Friday, December 01, 2023  

ਪੰਜਾਬ

ਕਰਜ਼ੇ ਦੀ ਗੱਲ ਨਾ ਕਰਣ ਰਾਜਪਾਲ, ਅਕਾਲੀ ਭਾਜਪਾ ਤੇ ਕਾਂਗਰਸ ਸਰਕਾਰ ਨੇ ਸਾਨੂੰ 3 ਲੱਖ ਕਰੋੜ ਦਾ ਕਰਜ਼ਾ ਵਿਰਾਸਤ ਵਿਚ ਦਿੱਤਾ ਹੈ - ਹਰਪਾਲ ਸਿੰਘ ਚੀਮਾ

September 23, 2023

ਜੇਕਰ ਰਾਜਪਾਲ ਨੂੰ ਪੰਜਾਬ ਦੀ ਏਨੀ ਚਿੰਤਾ ਹੈ ਤਾਂ ਉਹ ਸੂਬੇ ਦੇ ਰਾਜਪਾਲ ਵਜੋਂ ਆਪਣਾ ਫਰਜ਼ ਨਿਭਾਉਣ ਅਤੇ ਕੇਂਦਰ ਤੋਂ ਆਰਡੀਐਫ ਦੇ ਪੈਸੇ ਦਿਵਾਉਣ ਵਿੱਚ ਪੰਜਾਬ ਸਰਕਾਰ ਦੀ ਮਦਦ ਕਰਨ - ਚੀਮਾ

ਜੇਕਰ ਰਾਜਪਾਲ ਕੇਂਦਰ ਸਰਕਾਰ ਨਾਲ ਗੱਲ ਕਰ ਆਰਡੀਐਫ ਦੇ ਪੈਸੇ ਦਿਵਾ ਦੇਣ ਤਾਂ ਪੰਜਾਬ ਸਰਕਾਰ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਵੇਗੀ - ਚੀਮਾ

ਚੰਡੀਗੜ੍ਹ, 23 ਸਤੰਬਰ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਕਾਰ ਨੂੰ ਲਿਖੇ ਪੱਤਰ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜਪਾਲ ਨੂੰ ਪੰਜਾਬ ਦੇ ਕਰਜ਼ੇ ਦੀ ਗੱਲ ਨਹੀਂ ਕਰਨੀ ਚਾਹੀਦੀ ਕਿਉਂਕਿ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਨੇ ਸਾਨੂੰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿੱਚ ਦਿੱਤਾ ਹੈ।

ਹਰਪਾਲ ਚੀਮਾ ਨੇ ਕਿਹਾ ਕਿ ਸਾਨੂੰ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਵੱਲੋਂ ਪੰਜਾਬ 'ਤੇ ਥੋਪੇ ਗਏ ਕਰੀਬ 3 ਲੱਖ ਕਰੋੜ ਰੁਪਏ ਦੇ ਕਰਜ਼ੇ ਕਰਕੇ ਹਜ਼ਾਰਾਂ ਕਰੋੜ ਰੁਪਏ ਵਿਆਜ ਵਜੋਂ ਅਦਾ ਕਰਨੇ ਪੈ ਰਹੇ ਹਨ। ਕਰਜ਼ੇ ਦੀ ਕਿਸ਼ਤ ਅਤੇ ਵਿਆਜ ਅਦਾ ਕਰਨ ਦੇ ਬਾਵਜੂਦ 'ਆਪ' ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਬਹੁਤ ਵਧੀਆ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਏਸ ਕਰਕੇ ਪੱਤਰ ਲਿਖਿਆ ਗਿਆ ਹੈ ਕਿਉਂਕਿ ਉਹ ਪੰਜਾਬ ਸਰਕਾਰ ਨੂੰ ਵਾਰ-ਵਾਰ ਪੱਤਰ ਲਿਖਦੇ ਹਨ। ਰਾਜਪਾਲ ਦੇ ਬਿਆਨ ਕਿ ‘ਇਹ ਮਾਮਲਾ ਸੁਪਰੀਮ ਕੋਰਟ ਵਿੱਚ ਹੈ’ ਦੇ ਜਵਾਬ ਵਿੱਚ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਰਡੀਐਫ ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਨੂੰ ਕਈ ਵਾਰ ਪੱਤਰ ਲਿਖੇ ਹਨ। ਮੁੱਖ ਮੰਤਰੀ ਭਗਵੰਤ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲ ਕੇ ਇਹ ਮੰਗ ਕਰ ਚੁੱਕੇ ਹਨ। ਪਰ ਕੇਂਦਰ ਸਰਕਾਰ ਵੱਲੋਂ ਕੋਈ ਜਵਾਬ ਨਾ ਮਿਲਣ ਕਾਰਨ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੱਕ ਜਾਣਾ ਪਿਆ।

