Saturday, September 30, 2023  

ਪੰਜਾਬ

ਕੈਬਿਨਟ ਮੰਤਰੀ ਹਰਭਜਨ ਸਿੰਘ ਨੇ ਪਿੰਡ ਮੁੱਛਲ ਵਿਖੇ ਮੀਂਹ ਤੋਂ ਪ੍ਰਭਾਵਤ ਪੀੜ੍ਹਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਵੰਡੇ ਚੈੱਕ

September 19, 2023

ਜੰਡਿਆਲਾ ਗੁਰੂ 19 ਸਤੰਬਰ:-
(ਅਨਿਲ ਕੁਮਾਰ)

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਹੜ੍ਹ ਪੀੜਤਾਂ ਦੀ ਔਖੀ ਘੜੀ ਵਿਚ ਬਾਂਹ ਫੜਦਿਆਂ ਉਨਾਂ ਨੂੰ ਮੁਆਵਜਾ ਦੇਣ ਦੀ ਸ਼ੁਰੂਆਤ ਹੋ ਚੁਕੀ ਹੈ ਅਤੇ ਅੱਜ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮੁੱਛਲ ਵਿਖੇ ਮੀਂਹ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡੇ।

ਸ. ਈ.ਟੀ.ਓ. ਨੇ ਦੱਸਿਆ ਕਿ 124 ਪਰਿਵਾਰਾਂ ਨੂੰ 12,56,020/- ਰੁਪਏ ਦੇ ਮੁਆਵਜਾ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ। ਮੁਆਵਜਾ ਰਾਸ਼ੀ ਦੇ ਚੈੱਕ ਤਕਸੀਮ ਕਰਨ ਮੌਕੇ ਸ: ਈ.ਟੀ.ਓ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੀਂਹ ਤੋਂ ਪ੍ਰਭਾਵਿਤ ਪੀੜ੍ਹਤਾਂ ਦੇ ਨਾਲ ਖੜ੍ਹੀ ਹੈ ਅਤੇ ਸਰਕਾਰ ਵਲੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਮੁਆਵਜਾ ਰਾਸ਼ੀ ਵੰਡਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਰਜਿਸਟਰਡ ਪਸ਼ੂਆਂ ਦੀ ਹੜ੍ਹ ਦੌਰਾਨ ਮੌਤ ਹੋਈ ਸੀ ਉਨਾਂ ਪਸ਼ੂ ਪਾਲਕਾਂ ਨੂੰ ਵੀ ਮੁਆਵਜਾ ਦਿੱਤਾ ਜਾ ਰਿਹਾ ਹੈ। ਸ: ਈ.ਟੀ.ਓ ਨੇ ਕਿਹਾ ਕਿ ਰਾਜ ਸਰਕਾਰ ਵਲੋਂ ਜਲਦੀ ਹੀ ਫਸਲਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਵੀ ਮੁਆਵਜਾ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁਆਵਜਾ ਵੰਡਣ ਦੀ ਪ੍ਰਕ੍ਰਿਆ ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਸ ਕੰਮ ਵਿੱਚ ਹੋਰ ਤੇਜੀ ਲਿਆਉਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਜਿਸਦਾ ਨੁਕਸਾਨ ਹੋਇਆ ਹੈ ਨੂੰ ਮੁਆਵਜ਼ਾ ਨਹੀਂ ਮਿਲਿਆ ਤਾਂ ਉਹ ਸਬੰਧਤ ਅਧਿਕਾਰੀਆਂ ਨੂੰ ਧਿਆਨ ਵਿੱਚ ਲਿਆਵੇ ਤਾਂ ਜੋ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ।

ਇਸ ਮੌਕੇ ਚੇਅਰਮੈਨ ਛਨਾਖ ਸਿੰਘ ਗਹਿਰੀ ਮੰਡੀ ਜੰਡਿਆਲਾ, ਚੇਅਰਮੈਨ ਗੁਰਵਿੰਦਰ ਸਿੰਘ, ਮਾਰਕੀਟ ਕਮੇਟੀ ਮਹਿਤਾ, ਅਕਵਿੰਦਰ ਕੌਰ ਨਾਇਬ ਤਹਿਸੀਲਦਾਰ, ਸਰਬਜੀਤ ਸਿੰਘ ਡਿੰਪੀ, ਸਤਿੰਦਰ ਸਿੰਘ, ਸੁਖਵਿੰਦਰ ਸਿੰਘ, ਸ੍ਰੀ ਨਰੇਸ਼ ਪਾਠਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਰਾਜ ਪੱਧਰੀ ਪੋਸ਼ਣ ਮਾਂਹ ਸਮਾਗਮ ਵਿੱਚ ਡਾ: ਬਲਜੀਤ ਕੌਰ ਨੇ ਪਹਿਲੀ ਵਾਰ ਮਾਂ ਬਣਨ ਵਾਲੀਆਂ 21 ਔਰਤਾਂ ਦੀ ਕੀਤੀ ਗੋਦ ਭਰਾਈ

ਰਾਜ ਪੱਧਰੀ ਪੋਸ਼ਣ ਮਾਂਹ ਸਮਾਗਮ ਵਿੱਚ ਡਾ: ਬਲਜੀਤ ਕੌਰ ਨੇ ਪਹਿਲੀ ਵਾਰ ਮਾਂ ਬਣਨ ਵਾਲੀਆਂ 21 ਔਰਤਾਂ ਦੀ ਕੀਤੀ ਗੋਦ ਭਰਾਈ

