Tuesday, September 26, 2023  

ਪੰਜਾਬ

ਡਾ. ਨਿਵੇਦਿਤਾ ਸਿੰਘ ਦੀ ਮਨਮੋਹਕ ਸੰਗੀਤਕ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰ-ਮੁਗਧ

September 18, 2023

ਚੰਡੀਗੜ੍ਹ, 18 ਸਤੰਬਰ : ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਹਾਲ ਹੀ ਵਿੱਚ ਕਰਵਾਏ ਗਏ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਡਾ. ਨਿਵੇਦਿਤਾ ਸਿੰਘ ਨੇ ਆਪਣੇ ਸਾਥੀਆਂ ਸਮੇਤ ਮਨਮੋਹਕ ਪੇਸ਼ਕਾਰੀ ਦਿੰਦਿਆਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ।

ਡਾ. ਨਿਵੇਦਿਤਾ ਸਿੰਘ, ਡਾ. ਅਲੰਕਾਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਰਾਗ ਮਲਹਾਰ ਵਿਚ ਧਨੀ ਰਾਮ ਚਾਤ੍ਰਿਕ ਦੀ ਕਵਿਤਾ 'ਨੀ ਕੋਇਲ ਕੂ ਕੂ ਗਾ' ਦੇ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਆਪਣੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।

ਇਸ ਤੋਂ ਬਾਅਦ ਉਨ੍ਹਾਂ ਨੇ ਧਨੀ ਰਾਮ ਚਾਤ੍ਰਿਕ ਦੀ ਇੱਕ ਹੋਰ ਕਵਿਤਾ 'ਪੰਜਾਬ ਕਰਾਂ ਦੀ ਸਿਫ਼ਤ ਤੇਰੀ' ਦੀ ਪੇਸ਼ਕਾਰੀ ਨਾਲ ਪੰਜਾਬ ਦੇ ਵੰਨ-ਸੁਵੰਨਤਾ ਵਾਲੇ ਲੋਕ ਰੰਗਾਂ ਨੂੰ ਪੇਸ਼ ਕੀਤਾ। ਬਾਬੂ ਫ਼ਿਰੋਜ਼ ਦੀਨ ਸ਼ਰਫ਼ ਦੁਆਰਾ ਰਚਿਤ ਗੀਤ 'ਸੋਹਣੇ ਦੇਸਾਂ ਅੰਦਰ ਦੇਸ ਪੰਜਾਬ' ਦੀ ਆਖਰੀ ਪੇਸ਼ਕਾਰੀ ਨੇ ਸਰੋਤਿਆਂ 'ਤੇ ਅਮਿੱਟ ਛਾਪ ਛੱਡੀ।

ਡਾਕਟਰ ਨਿਵੇਦਿਤਾ ਸਿੰਘ ਦੀ ਪੇਸ਼ਕਾਰੀ ਨੇ ਮਹਿਮਾਨਾਂ ਦਾ ਮਨ ਮੋਹ ਲਿਆ ਅਤੇ ਸਾਰੇ ਦਰਸ਼ਕਾਂ ਨੂੰ ਝੂਮਣ ਲਗਾ ਦਿੱਤਾ। ਇਸ ਦੌਰਾਨ ਪੰਜਾਬ ਦੇ ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਇਸ ਸ਼ਾਨਦਾਰ ਅਤੇ ਉੱਚ ਪੱਧਰ ਦੀ ਪੇਸ਼ਕਾਰੀ ਲਈ ਸਾਰੇ ਕਲਾਕਾਰਾਂ ਨੂੰ ਵਧਾਈ ਦਿੱਤੀ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਵਕੀਲ ’ਤੇ ਅਣ-ਮਨੁੱਖੀ ਤਸ਼ੱਦਦ ਅਤਿ ਨਿੰਦਣਯੋਗ : ਸੇਖੋਂ

