Sunday, March 03, 2024  

ਸਿਹਤ

ਇਨਸਾਨੀਅਤ ਪਹਿਲਾਂ ਵਲੋਂ ਵਿਸ਼ਾਲ ਕੈਂਸਰ, ਮੈਡੀਕਲ, ਅਤੇ ਅੱਖਾਂ ਦਾ ਜਾਂਚ ਕੈਂਪ ਅੱਜ

November 19, 2023

ਇਲਾਕੇ ਦੇ ਲੋਕ ਇਸ ਮੁਫ਼ਤ ਕੈਂਸਰ ਜਾਂਚ ਕੈਂਪ ਦਾ ਲਾਭ ਜ਼ਰੂਰ ਲੈਣ–ਅਜੈਵੀਰ ਸਿੰਘ ਲਾਲਪੁਰਾ
ਅੱਜ ਰੋਪੜ ਪਹੁੰਚਣਗੀਆਂ ਇੰਗਲੈਂਡ ਤੋਂ ਆਧੁਨਿਕ ਮਸ਼ੀਨਾਂ ਨਾਲ ਤਿਆਰ ਕਰਵਾਈਆਂ 6 ਬੱਸਾਂ ਅਤੇ ਡਾਕਟਰਾਂ ਦੀ ਵੱਡੀ ਟੀਮ

