ਏਜੰਸੀਆਂ
ਬੰਗਲੁਰੂ/20 ਨਵੰਬਰ : ਜੈਪੁਰ ਤੋਂ ਬੈਂਗਲੁਰੂ ਦੀ ਇੰਡੀਗੋ ਦੀ ਉਡਾਣ ’ਚ ਸਵਾਰ ਨਸ਼ੇ ’ਚ ਟੱਲੀ ਇਕ ਯਾਤਰੀ ਵਾਰ-ਵਾਰ ਚਿਤਾਵਨੀ ਦੇ ਬਾਵਜੂਦ ਚਾਲਕ ਦਲ ਦੇ ਮੈਂਬਰਾਂ ਨਾਲ ਗਲਤ ਰਵੱਈਆ ਕਰਦਾ ਰਿਹਾ, ਜਿਸ ਤੋਂ ਬਾਅਦ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ । ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ । ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ 17 ਨਵੰਬਰ ਨੂੰ ਜਹਾਜ਼ ਤੋਂ ਉਤਰਨ ਤੋਂ ਬਾਅਦ 32 ਸਾਲਾ ਯਾਤਰੀ ਨੂੰ ਇੱਥੇ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪÇੁਲਸ ਨੂੰ ਸੌਂਪ ਦਿੱਤਾ ਗਿਆ । ਉਨ੍ਹਾਂ ਕਿਹਾ, ‘ਇੰਡੀਗੋ ਤੋਂ ਪ੍ਰਾਪਤ ਸ਼ਿਕਾਇਤ ਦੇ ਆਧਾਰ ’ਤੇ ਅਸੀਂ ਭਾਰਤੀ ਦੰਡਾਵਲੀ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਅਤੇ ਯਾਤਰੀ ਨੂੰ ਗਿ੍ਰਫ਼ਤਾਰ ਕਰ ਲਿਆ । ਬਾਅਦ ’ਚ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ।’ ਇੰਡੀਗੋ ਨੇ ਇਕ ਬਿਆਨ ’ਚ ਕਿਹਾ ਕਿ ਫਲਾਈ ‘6ਈ 556’ ’ਚ ਇੱਕ ਯਾਤਰੀ ਨਸ਼ੇ ਦੀ ਹਾਲਤ ’ਚ ਸੀ ਅਤੇ ਵਾਰ-ਵਾਰ ਚਿਤਾਵਨੀ ਦੇ ਬਾਵਜੂਦ ਚਾਲਕ ਦਲ ਨਾਲ ਗਲਤ ਰਵੱਈਆ ਕਰਦਾ ਰਿਹਾ । ਹਵਾਬਾਜ਼ੀ ਕੰਪਨੀ ਨੇ ਕਿਹਾ, ‘ਜਹਾਜ਼ ਦੇ ਇੱਥੇ ਪਹੁੰਚਣ ਤੋਂ ਬਾਅਦ ਯਾਤਰੀ ਨੂੰ ਅੱਗੇ ਦੀ ਕਾਰਵਾਈ ਲਈ ਸਥਾਨਕ ਇਨਫੋਰਸਮੈਂਟ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ। ਸਾਨੂੰ ਹੋਰ ਯਾਤਰੀਆਂ ਨੂੰ ਹੋਈ ਅਸਹੂਲਤ ਲਈ ਦੁਖ ਹੈ ।