Wednesday, December 06, 2023  

ਰਾਜਨੀਤੀ

ਸੂਬਾ ਸਰਕਾਰ ਸਾਰੀਆਂ ਸਰਕਾਰੀ ਮੈਡੀਕਲ ਸੰਸਥਾਵਾਂ ਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਵੱਧ : ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

September 22, 2023

- ਕਿਹਾ, 4 ਮੈਡੀਕਲ ਕਾਲਜ ਖੋਲ੍ਹੇ ਜਾਣਗੇ ਜਲਦ ਤੇ ਨਵੇਂ ਡਾਕਟਰਾਂ ਦੀ ਕੀਤੀ ਜਾਵੇਗੀ ਭਰਤੀ

- ਜ਼ਿਲ੍ਹਾ ਸਿਹਤ ਹਸਪਤਾਲਾਂ ਚ ਮਰੀਜ਼ਾਂ ਦੀ ਸਹੂਲਤ ਲਈ ਜਲਦ ਖੋਲ੍ਹੇ ਜਾ ਰਹੇ ਹਨ ਵਿਸ਼ੇਸ਼ ਸੈਂਟਰ

- 10ਵੀਂ ਸਲਾਨਾ ਮੈਪੀਕਾਨ-2023 ਕਾਨਫਰੰਸ ਚ ਮੁੱਖ ਮਹਿਮਾਨ ਵੱਜੋਂ ਕੀਤੀ ਸਿਰਕਤ

ਬਠਿੰਡਾ, 22 ਸਤੰਬਰ  (ਅਨਿਲ ਵਰਮਾ ) : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੱਡੀਆ ਤੇ ਕ੍ਰਾਂਤੀਕਾਰੀ ਪੁਲਾਘਾਂ ਪੁੱਟੀਆਂ ਜਾ ਰਹੀਆਂ ਹਨ ਤਾਂ ਜੋ ਸਿੱਖਿਆ ਤੇ ਸਿਹਤ ਸੇਵਾਵਾਂ ਵਿੱਚ ਹੋਰ ਵਧੇਰੇ ਸੁਧਾਰ ਲਿਆਂਦਾ ਜਾ ਸਕੇ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਥਾਨਕ ਏਮਜ਼ ਵਿਖੇ ਐਸੋਸੀਏਸ਼ਨ ਆਫ ਫਿਜ਼ੀਸ਼ੀਅਨ ਆਫ ਇੰਡੀਆ (ਮਾਲਵਾ ਸ਼ਾਖਾ) ਦੀ 10ਵੀਂ ਸਲਾਨਾ ਮੈਪੀਕਾਨ-2023 ਕਾਨਫਰੰਸ ਚ ਮੁੱਖ ਮਹਿਮਾਨ ਵੱਜੋਂ ਸਿਰਕਤ ਕਰਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਜਗਰੂਪ ਗਿੱਲ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰਰੀਜ਼ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ਼੍ਰੀ ਅਨਿੱਲ ਠਾਕੁਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅਮਿ੍ਰੰਤ ਲਾਲ ਅਗਰਵਾਲ ਤੇ ਏਮਜ਼ ਦੇ ਡਾਇਰੈਕਟਰ ਡਾ. ਡੀ.