ਨੂਰਪੁਰ ਬੇਦੀ, 19 ਨਵੰਬਰ  (ਕੁਲਦੀਪ ਸ਼ਰਮਾ) :  ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਗਲੋਬਲ ਪੰਜਾਬੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਅੱਜ 20 ਨਵੰਬਰ ਨੂੰ ਪਿੰਡ ਅੱਚਲਪੁਰ ਤਹਿਸੀਲ ਗੜ੍ਹਸ਼ੰਕਰ ਵਿਚ ਲਗਾਏ ਜਾ ਰਹੇ ਵਿਸ਼ਾਲ ਕੈਂਸਰ ਕੇਅਰ, ਮੈਡੀਕਲ, ਹੱਡੀਆਂ ਤੇ ਅੱਖਾਂ ਦੇ ਜਾਂਚ ਕੈਂਪ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਇਲਾਕੇ ਵਿਚ ਇਹ ਪਲੇਠਾ ਵਿਸ਼ਾਲ ਕੈਂਸਰ ਕੇਅਰ, ਹੱਡੀਆਂ ਅੱਖਾਂ ਅਤੇ ਮੈਡੀਕਲ ਜਾਂਚ ਕੈਂਪ ਹੋਵੇਗਾ । ਉਨ੍ਹਾਂ ਦੱਸਿਆ ਕਿ ਇਸ ਕੈਂਪ ਲਈ ਵਿਸ਼ੇਸ਼ ਤੌਰ 'ਤੇ ਗਲੋਬਲ ਪੰਜਾਬ ਐਸੋਸੀਏਸ਼ਨ ਦੇ ਸਰਪ੍ਰਸਤ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਇਕਬਾਲ ਸਿੰਘ ਲਾਲਪੁਰਾ ਜੀ ਅਤੇ ਐਸੋ: ਦੇ ਪ੍ਰਧਾਨ ਡਾ. ਕੁਲਵੰਤ ਸਿੰਘ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਇੰਗਲੈਂਡ ਤੋਂ ਤਿਆਰ ਕਰਵਾਈਆਂ ਆਧੁਨਿਕ ਮਸ਼ੀਨਾਂ ਨਾਲ ਲੈਸ 6 ਵੱਡੀਆਂ ਬੱਸਾਂ ਅੱਜ ਸਵੇਰੇ ਪਿੰਡ ਅੱਚਲਪੁਰ ਦੇ ਸਕੂਲ ਵਿੱਚ ਪਹੁੰਚ ਜਾਣਗੀਆਂ ਜਿਨ੍ਹਾਂ ਵਿਚ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ਼ ਦੀਆਂ ਟੀਮਾਂ ਤਾਇਨਾਤ ਹੋਣਗੀਆਂ। ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀਆਂ ਟੀਮਾਂ ਵਲੋਂ ਹਰੇਕ ਵਿਅਕਤੀ ਨੂੰ ਬਹੁਤ ਹੀ ਗੰਭੀਰਤ ਨਾਲ ਚੈੱਕ ਕੀਤਾ ਜਾਵੇਗਾ ਅਤੇ ਜ਼ਰੂਰਤ ਅਨੁਸਾਰ ਅਗਲੇ ਡਾਕਟਰ ਕੋਲ ਭੇਜਿਆ ਜਾਵੇਗਾ। ਇਸ ਤੋਂ ਇਲਾਵਾ ਕੈਂਪ ਵਿਚ ਜਾਂਚ ਕਰਵਾਉਣ ਵਿਅਕਤੀਆਂ ਨੂੰ ਡਾਕਟਰ ਵਲੋਂ ਲਿਖੇ ਅਨੁਸਾਰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿਚ ਅੱਖਾਂ ਦੀ ਜਾਂਚ ਕਰਨ ਲਈ ਇੱਕ ਵਿਸ਼ੇਸ਼ ਮਸ਼ੀਨ ਵਾਲੀ ਬੱਸ ਵੀ ਪਹੁੰਚੇਗੀ ਜੋ ਬਹੁਤ ਹੀ ਆਧੁਨਿਕ ਤਰੀਕੇ ਨਾਲ ਅੱਖਾਂ ਦੀ ਜਾਂਚ ਕਰੇਗੀ ਅਤੇ ਲੋੜ ਅਨੁਸਾਰ ਮੁਫ਼ਤ ਐਨਕਾਂ ਵੀ ਦਿੱਤੀਆਂ ਜਾਣਗੀਆਂ। ਸ. ਲਾਲਪੁਰਾ ਨੇ ਦੱਸਿਆ ਕਿ ਆਮ ਤੌਰ 'ਤੇ ਕੈਂਸਰ ਦੀ ਜਾਂਚ ਕਰਵਾਉਣ ਲਈ ਟੈੱਸਟਾਂ ਦੀ ਕੀਮਤ ਹਜ਼ਾਰਾਂ ਰੁਪਏ ਹੁੰਦੀ ਹੈ ਤੇ ਉਸ ਬਾਅਦ ਵੀ ਡਾਕਟਰੀ ਸਲਾਹ ਲਈ ਸਾਨੂੰ ਵੱਡੀ ਕੀਮਤ ਅਦਾ ਕਰਨੀ ਪੈਂਦੀ ਹੈ ਪਰ ਅੱਜ ਰੋਪੜ ਵਿਚ ਤੁਹਾਡੇ ਦਰ 'ਤੇ ਹੀ ਮਾਹਿਰ ਡਾਕਟਰ ਅਤੇ ਜਾਂਚ ਮੁਫ਼ਤ ਵਿਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਵੀ ਕਿਸਮ ਦਾ ਸ਼ੱਕ ਜਾਂ ਵਹਿਮ ਹੈ ਤਾਂ ਉਹ ਆਪਣਾ ਟੈੱਸਟ ਜ਼ਰੂਰ ਕਰਵਾਏ ਕਿਉਂਕਿ ਕੈਂਸਰ ਦਾ ਪਤਾ ਜੇਕਰ ਪਹਿਲੀ ਸਟੇਜ ਵਿਚ ਹੀ ਲੱਗ ਜਾਂਦਾ ਹੈ ਤਾਂ ਇਸ ਦਾ ਇਲਾਜ ਸੰਭਵ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਆਜਾਦੀ ਤੋ ਬਾਅਦ ਹਜੇ ਤੱਕ ਵੀ ਆਧੁਨਿਕ ਸਹੂਲਤਾਂ ਤੋਂ ਸੱਖਣਾ ਹੈ ਸਿਵਲ ਹਸਪਤਾਲ ਫਿਰੋਜ਼ਪੁਰ

