ਸਰਕਾਰੀ ਹਸਪਤਾਲਾਂ ਵਿਚ ਹਲਕਾਅ ਤੋਂ ਬਚਾਅ ਲਈ ਟੀਕੇ ਮੁਫਤ ਉਪਲਭਧ : ਡਾ ਰਾਜੇਸ਼ ਕੁਮਾਰ
ਸ੍ਰੀ ਫ਼ਤਹਿਗੜ੍ਹ ਸਾਹਿਬ/ 28 ਸਤੰਬਰ (ਰਵਿੰਦਰ ਸਿੰਘ ਢੀਂਡਸਾ) : ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ "ਵਿਸ਼ਵ ਰੇਬੀਜ਼ ਦਿਵਸ" ਦੇ ਮੌਕੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਹਲਕਾਅ ਦਾ ਕੋਈ ਇਲਾਜ ਨਹੀ, ਸਿਰਫ ਬਚਾਅ ਲਈ ਉਪਰਾਲੇ ਹੀ ਸੰਭਵ ਹਨ ਇਸ ਲਈ ਕੁੱਤੇ ਜਾਂ ਕੋਈ ਹੋਰ ਜਾਨਵਰ ਦੇ ਕੱਟਣ ਤੇਂ ਅਣਗਿਹਲੀ ਨਹੀ ਵਰਤਣੀ ਚਾਹੀਦੀ, ਬਲਕਿ ਸਰਕਾਰੀ ਹਸਪਤਾਲਾਂ ਵਿਚ ਉਪਲਬਧ ਮੁਫਤ ਇਲਾਜ ਦਾ ਫਾਇਦਾ ਉਠਾ ਕੇ ਇਸ ਲਾ ਇਲਾਜ ਬਿਮਾਰੀ ਤੋਂ ਬਚਣਾ ਚਾਹੀਦਾ ਹੈ ।ਉਹਨਾਂ ਕਿਹਾ ਕਿ ਰੇਬੀਜ ਬਿਮਾਰੀ ਤੋਂ ਬਚਾਅ ਲਈ ਕੁੱਤਿਆਂ/ ਜਾਨਵਰਾਂ ਦੇ ਕੱਟਣ ਤੇਂ ਜਿਲ੍ਹਾ ਹਸਪਤਾਲ, ਸਬ ਡਵੀਜਨ ਹਸਪਤਾਲ ਅਤੇ ਕਮਿਉਨਿਟੀ ਸਿਹਤ ਕੇਂਦਰ ਵਿੱਚ ਐਂਟੀ ਰੇਬੀਜ ਵੈਕਸੀਨ ਮੁਫਤ ਲਗਾਈ ਜਾ ਰਹੀ ਹੈ। ਇਸ ਤੋਂ ਇਲਾਵਾ ਹੁਣ ਪੰਜਾਬ ਸਰਕਾਰ ਵੱਲੋਂ ਜਾਨਵਰਾਂ/ ਕੁੱਤਿਆਂ ਦੇ ਕੱਟਣ ਤੇਂ ਡੁੰਘੇ ਜਖਮਾਂ ਤੇਂ ਲਗਾਉਣ ਲਈ ਮੁਫਤ ਐਂਟੀ ਰੇਬੀਜ ਸੀਰਮ ਵੀ ਉਪਲਬਧ ਕਰਵਾਇਆ ਗਿਆ ਹੈ। ਜਿਲ੍ਹਾ ਐਪੀਡਿਮੋਲੋਜਿਸਟ ਡਾ. ਗੁਰਪ੍ਰੀਤ ਕੌਰ ਨੇਂ ਕਿਹਾ ਕਿ ਕੁੱਤੇ/ ਜਾਨਵਰ ਦੇ ਕੱਟਣ ਤੇਂ ਜਖਮ ਤੇਂ ਮਿਰਚਾ ਜਾਂ ਸੁਰਮਾ ਵਗੈਰਾ ਨਹੀ ਲਗਾਉਣਾ ਚਾਹੀਦਾ ਤੇ ਅਜਿਹਾ ਕਰਨ ਨਾਲ ਬਿਮਾਰੀ ਘਾਤਕ ਹੋ ਸਕਦੀ ਹੈ ਬਲਕਿ ਫਸਟ ਏਡ ਦੇ ਤੋਰ ਤੇਂ ਜਖਮ ਨੂੰ ਵੱਗਦੇ ਪਾਣੀ ਵਿਚ ਟੁੱਟੀ ਥੱਲੇ ਸਾਬਣ ਨਾਲ 15 ਮਿੰਟ ਤੱਕ ਧੋਣ ਨਾਲ ਇਸ ਬਿਮਾਰੀ ਦਾ ਰਿਸਕ ਕਾਫੀ ਘੱਟ ਜਾਂਦਾ ਹੈ ।ਇਸ ਮੌਕੇ ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਵੀ ਹਾਜਰ ਸਨ।