ਵਕੀਲ ’ਤੇ ਅਣ-ਮਨੁੱਖੀ ਤਸ਼ੱਦਦ ਅਤਿ ਨਿੰਦਣਯੋਗ : ਸੇਖੋਂ

ਮਾਤਾ ਗੁਜਰੀ ਕਾਲਜ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਰਦਾਸ ਦਿਵਸ

ਮਾਤਾ ਗੁਜਰੀ ਕਾਲਜ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਰਦਾਸ ਦਿਵਸ

 ਐਂਟੀ ਕਰਾਇਮ ਐਂਟੀ ਕੋਰਪਸ਼ਨ ਸੰਸਥਾ ਦੇ ਰਾਸ਼ਟਰੀ ਪੱਧਰੀ ਸਮਾਗਮ 'ਚ ਜਿਲ੍ਹਾ ਸਕੱਤਰ ਡਾ,ਅਵਿਨਾਸ਼ ਸ਼ਰਮਾ ਸਨਮਾਨਿਤ

ਐਂਟੀ ਕਰਾਇਮ ਐਂਟੀ ਕੋਰਪਸ਼ਨ ਸੰਸਥਾ ਦੇ ਰਾਸ਼ਟਰੀ ਪੱਧਰੀ ਸਮਾਗਮ 'ਚ ਜਿਲ੍ਹਾ ਸਕੱਤਰ ਡਾ,ਅਵਿਨਾਸ਼ ਸ਼ਰਮਾ ਸਨਮਾਨਿਤ

ਸਰਕਾਰੀ ਪ੍ਰਾਇਮਰੀ ਚੱਕ ਸਕੂਲ ਅਰਾਈਆਂਵਾਲਾ ਨੇ ਸੈਂਟਰ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

ਸਰਕਾਰੀ ਪ੍ਰਾਇਮਰੀ ਚੱਕ ਸਕੂਲ ਅਰਾਈਆਂਵਾਲਾ ਨੇ ਸੈਂਟਰ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

ਸ਼ੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦਾ 362 ਵਾਂ ਜਨਮ ਦਿਹਾੜਾ ਮਨਾਇਆ

ਸ਼ੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦਾ 362 ਵਾਂ ਜਨਮ ਦਿਹਾੜਾ ਮਨਾਇਆ

ਨੌਜਵਾਨ ਆਗੂ ਕਰਨਵੀਰ ਕਟਾਰੀਆ ਨੇ ਕ੍ਰਿਕਟ ਟੂਰਨਾਮੈਂਟ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਨੌਜਵਾਨ ਆਗੂ ਕਰਨਵੀਰ ਕਟਾਰੀਆ ਨੇ ਕ੍ਰਿਕਟ ਟੂਰਨਾਮੈਂਟ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

 ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸ਼ਾਹਕੋਟ ਵਿਖੇ 121 ਕਰੋੜ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸ਼ਾਹਕੋਟ ਵਿਖੇ 121 ਕਰੋੜ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਵਾਲੀਆਂ ਦੇ ਪ੍ਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਵਾਲੀਆਂ ਦੇ ਪ੍ਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਿੰਡ ਵਾਰਸਵਾਲਾ ਦੇ ਨੌਜਵਾਨਾਂ ਵੱਲੋ ਕ੍ਰਿਕਟ ਟੂਰਨਾਮੈਂਟ ਕਰਵਾਇਆ

ਪਿੰਡ ਵਾਰਸਵਾਲਾ ਦੇ ਨੌਜਵਾਨਾਂ ਵੱਲੋ ਕ੍ਰਿਕਟ ਟੂਰਨਾਮੈਂਟ ਕਰਵਾਇਆ

ਫਰੀਦ ਬੌਡਮਿੰਟਨ ਕਲੱਬ ਵੱਲੋਂ ਡਾ. ਗੁਰਇੰਦਰ ਮੋਹਨ ਸਿੰਘ ਅਤੇ ਗੁਰਜਾਪ ਸਿੰਘ ਸੇਖੋਂ ਦਾ ਸਨਮਾਨ

ਫਰੀਦ ਬੌਡਮਿੰਟਨ ਕਲੱਬ ਵੱਲੋਂ ਡਾ. ਗੁਰਇੰਦਰ ਮੋਹਨ ਸਿੰਘ ਅਤੇ ਗੁਰਜਾਪ ਸਿੰਘ ਸੇਖੋਂ ਦਾ ਸਨਮਾਨ