ਮੋਰਿੰਡਾ, 3 ਅਕਤੂਬਰ (ਲਖਵੀਰ ਸਿੰਘ) : ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇਰੋਟਰੀ ਕਲੱਬ ਮੋਰਿੰਡਾ ਵਲੋਂ ਮਿਤੀ 4 ਅਕਤੂਬਰ ਦਿਨ ਬੁੱਧਵਾਰ ਨੂੰ 38ਵਾਂ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਖੂਨਦਾਨ ਕੈਂਪ ਸਵੇਰੇ ਸਾਢੇ 9 ਤੋਂ 2 ਵਜੇ ਤੱਕ ਲਗਾਇਆ ਜਾਵੇਗਾ, ਜਿਸ ਵਿੱਚ ਰੋਟਰੀ ਬਲੱਡ ਬੈਂਕ ਸੈਕਟਰ 37 ਚੰਡੀਗੜ੍ਹ ਦੇ ਡਾਕਟਰਾਂ ਦੀ ਟੀਮ ਵਲੋਂ ਖੂਨ ਇਕੱਤਰ ਕੀਤਾ ਜਾਵੇਗਾ।