ਵਿਪਨ ਗਰੋਵਰ
ਫਤਹਿਗੜ੍ਹ ਪੰਜਤੂਰ (ਮੋਗਾ)/ 19 ਸਤੰਬਰ :
ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸ਼੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ (ਮੋਗਾ) ਦੇ ਵਿਦਿਆਰਥੀਆਂ ਨੇ ਸਵੱਛਤਾ ਅਭਿਆਨ -2 ਤਹਿਤ ਨਗਰ ਪੰਚਾਇਤ ਫ਼ਤਿਹਗੜ੍ਹ ਪੰਜਤੂਰ ਵੱਲੋਂ ਸੈਨੇਟਰੀ ਇੰਸਪੈਕਟਰ ਅਨਿਲ ਕੁਮਾਰ ਦੀ ਅਗਵਾਈ ਹੇਠ ਕੱਢੀ ਗਈ ਰੈਲੀ ਵਿੱਚ ਭਾਗ ਲਿਆ। ਇਸ ਰੈਲੀ ਨੂੰ ਸਵੱਛ ਭਾਰਤ ਮਿਸ਼ਨ ਫਤਿਹਗੜ੍ਹ ਪੰਜਤੂਰ (ਮੋਗਾ) ਦੇ ਬੈਂਡ ਅੰਬੈਸਡਰ ਅਮਰਦੀਪ ਸਿੰਘ ਪ੍ਰਿੰਸੀਪਲ ਸ੍ਰੀ ਹੇਮਕੁੰਟ ਸਾਹਿਬ ਸਕੂਲ ਵੱਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ। 'ਸਵੱਛਤਾ ਹੀ ਸੇਵਾ ਦਾ ਨਾਅਰਾ' ਬੁਲੰਦ ਕਰਦੇ ਵਿਦਿਆਰਥੀਆਂ ਨੇ ਆਪਣੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਲੋਕਾਂ ਨੂੰ ਜਾਗਰੂਕ ਕੀਤਾ। ਇਹ ਰੈਲੀ ਨਗਰ ਪੰਚਾਇਤ ਦੇ ਦਫ਼ਤਰ ਤੋਂ ਸ਼ੁਰੂ ਹੋ ਕੇ ਕਸਬੇ ਦੇ ਬਾਜ਼ਾਰਾਂ,ਗਲੀਆਂ ਵਿੱਚੋ ਦੀ ਹੁੰਦੀ ਹੋਈ ਨਗਰ ਪੰਚਾਇਤ ਦੇ ਹੀ ਦਫ਼ਤਰ ਆ ਕੇ ਸਮਾਪਤ ਹੋਈ। ਇਸ ਸਮੇਂ ਬੱਚਿਆਂ ਨੇ ਆਪਣੇ ਹੱਥਾਂ ਵਿੱਚ ਵਾਤਾਵਰਣ ਦੀ ਸ਼ੁੱਧਤਾ ਸੰਬੰਧੀ, ਪਾਣੀ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ, ਵੱਧ ਤੋਂ ਵੱਧ ਦਰੱਖਤ ਲਗਾਉਣ ਸਬੰਧੀ ਸਲੋਗਨ ਵਾਲੀਆਂ ਤਖਤੀਆਂ ਫੜੀਆਂ ਹੋਈਆਂ ਸਨ। ਇਸ ਰੈਲੀ ਵਿੱਚ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ 9 ਇਸ ਮੌਕੇ ਬਲਵਿੰਦਰ ਸਿੰਘ ਵਿੱਕੀ ਸੁਪਰਵਾਈਜ਼ਰ, ਮੈਡਮ ਰੁਪਿੰਦਰ ਕੌਰ, ਸੀਮਾ ਰਾਣੀ, ਮਾਰਵੀ ਸ਼ਰਮਾ, ਸਤਨਾਮ ਸਿੰਘ, ਪ੍ਰਿੰਸ ਸ਼ਰਮਾ, ਡੀ ਪੀ ਲਵਜੀਤ ਸਿੰਘ ਅਤੇ ਨਗਰ ਪੰਚਾਇਤ ਦੇ ਸਮੂਹ ਕਰਮਚਾਰੀ ਹਾਜ਼ਰ ਸਨ।