Sunday, December 03, 2023  

ਪੰਜਾਬ

ਭਾਰਤ ਭੂਸ਼ਨ ਸ਼ਰਮਾਂ ਨੇ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

October 03, 2023

ਗੁਰਦਾਸਪੁਰ, 3 ਅਕਤੂਬਰ ( ਅਸ਼ਵਨੀ ) :

ਸ੍ਰੀ ਭਾਰਤ ਭੂਸ਼ਨ ਸ਼ਰਮਾਂ ਨੇ ਅੱਜ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਸ੍ਰੀ ਭਾਰਤ ਭੂਸ਼ਨ ਸ਼ਰਮਾਂ ਦੇ ਅਹੁਦਾ ਸੰਭਾਲਣ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ੍ਰੀ ਸ਼ਮਸ਼ੇਰ ਸਿੰਘ, ਮਾਰਕਿਟ ਕਮੇਟੀ ਦਾ ਸਟਾਫ ਅਤੇ ਹੋਰ ਆਗੂ ਵੀ ਹਾਜ਼ਰ ਸਨ। ਅਹੁਦਾ ਸੰਭਾਲਣ ਤੋਂ ਬਾਅਦ ਪਾਰਟੀ ਹਾਈਕਮਾਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਅਧੀਨ ਆਉਂਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਜਿਨਸ ਵੇਚਣ ਸਮੇਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਸੇਵਾ ਉਨ੍ਹਾਂ ਦੀ ਜ਼ਿੰਦਗੀ ਦੀ ਮੁੱਖ ਮਨੋਰਥ ਹੈ ਅਤੇ ਉਹ ਇਸ ਅਹੁਦੇ ਜਰੀਏ ਵੀ ਆਪਣੇ ਇਲਾਕੇ ਦੇ ਲੋਕਾਂ ਅਤੇ ਕਿਸਾਨਾਂ ਦੀ ਸੇਵਾ ਲਈ ਹਮੇਸ਼ਾਂ ਤਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਉਨ੍ਹਾਂ ਦੇ ਦਫ਼ਤਰ ਅਤੇ ਘਰ ਦੇ ਦਰਵਾਜ਼ੇ ਹਮੇਸ਼ਾਂ ਖੁੱਲ੍ਹੇ ਹਨ।

ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ੍ਰੀ ਸ਼ਮਸ਼ੇਰ ਸਿੰਘ ਨੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾਂ ਨੂੰ ਨਵੀਂ ਜਿੰਮੇਵਾਰੀ ਮਿਲਣ 'ਤੇ ਮੁਬਾਰਕਬਾਦ ਦਿੱਤੀ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸ੍ਰੀ ਭਾਰਤ ਭੂਸ਼ਨ ਸ਼ਰਮਾਂ ਬਹੁਤ ਹੀ ਇਮਾਨਦਾਰ ਆਗੂ ਹਨ ਅਤੇ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਵੱਡੀਆਂ ਸੇਵਾਵਾਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਹੀ ਆਪਣੇ ਇਮਾਨਦਾਰ ਅਤੇ ਮਿਹਨਤ ਕਰਨ ਵਾਲੇ ਆਗੂਆਂ ਨੂੰ ਅਹੁਦਿਆਂ ਨਾਲ ਨਿਵਾਜਦੀ ਹੈ ਅਤੇ ਸ੍ਰੀ ਭਾਰਤ ਭੂਸ਼ਨ ਸ਼ਰਮਾਂ ਦੀ ਚੇਅਰਮੈਨ ਲਈ ਚੋਣ ਪਾਰਟੀ ਦਾ ਬਹੁਤ ਵਧੀਆ ਫੈਸਲਾ ਹੈ। ਉਨਾਂ ਕਿਹਾ ਕਿ ਸੀ ਸ਼ਰਮਾਂ ਦੀ ਅਗਵਾਈ ਹੇਠ ਮਾਰਕਿਟ ਕਮੇਟੀ ਗੁਰਦਾਸਪੁਰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਾਬਾਲਿਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਨਿਪਾਲੀ ਮੂਲ ਦੇ ਵਿਅਕਤੀ ਵਿਰੁੱਧ ਕੇਸ ਦਰਜ

ਨਾਬਾਲਿਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਨਿਪਾਲੀ ਮੂਲ ਦੇ ਵਿਅਕਤੀ ਵਿਰੁੱਧ ਕੇਸ ਦਰਜ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਵਿਭਾਗ ਦਾ ਵੱਡਾ ਕਦਮ, ਜਾਰੀ ਕੀਤੇ ਇਹ ਸਖ਼ਤ ਹੁਕਮ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਵਿਭਾਗ ਦਾ ਵੱਡਾ ਕਦਮ, ਜਾਰੀ ਕੀਤੇ ਇਹ ਸਖ਼ਤ ਹੁਕਮ

ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਪੰਨੀਵਾਲਾ ਨਾਕੇ ਤੇ ਕੀਤੀ ਅਚਨਚੇਤ ਚੈਕਿੰਗ

ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਪੰਨੀਵਾਲਾ ਨਾਕੇ ਤੇ ਕੀਤੀ ਅਚਨਚੇਤ ਚੈਕਿੰਗ

ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿੱਚ ਐਸ ਬੀ ਐਸ ਮਾਡਲ ਹਾਈ ਸਕੂਲ ਸਦਰਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿੱਚ ਐਸ ਬੀ ਐਸ ਮਾਡਲ ਹਾਈ ਸਕੂਲ ਸਦਰਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਰੁੜਕੀ ਪੁਖਤਾ ਸਕੂਲ ਨੇ ਮਨਾਇਆ ਵਿਸ਼ਵ ਏਡਜ਼ ਦਿਵਸ

ਰੁੜਕੀ ਪੁਖਤਾ ਸਕੂਲ ਨੇ ਮਨਾਇਆ ਵਿਸ਼ਵ ਏਡਜ਼ ਦਿਵਸ

ਚਾਰ ਧਾਮ ਲਈ ਬਾਲਾ ਜੀ ਮੰਦਿਰ ਤੋਂ ਬੱਸ ਹੋਈ ਰਵਾਨਾ, ਚੇਅਰਮੈਨ ਮਾਰਕਿਟ ਕਮੇਟੀ ਮੁਕੇਸ਼ ਜੁਨੇਜਾ ਨੇ ਦਿਖਾਈ ਹਰੀ ਝੰਡੀ

ਚਾਰ ਧਾਮ ਲਈ ਬਾਲਾ ਜੀ ਮੰਦਿਰ ਤੋਂ ਬੱਸ ਹੋਈ ਰਵਾਨਾ, ਚੇਅਰਮੈਨ ਮਾਰਕਿਟ ਕਮੇਟੀ ਮੁਕੇਸ਼ ਜੁਨੇਜਾ ਨੇ ਦਿਖਾਈ ਹਰੀ ਝੰਡੀ

 ਸਿਹਤ ਵਿਭਾਗ ਵੱਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਸਿਹਤ ਵਿਭਾਗ ਵੱਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ:- ਏਐਸਆਈ ਸ਼ੇਰ ਸਿੰਘ

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ:- ਏਐਸਆਈ ਸ਼ੇਰ ਸਿੰਘ

ਮਨੋਹਰ ਵਾਟਿਕਾ ਪਬਲਿਕ ਸੀ. ਸੈ. ਸਕੂਲ 'ਚ ਕ੍ਰਿਕਟ ਮੈਚ

ਮਨੋਹਰ ਵਾਟਿਕਾ ਪਬਲਿਕ ਸੀ. ਸੈ. ਸਕੂਲ 'ਚ ਕ੍ਰਿਕਟ ਮੈਚ

ਬੇਸਹਾਰਾ ਗਊਸ਼ਾਲਾ ਵਿਖੇ ਚੌਥੇ ਦਿਨ ਗਊ ਭਾਗਵਤ ਕਥਾ 'ਚ ਸੈਕੜੇ ਭਗਤਜਨਾਂ ਨੇ ਕੀਤੀ ਸ਼ਮੂਲੀਅਤ

ਬੇਸਹਾਰਾ ਗਊਸ਼ਾਲਾ ਵਿਖੇ ਚੌਥੇ ਦਿਨ ਗਊ ਭਾਗਵਤ ਕਥਾ 'ਚ ਸੈਕੜੇ ਭਗਤਜਨਾਂ ਨੇ ਕੀਤੀ ਸ਼ਮੂਲੀਅਤ