ਜੈਤੋ , 3 ਅਕਤੂਬਰ (ਮਨਜੀਤ ਸਿੰਘ ਢੱਲਾ):
ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਆਪਣੀ ਛਾਪ ਛੱਡਦੇ ਹੋਏ ਅਲਾਇਸ ਇੰਟਰਨੈਸ਼ਨਲ ਸਕੂਲ ਜੈਤ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਪਛਾਣ ਬਣਾਈ। ਸਕੂਲ ਦੇ ਵਿਦਿਆਰਥੀਆਂ ਨੇ ਟੰਗ ਆਫ ਵਾਰ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ। ਇਸ ਕਿ ਸਕੂਲ ਦੀ ਮਾਣਯੋਗ ਪ੍ਰਿੰਸੀਪਲ ਸ੍ਰੀਮਤੀ ਗੁਰਸੇਵਕ ਕੌਰ ਮਾਨ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਸਕੂਲ ਦੇ ਖੇਡ ਅਧਿਆਪਕ ਦੀ ਵੀ ਪ੍ਰਸੰਸਾ ਕੀਤੀ ਅਤੇ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੇ ਉਪਰਾਲੇ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।