ਪੰਜਾਬ ਵਿਵਾਦ ਦਰਮਿਆਨ ਕੇਜਰੀਵਾਲ ਨੇ 'ਆਪ' ਦੀ ਭਾਰਤ ਬਲਾਕ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕੀਤੀ

ਪੰਜਾਬ ਵਿਵਾਦ ਦਰਮਿਆਨ ਕੇਜਰੀਵਾਲ ਨੇ 'ਆਪ' ਦੀ ਭਾਰਤ ਬਲਾਕ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕੀਤੀ

1 ਅਕਤੂਬਰ ਨੂੰ ਸਰਹਿੰਦ ਵਿਖੇ ਹੋਵੇਗਾ ਧਰਮ ਜਾਗ੍ਰਿਤੀ ਅਭਿਆਨ ਸਤਿਸੰਗ

1 ਅਕਤੂਬਰ ਨੂੰ ਸਰਹਿੰਦ ਵਿਖੇ ਹੋਵੇਗਾ ਧਰਮ ਜਾਗ੍ਰਿਤੀ ਅਭਿਆਨ ਸਤਿਸੰਗ

ਜੀਜੀਡੀਐਸਡੀ ਕਾਲਜ ਲਾਇਬ੍ਰੇਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ 116ਵੇਂ ਜਨਮ ਦਿਨ ਦੀ ਯਾਦ ਵਿੱਚ ਪੁਸਤਕ ਪ੍ਰਦਰਸ਼ਨੀ ਲਗਾਈ ਗਈ।

ਜੀਜੀਡੀਐਸਡੀ ਕਾਲਜ ਲਾਇਬ੍ਰੇਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ 116ਵੇਂ ਜਨਮ ਦਿਨ ਦੀ ਯਾਦ ਵਿੱਚ ਪੁਸਤਕ ਪ੍ਰਦਰਸ਼ਨੀ ਲਗਾਈ ਗਈ।

ਐਸਆਈਟੀ ਕੋਲ ਸੁਖਪਾਲ ਖਹਿਰਾ ਦੇ ਖਿਲਾਫ ਨਸ਼ਾ ਤਸਕਰੀ 'ਚ ਸ਼ਾਮਲ ਹੋਣ ਦੇ ਪੁਖਤਾ ਸਬੂਤ ਹਨ - ਮਲਵਿੰਦਰ ਸਿੰਘ ਕੰਗ

ਐਸਆਈਟੀ ਕੋਲ ਸੁਖਪਾਲ ਖਹਿਰਾ ਦੇ ਖਿਲਾਫ ਨਸ਼ਾ ਤਸਕਰੀ 'ਚ ਸ਼ਾਮਲ ਹੋਣ ਦੇ ਪੁਖਤਾ ਸਬੂਤ ਹਨ - ਮਲਵਿੰਦਰ ਸਿੰਘ ਕੰਗ

ਵਣ ਵਿਭਾਗ ਵਰਕਰਜ ਯੂਨੀਅਨ ਨੇ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਸੌਂਪਿਆ ਮੰਗ ਪੱਤਰ

ਵਣ ਵਿਭਾਗ ਵਰਕਰਜ ਯੂਨੀਅਨ ਨੇ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ ਵਿਖੇ ਬਾਰ ਐਸੋਸੀਏਸ਼ਨ ਨੇ ਲਗਾਇਆ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ

ਫ਼ਤਹਿਗੜ੍ਹ ਸਾਹਿਬ ਵਿਖੇ ਬਾਰ ਐਸੋਸੀਏਸ਼ਨ ਨੇ ਲਗਾਇਆ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ

ਕੁੱਤੇ ਦੇ ਕੱਟੇ ਨੁੰ ਅਣਦੇਖਾ ਨਾ ਕਰੋ, ਇਹ ਜਾਨਲੇਵਾ ਹੋ ਸਕਦਾ ਹੈ : ਡਾ ਰਾਜੇਸ਼ ਕੁਮਾਰ

ਕੁੱਤੇ ਦੇ ਕੱਟੇ ਨੁੰ ਅਣਦੇਖਾ ਨਾ ਕਰੋ, ਇਹ ਜਾਨਲੇਵਾ ਹੋ ਸਕਦਾ ਹੈ : ਡਾ ਰਾਜੇਸ਼ ਕੁਮਾਰ

5 ਸਾਲਾ ਬੱਚੇ ਨਾਲ ਬਦਫੈਲੀ ਦੇ ਦੋਸ਼ 'ਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਨੂੰ ਅਦਾਲਤ ਨੇ ਸੁਣਾਈ 20 ਸਾਲ ਦੀ ਕੈਦ

5 ਸਾਲਾ ਬੱਚੇ ਨਾਲ ਬਦਫੈਲੀ ਦੇ ਦੋਸ਼ 'ਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਨੂੰ ਅਦਾਲਤ ਨੇ ਸੁਣਾਈ 20 ਸਾਲ ਦੀ ਕੈਦ

ਮੋਦੀ ਸਰਕਾਰ ਨੇ ਧਨਾਢਾਂ ਦਾ ਹੀ ਪੱਖ ਪੂਰਿਆ : ਕਾਮਰੇਡ ਸੇਖੋਂ

ਮੋਦੀ ਸਰਕਾਰ ਨੇ ਧਨਾਢਾਂ ਦਾ ਹੀ ਪੱਖ ਪੂਰਿਆ : ਕਾਮਰੇਡ ਸੇਖੋਂ