀਂ ਦਰਿਆਵੀ ਖੇਤਰਾਂ ਵਿਚ ਆਏ ਹੜ੍ਹਾਂ ਕਰਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਗਿਆ। ਇਸੇ ਤਰ੍ਹਾਂ ਸਤਲੁਜ ਦਰਿਆ ਦੇ ਖੇਤਰਾਂ ਵਿੱਚ ਵਸਦੇ ਪਿੰਡਾਂ ਵਿੱਚ ਪਾਣੀ ਨੇ ਵੀ ਭਾਰੀ ਨੁਕਸਾਨ ਕੀਤਾ ਹੈ। ਵਿਸ਼ਵ ਪ੍ਰਸਿੱਧ ਸਮਾਜ ਸੇਵੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ ਪੀ ਸਿੰਘ ਓਬਰਾਏ ਵੱਲੋਂ उन ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਆਰੰਭ ਕਰ ਦਿੱਤੇ ਸਨ। ਉਨ੍ਹਾਂ ਦੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਇਸਤਰੀ ਵਿੰਗ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ, ਮਖੂ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਅਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਸਤਲੁਜ ਦਰਿਆ ਦੇ ਨੇੜਲੇ ਪਿੰਡਾਂ ਵਿਚ ਹੜ੍ਹਾਂ ਦੀ ਭਾਰੀ ਮਾਰ ਪਈ ਹੈ ਤੇ ਇੱਥੋਂ ਦੇ ਵਸਨੀਕਾਂ ਨੂੰ ਖਾਣ ਪੀਣ ਅਤੇ ਪਸ਼ੂਆਂ ਦੇ ਚਾਰੇ ਦੀ ਕਾਫੀ ਸਮੱਸਿਆਂ ਆ ਰਹੀ ਹੈ। ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਭਾਵਿਤ ਪਿੰਡਾਂ ਦੀ ਪਹਿਚਾਣ ਕਰਕੇ ਸੰਸਥਾ ਵੱਲੋਂ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਦੀ ਨਿਗਰਾਨੀ ਹੇਠ ਪਿੰਡ ਰੁਕਨੇ ਵਾਲਾ ਬੰਨ੍ਹ ਨੇੜੇ ਮਖੂ ਵਿੱਚ ਬਾਰਸ਼ ਤੋਂ ਬਚਾਅ ਲਈ ਤਰਪਾਲਾਂ ਅਤੇ ਮੱਛਰ ਤੋਂ ਬਚਾਅ ਲਈ ਮੱਛਰਦਾਨੀਆਂ ਤੇ ਓਡੋਮਾਸ ਦੀਆਂ ਟਿਊਬਾਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾ. ਐਸ ਪੀ ਸਿੰਘ ਓਬਰਾਏ ਵੱਲੋਂ ਹਾਲਾਤ ਨਾਰਮਲ ਹੋਣ ਤੋਂ ਬਾਅਦ ਹੜ੍ਹਾਂ ਕਾਰਨ ਜਿਨ੍ਹਾਂ ਲੋਕਾਂ ਦੇ ਮਕਾਨ ਢਹਿ ਗਏ ਹਨ ਜਾਂ ਜੋ ਰਹਿਣ ਦੇ ਕਾਬਲ ਨਹੀਂ ਰਹੇ ਉਨ੍ਹਾਂ ਨੂੰ ਨਵੇਂ ਮਕਾਨ ਬਣਾ ਕੇ ਵੀ ਦਿੱਤੇ ਜਾਣਗੇ। ਇਸ ਮੌਕੇ ਮਖੂ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਜ਼ੀਰਾ ਪ੍ਰਧਾਨ ਰਣਜੀਤ ਸਿੰਘ ਰਾਏ, ਕਿਰਨ ਪੇਂਟਰ, ਮੇਜਰ ਸਿੰਘ ਥਿੰਦ ਤੋਂ ਇਲਾਵਾ ਪਿੰਡ ਦੇ ਹੋਰ ਪਤਵੰਤੇ ਵੀ ਮੋਜੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੋਦੀ ਸਰਕਾਰ ਨੇ ਧਨਾਢਾਂ ਦਾ ਹੀ ਪੱਖ ਪੂਰਿਆ : ਕਾਮਰੇਡ ਸੇਖੋਂ