ਆਜਾਦੀ ਤੋ ਬਾਅਦ ਹਜੇ ਤੱਕ ਵੀ ਆਧੁਨਿਕ ਸਹੂਲਤਾਂ ਤੋਂ ਸੱਖਣਾ ਹੈ ਸਿਵਲ ਹਸਪਤਾਲ ਫਿਰੋਜ਼ਪੁਰ

ਬੇਲਾ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ 

ਬੇਲਾ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ 

3 ਤੋਂ 5 ਮਾਰਚ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ

3 ਤੋਂ 5 ਮਾਰਚ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ

ਸਾਬਕਾ ਕੈਬਨਿਟ ਮੰਤਰੀ ਵਲੋਂ ਖੂਨਦਾਨ ਕੈਂਪ ਦਾ ਪੋਸਟਰ ਰਿਲੀਜ਼

ਸਾਬਕਾ ਕੈਬਨਿਟ ਮੰਤਰੀ ਵਲੋਂ ਖੂਨਦਾਨ ਕੈਂਪ ਦਾ ਪੋਸਟਰ ਰਿਲੀਜ਼

ਚਿੱਟਾ ਕੋਟ ਇੱਕ ਹੁਨਰਮੰਦ ਡਾਕਟਰ ਬਣਨ ਦੀ ਜ਼ਿੰਮੇਵਾਰੀ ਨੂੰ ਦਰਸਾਉਂਦਾ ਮੀਲ ਪੱਥਰ ਹੈ : ਡਾ ਜ਼ੋਰਾ ਸਿੰਘ

ਚਿੱਟਾ ਕੋਟ ਇੱਕ ਹੁਨਰਮੰਦ ਡਾਕਟਰ ਬਣਨ ਦੀ ਜ਼ਿੰਮੇਵਾਰੀ ਨੂੰ ਦਰਸਾਉਂਦਾ ਮੀਲ ਪੱਥਰ ਹੈ : ਡਾ ਜ਼ੋਰਾ ਸਿੰਘ

ਖੇਡਾਂ ਨਾਲ ਹੁੰਦਾ ਹੈ ਬੱਚਿਆਂ ਦਾ ਮਾਨਸਿਕ ਤੇ ਸ਼ਰੀਰਕ ਵਿਕਾਸ : ਹਰਚੰਦ ਸਿੰਘ ਬਰਸਟ

ਖੇਡਾਂ ਨਾਲ ਹੁੰਦਾ ਹੈ ਬੱਚਿਆਂ ਦਾ ਮਾਨਸਿਕ ਤੇ ਸ਼ਰੀਰਕ ਵਿਕਾਸ : ਹਰਚੰਦ ਸਿੰਘ ਬਰਸਟ

ਵਿਗਿਆਨੀਆਂ ਨੂੰ ਕੋਵਿਡ ਦੇ ਬੋਧ, ਯਾਦਦਾਸ਼ਤ 'ਤੇ ਪ੍ਰਭਾਵ ਬਾਰੇ ਹੋਰ ਸਬੂਤ ਮਿਲੇ

ਵਿਗਿਆਨੀਆਂ ਨੂੰ ਕੋਵਿਡ ਦੇ ਬੋਧ, ਯਾਦਦਾਸ਼ਤ 'ਤੇ ਪ੍ਰਭਾਵ ਬਾਰੇ ਹੋਰ ਸਬੂਤ ਮਿਲੇ

ਮੁੱਖ ਮੰਤਰੀ ਮਾਨ ਵੱਲੋਂ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ

ਮੁੱਖ ਮੰਤਰੀ ਮਾਨ ਵੱਲੋਂ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ

ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਖਰੜ ਨੂੰ ਦਵਾਈਆਂ ਅਤੇ ਗੋਲੀਆਂ ਦਿੱਤੀਆਂ

ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਖਰੜ ਨੂੰ ਦਵਾਈਆਂ ਅਤੇ ਗੋਲੀਆਂ ਦਿੱਤੀਆਂ

ਫਾਰਮੇਸੀ ਕਾਲਜ ਬੇਲਾ ਵੱਲੋਂ ਸਿਹਤ ਜਾਂਚ ਕੈਂਪ ਲਗਾਇਆ

ਫਾਰਮੇਸੀ ਕਾਲਜ ਬੇਲਾ ਵੱਲੋਂ ਸਿਹਤ ਜਾਂਚ ਕੈਂਪ ਲਗਾਇਆ