Saturday, July 27, 2024  

ਰਾਜਨੀਤੀ

ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਸ਼ੁਰੂ

November 28, 2023

ਦੋ ਮਨੀ ਬਿੱਲ ਸਰਬਸੰਮਤੀ ਨਾਲ ਪਾਸ

ਭਾਜਪਾ ਨੇ ਪੰਜਾਬ ਦਾ ਫੰਡ ਰੋਕਿਆ : ਮੁੱਖ ਮੰਤਰੀ

ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/28 ਨਵੰਬਰ : ਪੰਜਾਬ ਵਿਧਾਨ ਸਭਾ ਦੇ ਸ਼ੁਰੂ ਹੋਏ ਦੋ ਰੋਜ਼ਾ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਮੰਗਲਵਾਰ ਨੂੰ ਸਭ ਤੋਂ ਪਹਿਲਾਂ ਵਿਛੜਿਆਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ।
16ਵੀਂ ਪੰਜਾਬ ਵਿਧਾਨ ਸਭਾ ਦੇ ਪੰਜਵੇਂ ਇਜਲਾਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਨਾਮਵਰ ਖੇਡ ਸ਼ਖ਼ਸੀਅਤ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ, ਜੋ ਸਦਨ ਦੇ ਪਿਛਲੇ ਇਜਲਾਸ ਤੋਂ ਬਾਅਦ ਫੌਤ ਹੋ ਗਏ। ਸਦਨ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਦਾਤੇਵਾਸ, ਨਾਮਵਰ ਕਿ੍ਰਕਟਰ ਅਤੇ ਭਾਰਤੀ ਕਿ੍ਰਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਅਤੇ ਬੇਗਮ ਮੁਨਵਰ ਉਨ-ਨਿਸ਼ਾ ਨੂੰ ਸਤਿਕਾਰ ਭੇਟ ਕੀਤਾ। ਇਸੇ ਤਰ੍ਹਾਂ ਸਦਨ ਵੱਲੋਂ ਸਾਬਕਾ ਮੰਤਰੀ ਰਘੂਨਾਥ ਸਹਾਏਪੁਰੀ ਦੀ ਪਤਨੀ ਕਾਮਨੀ ਪੁਰੀ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਮਾਤਾ ਬਲਬੀਰ ਕੌਰ, ਵਿਧਾਇਕ ਅਮੋਲਕ ਸਿੰਘ ਦੇ ਮਾਤਾ ਕਰਤਾਰ ਕੌਰ ਅਤੇ ਵਿਧਾਇਕ ਡਾ. ਰਵਜੋਤ ਸਿੰਘ ਦੇ ਮਾਤਾ ਸੁਰਿੰਦਰ ਕੌਰ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਅਮਰ ਸਿੰਘ ਸੁਖੀਜਾ ਤੇ ਜਵਾਹਰ ਲਾਲ, ਸਮਾਜਸੇਵੀ ਬਲਵੰਤ ਸਿੰਘ ਖੇੜਾ, ਹਰਸਿਮਰਨ ਸਿੰਘ ਫੌਜੀ ਅਤੇ ਹੋਮਗਾਰਡ ਜਵਾਨ ਜਸਪਾਲ ਸਿੰਘ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਪੰਜਾਬ ਵਿਧਾਨ ਸਭਾ ’ਚ ਦੋ ਮਹੱਤਵਪੂਰਨ ਮਨੀ ਬਿੱਲਾਂ- ਗੁਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023 ਅਤੇ ਪੰਜਾਬ ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧਨ (ਸੋਧ) ਬਿੱਲ 2023 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਨ੍ਹਾਂ ਦੋਵੇਂ ਬਿੱਲਾਂ ਨੂੰ ਰਾਜਪਾਲ ਦੀ ਅਗਾਊਂ ਪ੍ਰਵਾਨਗੀ ਤੋਂ ਬਾਅਦ ਪਾਸ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਇਜਲਾਸ ਦੌਰਾਨ ਇਹ ਦੋਵੇਂ ਅਹਿਮ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਆਲੋਚਨਾ ਕੀਤੀ ਹੈ।