ਮੋਦੀ ਸਰਕਾਰ ਨੇ ਧਨਾਢਾਂ ਦਾ ਹੀ ਪੱਖ ਪੂਰਿਆ : ਕਾਮਰੇਡ ਸੇਖੋਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਸਿੰਘ ਸਭਾ ਲਹਿਰ ਦੇ 150ਵੇਂ ਸਥਾਪਨਾ ਵਰੇ ਨੂੰ ਸਮਰਪਿਤ ਸੈਮੀਨਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਸਿੰਘ ਸਭਾ ਲਹਿਰ ਦੇ 150ਵੇਂ ਸਥਾਪਨਾ ਵਰੇ ਨੂੰ ਸਮਰਪਿਤ ਸੈਮੀਨਾਰ

ਸੁਨਾਮ ਨੇਤਰ ਸਮਿਤੀ ਨੇ ਲਗਾਇਆ ਅੱਖਾਂ ਦਾ 57ਵਾਂ ਕੱਪ,34 ਮਰੀਜ਼ਾਂ ਦੇ ਕਰਵਾਏ ਅਪ੍ਰੇਸ਼ਨ

ਸੁਨਾਮ ਨੇਤਰ ਸਮਿਤੀ ਨੇ ਲਗਾਇਆ ਅੱਖਾਂ ਦਾ 57ਵਾਂ ਕੱਪ,34 ਮਰੀਜ਼ਾਂ ਦੇ ਕਰਵਾਏ ਅਪ੍ਰੇਸ਼ਨ

ਸੁਰਿੰਦਰ ਕੌਰ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਆਯੋਜਿਤ

ਸੁਰਿੰਦਰ ਕੌਰ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਆਯੋਜਿਤ

ਸ੍ਰੀ ਚਮਕੌਰ ਸਾਹਿਬ ਦੇ 21 ਸਕੂਲਾਂ ਦੀ ਹਾਲਤ ਸੁਧਾਰੀ ਜਾਵੇਗੀ : ਹਰਜੋਤ ਬੈਂਸ

ਸ੍ਰੀ ਚਮਕੌਰ ਸਾਹਿਬ ਦੇ 21 ਸਕੂਲਾਂ ਦੀ ਹਾਲਤ ਸੁਧਾਰੀ ਜਾਵੇਗੀ : ਹਰਜੋਤ ਬੈਂਸ

ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਹੇਠ ਲਗਾਇਆ ਰੋਸ ਧਰਨਾ

ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਹੇਠ ਲਗਾਇਆ ਰੋਸ ਧਰਨਾ

ਸੰਯੁਕਤ ਕਿਸਾਨ ਮੋਰਚੇ ਵੱਲੋਂ 30 ਸਤੰਬਰ ਦੀ ਕਲਾਨੌਰ ਰੋਸ ਰੈਲੀ ਦੀ ਸਫ਼ਲਤਾ ਲਈ ਕੀਤੀ ਗਈ ਤਿਆਰੀ ਮੀਟਿੰਗ

ਸੰਯੁਕਤ ਕਿਸਾਨ ਮੋਰਚੇ ਵੱਲੋਂ 30 ਸਤੰਬਰ ਦੀ ਕਲਾਨੌਰ ਰੋਸ ਰੈਲੀ ਦੀ ਸਫ਼ਲਤਾ ਲਈ ਕੀਤੀ ਗਈ ਤਿਆਰੀ ਮੀਟਿੰਗ

ਅਨਾਜ ਮੰਡੀ ਵਿੱਚ ਸਟਰੀਟ ਲਾਈਟਾਂ ਚਲਾਉਣ ਦਾ ਕੰਮ ਸ਼ੁਰੂ

ਅਨਾਜ ਮੰਡੀ ਵਿੱਚ ਸਟਰੀਟ ਲਾਈਟਾਂ ਚਲਾਉਣ ਦਾ ਕੰਮ ਸ਼ੁਰੂ

ਡਾ. ਹਰਪਾਲ ਸਿੰਘ ਬਣੇ ਮੈਡੀਕਲ ਪ੍ਰੈਕਟਿਸ਼ਨਰ ਬਲਾਕ ਜੈਤੋ ਦੇ ਪ੍ਰਧਾਨ

ਡਾ. ਹਰਪਾਲ ਸਿੰਘ ਬਣੇ ਮੈਡੀਕਲ ਪ੍ਰੈਕਟਿਸ਼ਨਰ ਬਲਾਕ ਜੈਤੋ ਦੇ ਪ੍ਰਧਾਨ

ਸ਼੍ਰੋਮਣੀ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ ਦੇ ਦੇਹਾਂਤ 'ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਦਾ ਪ੍ਰਗਟਾਵਾ

ਸ਼੍ਰੋਮਣੀ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ ਦੇ ਦੇਹਾਂਤ 'ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਦਾ ਪ੍ਰਗਟਾਵਾ