ਹਰਭਜਨ
ਪੱਟੀ -23 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਹਿਲਾ ਰਾਖਵਾਂਕਰਨ ਦਾ ਬਿੱਲ ਲੋਕ ਸਭਾ ਅਤੇ ਰਾਜ ਸਭਾ ਵਿੱਚ ਪਾਸ ਕਰਕੇ ਇੱਕ ਇਤਿਹਾਸਕ ਕੰਮ ਕੀਤਾ ਹੈ। ਜਿਨ੍ਹਾਂ ਲੋਕਾਂ ਨੇ ਪਹਿਲਾਂ ਸੰਸਦ ਚ ਔਰਤਾਂ ਲਈ ਰਾਖਵੇਂਕਰਨ ਦੀ ਕਾਪੀ ਵਾੜ ਦਿੱਤਾ ਸੀ, ਉਨ੍ਹਾਂ ਨੇ ਵੀ ਨਾਰੀ ਸ਼ਕਤੀ ਮਜ਼ਬੂਤ ਹੋਣ ਦੇ ਕਾਰਨ ਇਸ ਦਾ ਸਮਰਥਨ ਕੀਤਾ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਮੰਡਲ ਪੱਟੀ ਦੇ ਪ੍ਰਧਾਨ ਰਜਨੀ ਬਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਪ੍ਰਧਾਨ ਰਜਨੀ ਬਾਲਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਫੀ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਇਸ ਬਿੱਲ ਨੂੰ ਪਾਸ ਕਰਕੇ ਮੋਦੀ ਸਰਕਾਰ ਨੇ ਔਰਤਾਂ ਦੇ ਸਨਮਾਨ ਵਿੱਚ ਵਾਧਾ ਕੀਤਾ ਹੈ। ਇਸ ਨਾਲ ਔਰਤਾਂ ਦੇ ਸਮਾਜ ਵਿੱਚ ਅੱਗੇ ਵੱਧਣ ਦੇ ਰਸਤੇ ਖੁੱਲਣਗੇ। ਔਰਤਾਂ ਨੂੰ ਆਪਣੇ ਹੱਕਾਂ ਦੀ ਰਾਖੀ ਵਾਸਤੇ ਆਵਾਜ਼ ਬੁਲੰਦ ਕਰਨੀ ਸੌਖੀ ਹੋ ਜਾਵੇਗੀ ਅਤੇ ਸਮਾਜ ਵਿੱਚ ਔਰਤਾਂ ਦਾ ਰੁਤਬਾ ਹੋਰ ਵਧੇਗਾ।
ਉਨ੍ਹਾਂ ਕਿਹਾ ਕਿ ਇਹ ਸਿਰਫ ਤੇ ਸਿਰਫ ਭਾਜਪਾ ਦੀ ਕੇਂਦਰ ਚ ਮੋਦੀ ਸਰਕਾਰ ਦੀ ਬਦੌਲਤ ਹੀ ਸੰਭਵ ਹੋ ਸਕਿਆ ਹੈ। ਪਿਛਲੀਆਂ ਗੈਰ ਭਾਜਪਾ ਸਰਕਾਰਾਂ ਨੇ ਇਸ ਬਿੱਲ ਨੂੰ ਪਾਸ ਕਰਨ ਵਾਸਤੇ ਕਦੇ ਕੋਈ ਉਪਰਾਲਾ ਨਹੀਂ ਸੀ ਕੀਤਾ। ਮੋਦੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਇਸ ਬਿੱਲ ਨੂੰ ਪਾਸ ਕਰਵਾਉਣ ਲਈ ਬੜੀ ਸੰਜੀਦਗੀ ਨਾਲ ਕੰਮ ਕੀਤਾ ਤੇ ਔਰਤਾਂ ਦੇ ਸਮਾਜ ਵਿੱਚ ਹਥ ਹੋਰ ਮਜ਼ਬੂਤ ਕੀਤੇ। ਇਸ ਮੱਝ ਰਜਨੀ ਨੇ ਬਿੱਲ ਦੇ ਪਾਸ ਹੋਣ ਤੇ ਮੋਦੀ ਸਰਕਾਰ ਦਾ ਧੰਨਵਾਦ ਕੀਤਾ ਤੇ ਸਮੂਹ
ਔਰਤਾਂ ਨੂੰ ਵਧਾਈ ਵੀ ਦਿੱਤੀ।