ਪੰਜਾਬ ਵਿਧਾਨ ਸਭਾ ਵਿੱਚ ਬਹਿਸ ਵਿੱਚ ਸ਼ਾਮਲ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਪੰਜਾਬ ਨੇ ਦੇਸ਼ ਦੇ ਅਨਾਜ ਉਤਪਾਦਨ ਵਿੱਚ ਅਹਿਮ ਯੋਗਦਾਨ ਪਾਉਣ ਤੋਂ ਇਲਾਵਾ ਭਾਰਤੀ ਫੌਜ ਵਿੱਚ ਸਭ ਤੋਂ ਵੱਧ ਨੁਮਾਇੰਦਗੀ ਦਿੱਤੀ ਹੈ, ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਹਮੇਸ਼ਾ ਸੂਬੇ ਨੂੰ ਅਣਗੌਲਿਆ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਆਰਡੀਐਫ ਦਾ ਬਣਦਾ ਹਿੱਸਾ ਨਹੀਂ ਮਿਲ ਰਿਹਾ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਜੀਐਸਟੀ ਸੂਬੇ ਇਕੱਤਰ ਕਰਦੇ ਹਨ, ਪਰ ਆਪਣਾ ਬਣਦਾ ਹਿੱਸਾ ਲੈਣ ਲਈ ਕੇਂਦਰ ਸਰਕਾਰ ਅੱਗੇ ਹੱਥ ਅੱਡਣੇ ਪੈਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦੀ ਸ਼ਿਕਾਰ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ ਉਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੀ ਮਰਜ਼ੀ ਚੱਲੇ ਤਾਂ ਉਹ ਕੌਮੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਮ ਕੱਟ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਪੰਜਾਬ ਨਾਲ ਮਤਰੇਈ ਮਾਂ ਵਾਲੇ ਸਲੂਕ ਕਰਨ ਦੇ ਬਾਵਜੂਦ ਭਾਜਪਾ ਦੇ ਸੂਬਾਈ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਇਸ ਸਮੁੱਚੇ ਮਸਲੇ ਉਤੇ ਚੁੱਪ ਧਾਰੀ ਬੈਠੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇੰਨਾ ਹੀ ਨਹੀਂ ਕੇਂਦਰ ਸਰਕਾਰ ਨੇ ਸੂਬੇ ਅਤੇ ਇਸ ਦੇ ਕਿਸਾਨਾਂ ਪ੍ਰਤੀ ਵੀ ਵਿਰੋਧੀ ਰਵੱਈਆ ਅਖ਼ਤਿਆਰ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਵਿਰੋਧੀ ਰਵੱਈਏ ਕਾਰਨ ਖੇਤੀਬਾੜੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ ਅਤੇ ਕੇਂਦਰ ਸਰਕਾਰ ਹੁਣ ਅਨਾਜਾਂ ਉਤੇ ਐਮਐਸਪੀ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਕੌਮੀ ਰਾਜਧਾਨੀ ਵਿੱਚ ਵਾਤਾਵਰਨ ਪ੍ਰਦੂਸ਼ਣ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਦੇ ਕਿਸਾਨਾਂ ਸਿਰ ਸੁੱਟ ਕੇ ਇਸ ਨੂੰ ਪਰਾਲੀ ਫੂਕਣ ਕਾਰਨ ਹੋਇਆ ਪ੍ਰਦੂਸ਼ਣ ਦੱਸ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ, ਜਿਵੇਂ ਪੰਜਾਬ ਇਸ ਦੇਸ਼ ਦਾ ਹੀ ਹਿੱਸਾ ਨਹੀਂ ਹੈ ਅਤੇ ਦੇਸ਼ ਨਿਰਮਾਣ ਵਿੱਚ ਪੰਜਾਬੀਆਂ ਦੇ ਮਹਾਨ ਬਲੀਦਾਨ ਨੂੰ ਵੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿਹੜਾ ਜੀਐਸਟੀ ਬਿੱਲ ਅੱਜ ਸਦਨ ਵਿੱਚ ਪੇਸ਼ ਕੀਤਾ ਗਿਆ ਹੈ, ਉਹ ਉਤਪਾਦਕ ਰਾਜ ਨੂੰ ਟੈਕਸ ਲਾਭ ਮਿਲਣੇ ਯਕੀਨੀ ਬਣਾਏਗਾ, ਜਿਸ ਨਾਲ ਸੂਬਾ ਆਪਣੇ ਸਰੋਤਾਂ ਦੀ ਵਰਤੋਂ ਵਸਤ ਨਿਰਮਾਣ ਲਈ ਕਰ ਸਕੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵੈਟ ਦੇ ਡਿਫਾਲਟਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ (ਓਟੀਐਸ) ਦੀ ਵੀ ਸ਼ੁਰੂਆਤ ਕੀਤੀ, ਜਿਸ ਦਾ ਸੂਬੇ ਭਰ ਦੇ 65 ਹਜ਼ਾਰ ਤੋਂ ਵੱਧ ਵਪਾਰੀਆਂ ਨੂੰ ਲਾਭ ਮਿਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਨੂੰ ਆਮ ਜਨਤਾ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਇਸ ਸਕੀਮ ਤਹਿਤ ਸੂਬਾ ਸਰਕਾਰ ਨੂੰ ਹੁਣ ਤੱਕ 1800 ਅਰਜ਼ੀਆਂ ਮਿਲੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਫ਼ਰਜ਼ੀ ਬਿਲਿੰਗ ਨੂੰ ਰੋਕਣ ਲਈ ਜੀਐਸਟੀ ਕੁਲੈਕਸ਼ਨ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ, ਸਿਹਤ, ਖੇਤੀਬਾੜੀ, ਲੋਕ ਨਿਰਮਾਣ ਵਿਭਾਗ ਤੇ ਹੋਰ ਵਿਭਾਗਾਂ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤਕਨੀਕ ਦੇ ਲਾਭਾਂ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੀ ਵਰਤੋਂ ਨਾਲ ਸੜਕਾਂ ਦੀ ਮੁਰੰਮਤ ਦੇ ਅੰਦਾਜ਼ੇ ਲਾਉਂਦਿਆਂ 163.26 ਕਰੋੜ ਰੁਪਏ ਦੀ ਬੱਚਤ ਹੋਈ ਅਤੇ 540 ਕਿਲੋਮੀਟਰ ਅਜਿਹੀਆਂ ਸੜਕਾਂ ਦਾ ਵੀ ਪਤਾ ਚੱਲਿਆ, ਜਿਹੜੀਆਂ ਹੋਂਦ ਵਿੱਚ ਹੀ ਨਹੀਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਤੋਂ ਟੈਕਸ ਦੇ ਰੂਪ ਵਿੱਚ ਇਕੱਤਰ ਪੈਸੇ ਦੀ ਵਰਤੋਂ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਉਤੇ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨਾਂ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਨੇ ਦੇਸ਼ ਦੀ ਸਿਆਸਤ ਵਿੱਚ ਇਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਬਾਰੇ ਸਮੁੱਚੇ ਦੇਸ਼ ਲਈ ਇਕ ਮਿਸਾਲ ਕਾਇਮ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਿੱਤ ਜਾਂ ਹਾਰ ਦਾ ਮਸਲਾ ਨਹੀਂ, ਸਗੋਂ ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤ ਅਤੇ ਜਮਹੂਰੀਅਤ ਲਈ ਇਹ ਲੜਾਈ ਲੜੀ।
ਮੁੱਖ ਮੰਤਰੀ ਨੇ ਵਿਧਾਨ ਸਭਾ ਸੈਸ਼ਨਾਂ ਦੀ ਮਨਜ਼ੂਰੀ ਦੇਣ ਅਤੇ ਆਪਣੀਆਂ ਚਿੱਠੀਆਂ ਦਾ ਤੁਰੰਤ ਜਵਾਬ ਦੇਣ ਲਈ ਰਾਜਪਾਲ ਦਾ ਧੰਨਵਾਦ ਕੀਤਾ। ਉਨ੍ਹਾਂ ਉਮੀਦ ਜਤਾੲ

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