Saturday, July 27, 2024  

ਚੰਡੀਗੜ੍ਹ

ਬਾਗ਼ਬਾਨੀ ਵਿਭਾਗ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

November 28, 2023

ਪਹਿਲੇ ਪੜਾਅ ਤਹਿਤ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ, ਫ਼ਾਜ਼ਿਲਕਾ ਅਤੇ ਕਪੂਰਥਲਾ ਦੇ ਡਿਪਟੀ ਡਾਇਰੈਕਟਰਾਂ ਤੋਂ ਲਈ ਜ਼ਮੀਨੀ ਪੱਧਰ ਦੀ ਜਾਣਕਾਰੀ
ਅਧਿਕਾਰੀਆਂ ਨੂੰ ਨਵੇਂ ਪ੍ਰਾਜੈਕਟ ਉਲੀਕ ਕੇ ਛੇਤੀ ਤੋਂ ਛੇਤੀ ਰਿਪੋਰਟ ਕਰਨ ਦੀ ਹਦਾਇਤ

ਚੰਡੀਗੜ੍ਹ, 28 ਨਵੰਬਰ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਬਾਗ਼ਬਾਨੀ ਦੇ ਖੇਤਰ ਵਿੱਚ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਲਿਆਉਣ ਦੇ ਮਨਸ਼ੇ ਨਾਲ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੈ।
ਆਪਣੀ ਸਰਕਾਰੀ ਰਿਹਾਇਸ਼ ਵਿਖੇ ਪਹਿਲੇ ਪੜਾਅ ਤਹਿਤ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ, ਫ਼ਾਜ਼ਿਲਕਾ ਅਤੇ ਕਪੂਰਥਲਾ ਦੇ ਡਿਪਟੀ ਡਾਇਰੈਕਟਰਾਂ ਨਾਲ ਜ਼ਿਲ੍ਹਾਵਾਰ ਮੀਟਿੰਗ ਕਰਦਿਆਂ ਧਰਾਤਲ ਪੱਧਰ ’ਤੇ ਵਿਭਾਗ ਦੀ ਕਾਰਗੁਜ਼ਾਰੀ, ਪ੍ਰਗਤੀ, ਅਪਗ੍ਰੇਡੇਸ਼ਨ ਅਤੇ ਦਰਪੇਸ਼ ਮੁਸ਼ਕਲਾਂ ਦੀ ਜਾਣਕਾਰੀ ਹਾਸਲ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਤੋਂ ਜਿੱਥੇ ਵਿਕਾਸ ਲਈ ਨਵੀਆਂ ਸਕੀਮਾਂ ਦੇ ਸਕੋਪ ਸਬੰਧੀ ਸੁਝਾਅ ਲਏ, ਉਥੇ ਮੌਜੂਦਾ ਸਕੀਮਾਂ ਨੂੰ ਲਾਗੂ ਕਰਨ ਵਿੱਚ ਦਰਪੇਸ਼ ਮੁਸ਼ਕਲਾਂ ਦਾ ਤੁਰੰਤ ਹੱਲ ਕੱਢਣ ਲਈ ਵੀ ਕਿਹਾ।


ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਨਵੇਂ ਪ੍ਰਾਜੈਕਟ ਉਲੀਕਣ ਅਤੇ ਇਸ ਸਬੰਧੀ ਰਿਪੋਰਟ ਛੇਤੀ ਤੋਂ ਛੇਤੀ ਉਨ੍ਹਾਂ ਦੇ ਦਫ਼ਤਰ ਵਿੱਚ ਦਾਖ਼ਲ ਕਰਨ ਲਈ ਕਿਹਾ। ਕੈਬਨਿਟ ਮੰਤਰੀ ਨੇ ਸਰਕਾਰੀ ਨਰਸਰੀਆਂ ’ਚ ਤਿਆਰ ਕੀਤੇ ਬੂਟਿਆਂ, ਖ਼ਰਚ ਅਤੇ ਆਮਦਨ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ਵਾਸਤੇ ਫ਼ਾਇਦੇਮੰਦ ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਸੂਬੇ ਵਿੱਚ ਲਾਗੂ ਕਰਨ ਸਬੰਧੀ ਵਿਉਂਤਬੰਦੀ ਉਲੀਕਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਕਾਸ ਸੈਂਟਰ/ਇਨਕਿਊਬੇਸ਼ਨ ਸੈਂਟਰ ਅਤੇ ਸਬ-ਸੈਂਟਰ ਬਣਾਉਣ ਨਾਲ ਸੂਬੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕਦਾ ਹੈ, ਇਸ ਲਈ ਇਸ ਖੇਤਰ ਵਾਸਤੇ ਵੀ ਸਕੀਮਾਂ ਤਿਆਰ ਕੀਤੀਆਂ ਜਾਣ।


ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਰਸਾਣੀ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਮੰਡੀਕਰਨ ਅਤੇ ਪ੍ਰੋਸੈਸਿੰਗ ਦੇ ਵੱਧ ਤੋਂ ਵੱਧ ਪ੍ਰਾਜੈਕਟ ਤਿਆਰ ਕੀਤੇ ਜਾਣ।
ਜ਼ਿਲ੍ਹਾ ਦਫ਼ਤਰਾਂ ਵਿੱਚ ਸਟਾਫ਼ ਦੀ ਘਾਟ ਸਬੰਧੀ ਕੈਬਨਿਟ ਮੰਤਰੀ ਨੇ ਕਿਹਾ ਕਿ ਬਾਗ਼ਬਾਨੀ ਵਿਭਾਗ ਵਿੱਚ ਵੱਖ-ਵੱਖ ਆਸਾਮੀਆਂ ਦੀ ਤੁਰੰਤ ਭਰਤੀ ਕਰਨ ਸਬੰਧੀ ਪਿਛਲੇ ਸਮੇਂ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਬਾਗ਼ਬਾਨੀ ਵਿਕਾਸ ਅਫ਼ਸਰਾਂ, ਬੇਲਦਾਰਾਂ/ਮਾਲੀਆਂ ਅਤੇ ਚੌਕੀਦਾਰਾਂ ਦੀਆਂ ਲਗਭਗ 350 ਆਸਾਮੀਆਂ ਦੀ ਭਰਤੀ ਦੀ ਪ੍ਰਕਿਰਿਆ ਛੇਤੀ ਸ਼ੁਰੂ ਕੀਤੀ ਜਾਵੇਗੀ।
ਅਗਲੇ ਪੜਾਵਾਂ ਤਹਿਤ ਜ਼ਿਲ੍ਹਾ ਜਲੰਧਰ, ਐਸ.ਬੀ.ਐਸ ਨਗਰ, ਹੁਸ਼ਿਆਰਪੁਰ, ਰੋਪੜ ਦੀ ਮੀਟਿੰਗ 29 ਨਵੰਬਰ ਨੂੰ ਰੱਖੀ ਗਈ ਹੈ ਜਦਕਿ ਜ਼ਿਲ੍ਹਾ ਐਸ.ਏ.ਐਸ ਨਗਰ, ਮਾਨਸਾ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ 5 ਦਸੰਬਰ ਨੂੰ ਅਤੇ ਜ਼ਿਲ੍ਹਾ ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਲੁਧਿਆਣਾ, ਮੋਗਾ ਤੇ ਫ਼ਰੀਦਕੋਟ ਦੀ ਮੀਟਿੰਗ 6 ਦਸੰਬਰ ਨੂੰ ਉਲੀਕੀ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