ਚੀਮਾ ਨੇ ਰਾਜਪਾਲ ਨੂੰ ਯਾਦ ਦਿਵਾਉਂਦਿਆਂ ਕਿਹਾ ਕਿ ਸਾਨੂੰ ਬਜਟ ਸੈਸ਼ਨ ਬੁਲਾਉਣ ਲਈ ਸੁਪਰੀਮ ਕੋਰਟ ਤੱਕ ਵੀ ਜਾਣਾ ਪਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਰਾਜਪਾਲ ਕੇਂਦਰ ਸਰਕਾਰ ਨਾਲ ਗੱਲ ਕਰਕੇ ਆਰਡੀਐਫ ਫੰਡ ਦਿਵਾ ਦਿਂਦੇ ਹਨ ਤਾਂ ਪੰਜਾਬ ਸਰਕਾਰ ਸੁਪਰੀਮ ਕੋਰਟ ਤੋਂ ਆਪਣੀ ਅਰਜ਼ੀ ਵਾਪਸ ਲੈ ਲਵੇਗੀ।

ਉਨ੍ਹਾਂ ਰਾਜਪਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਆਰਡੀਐਫ ਦੇ ਪੈਸੇ ਨਾ ਮਿਲਣ ਕਾਰਨ ਪੰਜਾਬ ਦੇ ਪੇਂਡੂ ਖੇਤਰਾਂ ਦੇ ਵਿਕਾਸ ਕਾਰਜਾਂ ਵਿੱਚ ਕਾਫੀ ਰੁਕਾਵਟ ਆ ਰਹੀ ਹੈ। ਜੇਕਰ ਰਾਜਪਾਲ ਨੂੰ ਸੱਚਮੁੱਚ ਹੀ ਪੰਜਾਬ ਦੀ ਚਿੰਤਾ ਹੈ ਤਾਂ ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਵਜੋਂ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨਾਲ ਗੱਲ ਕਰਕੇ ਪੰਜਾਬ ਸਰਕਾਰ ਦੇ ਕਰੀਬ 5000 ਕਰੋੜ ਰੁਪਏ ਦੀ ਆਰਡੀਐਫ ਦੀ ਬਕਾਇਆ ਰਾਸ਼ੀ ਦਿਵਾਉਣ ਵਿੱਚ ਮਦਦ ਕਰਨੀ ਚਾਹੀਦੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਪੰਨੀਵਾਲਾ ਨਾਕੇ ਤੇ ਕੀਤੀ ਅਚਨਚੇਤ ਚੈਕਿੰਗ

ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਪੰਨੀਵਾਲਾ ਨਾਕੇ ਤੇ ਕੀਤੀ ਅਚਨਚੇਤ ਚੈਕਿੰਗ

ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿੱਚ ਐਸ ਬੀ ਐਸ ਮਾਡਲ ਹਾਈ ਸਕੂਲ ਸਦਰਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿੱਚ ਐਸ ਬੀ ਐਸ ਮਾਡਲ ਹਾਈ ਸਕੂਲ ਸਦਰਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਰੁੜਕੀ ਪੁਖਤਾ ਸਕੂਲ ਨੇ ਮਨਾਇਆ ਵਿਸ਼ਵ ਏਡਜ਼ ਦਿਵਸ

