ਨਾਭਾ 23 ਸਤੰਬਰ
(ਵਰਿੰਦਰ ਵਰਮਾ )
ਪੰਜਾਬ ਸਰਕਾਰ ਵੱਲੋਂ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਵੱਖ ਵੱਖ ਵਿਭਾਗਾਂ ਵਿੱਚ ਮੈਰਿਟ ਦੇ ਆਧਾਰ ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਨ ਸਭਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਖ਼ਾਨ ਨੇ ਆਪਣੇ ਦਫਤਰ ਨਾਭਾ ਵਿਖੇ ਹਲਕਾ ਨਿਵਾਸੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਹਲਕਾ ਨਾਭਾ ਦੇ ਹਰਕੇ ਦੇ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਮੀਟਿੰਗ ਸ਼ੁਰੂ ਕਰਨ ਜਾ ਰਹੇ ਹਾਂ। ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਤਰੱਕੀ ਦੀਆਂ ਲੀਹਾਂ ਤੋਂ ਹੈ, ਕਿਉਂ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਮਾਨ ਵਲੋਂ ਜਿੱਥੇ ਸਿਹਤ ਸਹੂਲਤਾਂ ਲਈ ਮੁਹੱਲਾ ਕਲੀਨਿਕ ਖੋਲੇ ਗਏ ਹਨ ਉਥੋਂ ਸਿੱਖਿਆ ਨੂੰ ਪ੍ਰਫੁਲਿਤ ਕਰਨ ਲਈ ਐਮੀਨੈਂਸ ਸਕੂਲਾਂ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਬੱਚਿਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਾਈ ਜਾ ਸਕੇ। ਵਿਧਾਇਕ ਦੇਵ ਮਾਨ ਨੇ ਪਿਛਲੀਆਂ ਸਰਕਾਰਾਂ ਤੇ ਤਜ ਕਸਦਿਆਂ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਵੱਲੋਂ ਸਾਡੇ ਬੱਚਿਆਂ ਨੂੰ ਰੋਜਗਾਰ ਦਿੱਤੇ ਹੁੰਦੇ ਤਾਂ ਅੱਜ ਸਾਡੇ ਬੱਚੇ ਵਿਦੇਸ਼ਾਂ ਵੱਲ ਕੂਚ ਨਾ ਕਰਦੇ, ਉਹ ਇਸ ਕਰਕੇ ਨਹੀਂ ਹੋਇਆ ਕਿਉਂ ਜੋ ਪਿਛਲੀਆਂ ਸਰਕਾਰਾਂ ਵੱਲੋਂ ਰੁਜ਼ਗਾਰ ਦੇ ਸਾਧਨ ਪੈਦਾ ਹੀ ਨਹੀਂ ਕੀਤੇ ਗਏ ਸਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹਨ, ਜਿਸ ਕਰਕੇ ਉਹ ਵੱਧ ਤੋਂ ਵੱਧ ਪ੍ਰੋਜੈਕਟ ਪੰਜਾਬ ਵਿੱਚ ਲਗਵਾਉਣ ਨੂੰ ਤਰਜੀਹ ਦੇ ਰਹੇ ਹਨ। ਦੇਵ ਮਾਨ ਨੇ ਕਿਹਾ ਕਿ ਨਾਡਾ ਹਲਕ ਦੇ ਕਿਸੇ ਵੀ ਵਿਅਕਤੀ ਨੂੰ ਕਈ ਸਮੱਸਿਆ ਆਉਂਦੀ ਹੈ ਤਾਂ ਉਹਨਾਂ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਉਨਾਂ ਦੇ ਨਾਲ ਤੇਜਿੰਦਰ ਸਿੰਘ ਖਹਿਰਾ, ਗੁਰਲਾਲ ਸਿੰਘ ਮੱਲੀ ਚੇਅਰਮੈਨ ਲੈਂਡ ਮਾਰਗੇਜ ਥੱਕ ਨਾਭਾ, ਡਾ. ਸੁਖਦੇਵ ਸਿੰਘ ਸੰਧੂ, ਸਬਦਾਰ ਗੁਰਿੰਦਰ ਸਿੰਘ ਕੁਲਾਰਾਂ, ਮਨਪ੍ਰੀਤ ਸਿੰਘ ਕਾਲੀਆ ਦਫਤਰ ਇੰਚਾਰਜ ਭੁਪਿੰਦਰ ਸਿੰਘ ਕੱਲਰਮਾਜਰੀ, ਬਿੱਲਾ ਕੋਟ, ਗੁਰਜੰਟ ਸਿੰਘ ਅੱਚਲ, ਕੁਲਦੀਪ ਸਿੰਘ ਅਤੇ ਹੋਰ ਅਹੁਦੇਦਾਰ ਮੌਜੂਦ ਸਨ।