ਭੋਪਾਲ, 19 ਸਤੰਬਰ
ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਨੂੰ ਇੰਡੀਗੋ ਦੀ ਜਬਲਪੁਰ-ਨਵੀਂ ਦਿੱਲੀ ਫਲਾਈਟ ਵਿੱਚ ਇੱਕ ਯਾਤਰੀ ਨੂੰ ਕਥਿਤ ਤੌਰ 'ਤੇ ਦਿਲ ਦਾ ਦੌਰਾ ਪਿਆ ਅਤੇ ਉਸ ਦੀ ਜਹਾਜ਼ ਵਿੱਚ ਹੀ ਮੌਤ ਹੋ ਗਈ।
ਇਹ ਘਟਨਾ ਫਲਾਈਟ ਦੇ ਉਡਾਣ ਭਰਨ ਤੋਂ ਤੁਰੰਤ ਬਾਅਦ ਵਾਪਰੀ ਅਤੇ ਇਸ ਨੂੰ ਵਾਪਸ ਜਬਲਪੁਰ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ।
ਜਾਣਕਾਰੀ ਮੁਤਾਬਕ ਮ੍ਰਿਤਕ ਯਾਤਰੀ ਦੀ ਪਛਾਣ ਰਾਜੇਂਦਰ ਫਰੈਂਕਲਿਨ ਵਜੋਂ ਹੋਈ ਹੈ।
ਉਡਾਣ ਭਰਦੇ ਹੀ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਫਲਾਈਟ ਜਬਲਪੁਰ ਪਰਤ ਗਈ।
ਮੌਕੇ 'ਤੇ ਪਹੁੰਚੀ ਸਥਾਨਕ ਪੁਲਸ ਦੀ ਟੀਮ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਦੱਸਿਆ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।