ਰੁੜਕੀ ਪੁਖਤਾ ਸਕੂਲ ਨੇ ਮਨਾਇਆ ਵਿਸ਼ਵ ਏਡਜ਼ ਦਿਵਸ

ਚਾਰ ਧਾਮ ਲਈ ਬਾਲਾ ਜੀ ਮੰਦਿਰ ਤੋਂ ਬੱਸ ਹੋਈ ਰਵਾਨਾ, ਚੇਅਰਮੈਨ ਮਾਰਕਿਟ ਕਮੇਟੀ ਮੁਕੇਸ਼ ਜੁਨੇਜਾ ਨੇ ਦਿਖਾਈ ਹਰੀ ਝੰਡੀ

ਚਾਰ ਧਾਮ ਲਈ ਬਾਲਾ ਜੀ ਮੰਦਿਰ ਤੋਂ ਬੱਸ ਹੋਈ ਰਵਾਨਾ, ਚੇਅਰਮੈਨ ਮਾਰਕਿਟ ਕਮੇਟੀ ਮੁਕੇਸ਼ ਜੁਨੇਜਾ ਨੇ ਦਿਖਾਈ ਹਰੀ ਝੰਡੀ

 ਸਿਹਤ ਵਿਭਾਗ ਵੱਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਸਿਹਤ ਵਿਭਾਗ ਵੱਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ:- ਏਐਸਆਈ ਸ਼ੇਰ ਸਿੰਘ

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ:- ਏਐਸਆਈ ਸ਼ੇਰ ਸਿੰਘ

ਮਨੋਹਰ ਵਾਟਿਕਾ ਪਬਲਿਕ ਸੀ. ਸੈ. ਸਕੂਲ 'ਚ ਕ੍ਰਿਕਟ ਮੈਚ

ਮਨੋਹਰ ਵਾਟਿਕਾ ਪਬਲਿਕ ਸੀ. ਸੈ. ਸਕੂਲ 'ਚ ਕ੍ਰਿਕਟ ਮੈਚ

ਬੇਸਹਾਰਾ ਗਊਸ਼ਾਲਾ ਵਿਖੇ ਚੌਥੇ ਦਿਨ ਗਊ ਭਾਗਵਤ ਕਥਾ 'ਚ ਸੈਕੜੇ ਭਗਤਜਨਾਂ ਨੇ ਕੀਤੀ ਸ਼ਮੂਲੀਅਤ

ਬੇਸਹਾਰਾ ਗਊਸ਼ਾਲਾ ਵਿਖੇ ਚੌਥੇ ਦਿਨ ਗਊ ਭਾਗਵਤ ਕਥਾ 'ਚ ਸੈਕੜੇ ਭਗਤਜਨਾਂ ਨੇ ਕੀਤੀ ਸ਼ਮੂਲੀਅਤ

ਡੇਂਗੂ ਦਾ ਇਲਾਜ਼ ਹਥੌਲਿਆਂ ਨਾਲ ਨਹੀਂ ਸਗੋਂ ਇਲਾਜ਼ ਪ੍ਰਣਾਲੀ ਨਾਲ ਹੀ ਸੰਭਵ : ਸਿਹਤ ਵਿਭਾਗ

ਡੇਂਗੂ ਦਾ ਇਲਾਜ਼ ਹਥੌਲਿਆਂ ਨਾਲ ਨਹੀਂ ਸਗੋਂ ਇਲਾਜ਼ ਪ੍ਰਣਾਲੀ ਨਾਲ ਹੀ ਸੰਭਵ : ਸਿਹਤ ਵਿਭਾਗ

ਡੀ.ਏ.ਵੀ ਕਕਰਾਲਾ ਵਿਖੇ ਕਰਵਾਏ ਕਲੱਸਟਰ ਪੱਧਰੀ ਖੇਡ ਮੁਕਾਬਲੇ

ਡੀ.ਏ.ਵੀ ਕਕਰਾਲਾ ਵਿਖੇ ਕਰਵਾਏ ਕਲੱਸਟਰ ਪੱਧਰੀ ਖੇਡ ਮੁਕਾਬਲੇ