ਕੇ ਸਿੰਘ ਆਦਿ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਸਾਰੇ ਸਰਕਾਰੀ ਮੈਡੀਕਲ ਸੰਸਥਾਵਾਂ ਵਿੱਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਤੇ ਵਚਨਵੱਧ ਹੈ। ਇਸ ਮੌਕੇ ਉਨ੍ਹਾਂ ਉਭਰ ਰਹੇ ਡਾਕਟਰਾਂ ਦੀ ਨੌਜਵਾਨ ਪੀੜ੍ਹੀ ਨੂੰ ਨਿਰੋਧਕ ਦਵਾਈਆਂ ਦਾ ਅਭਿਆਸ ਕਰਨ ਲਈ ਪ੍ਰੇਰਿਤ ਕੀਤਾ ਜੋ ਕਿ ਮੌਜੂਦਾ ਜੀਵਨ ਸ਼ੈਲੀ ਕਾਰਨ ਵੱਧ ਰਹੀਆਂ ਬਿਮਾਰੀਆਂ ਦੇ ਮੱਦੇਨਜ਼ਰ ਸਮੇਂ ਦੀ ਮੁੱਖ ਲੋੜ ਹੈ। ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਆਮ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਏਮਜ਼ ਬਠਿੰਡਾ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਵੀ ਦਿੱਤਾ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਡੈਲੀਗੇਟਾਂ ਨੂੰ ਦੱਸਿਆ ਕਿ ਸਰਕਾਰ ਮੌਜੂਦਾ ਮੈਡੀਕਲ ਕਾਲਜਾਂ ਨੂੰ ਸੁਧਾਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ 4 ਮੈਡੀਕਲ ਕਾਲਜ ਖੋਲ੍ਹ ਰਹੀ ਹੈ। ਸਿਹਤ ਮੰਤਰੀ ਨੇ ਨੌਜਵਾਨ ਮੈਡੀਕਲ ਵਿਦਿਆਰਥੀਆਂ ਨੂੰ ਗੈਰ ਸੰਚਾਰੀ ਬਿਮਾਰੀਆਂ ਤੇ ਤਣਾਅ ਤੋਂ ਬਚਣ ਲਈ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਸਲਾਹ ਦਿੱਤੀ ਕਿਉਂਕਿ ਤਣਾਅ ਨੌਜਵਾਨ ਖੁਦਕੁਸ਼ੀਆਂ ਲਈ ਜ਼ਿੰਮੇਵਾਰ ਹੈ।
ਸਮਾਗਮ ਉਪਰੰਤ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਵੱਧ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜ਼ਿਲ੍ਹੇ ਚ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ ਵਿਸ਼ੇਸ਼ ਸੈਂਟਰ ਖੋਲ੍ਹੇ ਜਾ ਰਹੇ ਹਨ, ਜਿੱਥੇ ਮਰੀਜ਼ਾਂ ਦੇ ਆਉਣ ਤੋਂ ਲੈ ਕੇ ਹਰ ਤਰ੍ਹਾਂ ਦੀ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸੁਵਿੱਧਾ ਸਿਰਫ਼ ਜ਼ਿਲ੍ਹਾ ਹਸਪਤਾਲਾਂ ਵਿੱਚ ਸ਼ੁਰੂ ਹੋਵੇਗੀ ਉਸ ਤੋਂ ਬਾਅਦ ਪੀਐਚਸੀ ਅਤੇ ਸੀਐਚਸੀ ਤੱਕ ਲਿਆਂਦੀ ਜਾਵੇਗੀ।
