ਸ੍ਰੀ ਫ਼ਤਹਿਗੜ੍ਹ ਸਾਹਿਬ/ 3 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਉਚੇਰੀ ਸਿੱਖਿਆ ਦੀ ਅਜੋਕੀ ਸਥਿਤੀ ਬਾਰੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈ ਗਈ ਦੋ ਰੋਜ਼ਾ ਕਾਨਫਰੰਸ ਦੌਰਾਨ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ, ਡੁਮੇਲੀ (ਕਪੂਰਥਲਾ) ਦੇ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੀ ਅਗਵਾਈ ਵਿੱਚ ਸਟਾਫ਼ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਡਾ. ਰਸੂਲਪੁਰ ਨੇ ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਕਾਨਫਰੰਸ ਦੌਰਾਨ ਵਿਦਵਾਨਾਂ ਨੇ ਵਡਮੁੱਲੇ ਸੁਝਾਅ ਦਿੱਤੇ ਹਨ। ਪ੍ਰਿੰਸੀਪਲ ਗੁਰਨਾਮ ਸਿੰਘ ਨੇ ਕਿਹਾ ਕਿ ਇਹ ਵਿੱਦਿਅਕ ਕਾਨਫਰੰਸ ਸਿੱਖਿਆ ਦੇ ਖੇਤਰ ਵਿਚ ਭਵਿੱਖ ਲਈ ਨੀਤੀ ਨਿਰਾਧਰਤ ਕਰਨ ਵਿਚ ਸਹਾਈ ਹੋਵੇਗੀ।