ਕੈਬਨਿਟ ਮੰਤਰੀ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਸੂਬਾ ਸਰਕਾਰ ਵਲੋਂ ਖੋਲ੍ਹੇ ਗਏ "ਆਮ ਆਦਮੀ ਕਲੀਨਿਕ" ਆਮ ਲੋਕਾਂ ਲਈ ਬਹੁਤ ਹੀ ਸਹਾਈ ਸਿੱਧ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਡਾਕਟਰਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਰਿਜ਼ਰਵ ਡਾਕਟਰ ਰੱਖੇ ਜਾਣਗੇ ਤਾਂ ਜੋ ਐਮਰਜੈਂਸੀ ਦੌਰਾਨ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।
ਡਾ. ਬਲਬੀਰ ਸਿੰਘ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਨਸ਼ੇ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਅਲਾਮਤ ਚ ਫਸੇ ਨੌਜ਼ਵਾਨਾਂ ਨੂੰ ਜੇਲ੍ਹਾ ਵਿੱਚ ਭੇਜਣ ਦੀ ਬਜਾਏ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨਾਲ ਪਿਆਰ ਨਾਲ ਪੇਸ਼ ਆਇਆ ਜਾਵੇਗਾ, ਉਨ੍ਹਾਂ ਨੂੰ ਨਸ਼ੇੜੀ ਕਹਿਣ ਦੀ ਬਜਾਏ ਪਿਆਰ ਨਾਲ ਸਮਝਾ ਕੇ ਇਸ ਦਲਦਲ ਵਿੱਚੋ ਬਾਹਰ ਕੱਢਣ ਲਈ ਪੂਰਨ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ੇ ਦੀ ਦਲਦਲ ਵਿੱਚ ਫ਼ਸੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਉਨ੍ਹਾਂ ਦਾ ਧਿਆਨ ਕਿਸੇ ਪਾਸੇ ਲਗਾਉਣ ਤੇ ਹਰ ਸਮੇਂ ਉਨ੍ਹਾਂ ਨੂੰ ਰੁਝੇਵਿਆਂ ਚ ਰੱਖਣ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਸਿਖਲਾਈ ਦੇ ਕੇ ਸਵੈ ਰੋਜ਼ਗਾਰ ਦੇ ਕਾਬਿਲ ਬਣਾਇਆ ਜਾ ਸਕੇ।
ਇਸ ਮੌਕੇ ਡੀ.ਆਰ.ਐੱਮ.ਐੱਸ. ਪੰਜਾਬ ਡਾ. ਅਵਿਨੇਸ਼ ਕੁਮਾਰ, ਡਾ. ਵਿਤੁਲ ਗੁਪਤਾ ਆਰਗੇਨਾਈਜ਼ਿੰਗ ਸੈਕਟਰੀ, ਡਾ. ਪੀ.ਐੱਸ. ਬਰਾੜ, ਸ੍ਰੀ ਅਸ਼ਵੰਤ ਮਲਹੋਤਰਾ, ਸ੍ਰੀ ਕੁਨਾਲ ਸ਼ਰਮਾ ਅਤੇ ਪ੍ਰਬੰਧਕੀ ਕਮੇਟੀ ਤੇ ਮੈਡੀਕਲ ਵਿਦਿਆਰਥੀ ਵਿਸ਼ੇਸ਼ ਤੌਰ ਹਾਜ਼ਰ ਰਹੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

'ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ', ਕੇਜਰੀਵਾਲ ਨੇ ਡੀਜੇਬੀ ਦੇ ਕੈਗ ਆਡਿਟ ਦੇ ਹੁਕਮ ਦਿੱਤੇ

'ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ', ਕੇਜਰੀਵਾਲ ਨੇ ਡੀਜੇਬੀ ਦੇ ਕੈਗ ਆਡਿਟ ਦੇ ਹੁਕਮ ਦਿੱਤੇ

ਦਿਗਵਿਜੇ ਨੇ ਈਵੀਐਮ ਦੀ ਪ੍ਰਮਾਣਿਕਤਾ 'ਤੇ ਚੁੱਕੇ ਸਵਾਲ

ਦਿਗਵਿਜੇ ਨੇ ਈਵੀਐਮ ਦੀ ਪ੍ਰਮਾਣਿਕਤਾ 'ਤੇ ਚੁੱਕੇ ਸਵਾਲ

ਭਾਰਤ ਬਲਾਕ ਦੀ ਤਾਲਮੇਲ ਮੀਟਿੰਗ 6 ਦਸੰਬਰ ਨੂੰ ਖੜਗੇ ਦੀ ਰਿਹਾਇਸ਼ 'ਤੇ ਹੋਵੇਗੀ

ਭਾਰਤ ਬਲਾਕ ਦੀ ਤਾਲਮੇਲ ਮੀਟਿੰਗ 6 ਦਸੰਬਰ ਨੂੰ ਖੜਗੇ ਦੀ ਰਿਹਾਇਸ਼ 'ਤੇ ਹੋਵੇਗੀ

ਕਾਂਗਰਸ ਮੰਗਲਵਾਰ ਸ਼ਾਮ ਤੱਕ ਤੇਲੰਗਾਨਾ ਦੇ ਮੁੱਖ ਮੰਤਰੀ ਦਾ ਨਾਮ ਬਣਾਏਗੀ

ਕਾਂਗਰਸ ਮੰਗਲਵਾਰ ਸ਼ਾਮ ਤੱਕ ਤੇਲੰਗਾਨਾ ਦੇ ਮੁੱਖ ਮੰਤਰੀ ਦਾ ਨਾਮ ਬਣਾਏਗੀ

ਬੱਚਿਆ ਨੂੰ ਸਿੱਖਿਆ ਦੇਣ ਵਾਲੇ ਡਕਾਰ ਗਏ 1 ਕਰੋੜ 51 ਲੱਖ ਦੀ ਸਰਕਾਰੀ ਗ੍ਰਾਂਟ ਦੇ ਪੈਸੇ

ਬੱਚਿਆ ਨੂੰ ਸਿੱਖਿਆ ਦੇਣ ਵਾਲੇ ਡਕਾਰ ਗਏ 1 ਕਰੋੜ 51 ਲੱਖ ਦੀ ਸਰਕਾਰੀ ਗ੍ਰਾਂਟ ਦੇ ਪੈਸੇ

ਰਾਘਵ ਚੱਢਾ ਦੀ ਮੁਅੱਤਲੀ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਰੱਦ ਕਰ ਦਿੱਤੀ

ਰਾਘਵ ਚੱਢਾ ਦੀ ਮੁਅੱਤਲੀ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਰੱਦ ਕਰ ਦਿੱਤੀ

ਤੇਲੰਗਾਨਾ ਸੀਐਲਪੀ ਨੇ ਖੜਗੇ ਨੂੰ ਮੁੱਖ ਮੰਤਰੀ ਦਾ ਨਾਮ ਦੇਣ ਦਾ ਦਿੱਤਾ ਅਧਿਕਾਰ

ਤੇਲੰਗਾਨਾ ਸੀਐਲਪੀ ਨੇ ਖੜਗੇ ਨੂੰ ਮੁੱਖ ਮੰਤਰੀ ਦਾ ਨਾਮ ਦੇਣ ਦਾ ਦਿੱਤਾ ਅਧਿਕਾਰ

ਭਾਜਪਾ ਦੀ ਤਿੰਨ ਰਾਜਾਂ ਵਿੱਚ ਜਿੱਤ ਦੇਸ਼ ਦੇ ਸੂਝਵਾਨ ਵੋਟਰਾਂ ਦੇ ਸਹੀ ਫੈਸਲੇ : ਹਰਦੇਵ ਉੱਭਾ

ਭਾਜਪਾ ਦੀ ਤਿੰਨ ਰਾਜਾਂ ਵਿੱਚ ਜਿੱਤ ਦੇਸ਼ ਦੇ ਸੂਝਵਾਨ ਵੋਟਰਾਂ ਦੇ ਸਹੀ ਫੈਸਲੇ : ਹਰਦੇਵ ਉੱਭਾ

ਬਸਪਾ ਆਗੂਆਂ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ

ਬਸਪਾ ਆਗੂਆਂ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ

ਤੇਲੰਗਾਨਾ ਵਿੱਚ ਵੋਟਾਂ ਦੀ ਗਿਣਤੀ ਲਈ ਸਟੇਜ ਤਿਆਰ

ਤੇਲੰਗਾਨਾ ਵਿੱਚ ਵੋਟਾਂ ਦੀ ਗਿਣਤੀ ਲਈ ਸਟੇਜ ਤਿਆਰ