ਪੰਜਾਬ

ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ 2 ਦਸੰਬਰ ਨੂੰ ਗੁਰਦਾਸਪੁਰ ਵਿਖੇ ਬਣੇ ਨਵੇਂ ਬੱਸ ਸਟੈਂਡ ਦਾ ਕੀਤਾ ਜਾਵੇਗਾ ਉਦਘਾਟਨ

November 29, 2023

ਗੁਰਦਾਸਪੁਰ, 29 ਨਵੰਬਰ ( ਅਸ਼ਵਨੀ ):

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ 2 ਦਸੰਬਰ ਨੂੰ ਗੁਰਦਾਸਪੁਰ ਵਿਖੇ ਬਣੇ ਨਵੇਂ ਬੱਸ ਸਟੈਂਡ  ਦਾ ਉਦਘਾਟਨ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਹੋਰ ਰ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਦੇ ਨਾਲ ਨਵੇਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀਕੇ ਰੱਖੇ ਜਾਣਗੇ। ਇਸ ਉਪਰੰਤ ਉਨ੍ਹਾਂ ਵੱਲੋਂ ਇੱਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ।

ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੀ ਆਮਦ ਗੁਰਦਾਸਪੁਰ ਵਿਖੇ ਆਮਦ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਸਮਾਗਮ ਦੀ ਸਫ਼ਲਤਾ ਲਈ ਗਠਤ ਕੀਤੀਆਂ ਵੱਖ-ਵੱਖ ਕਮੇਟੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ 2 ਦਸੰਬਰ ਦਾ ਦਿਨ ਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ਵਿੱਚ ਇਤਿਹਾਸਕ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਨਵਾਂ ਬੱਸ ਅੱਡਾ ਗੁਰਦਾਸਪੁਰ ਲੋਕ ਅਰਪਣ ਕਰਨ ਦੇ ਨਾਲ ਜ਼ਿਲ੍ਹੇ ਦੇ ਹੋਰ ਵੀ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨਵੇਂ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਬੱਸ ਸਟੈਂਡ ਦੇ ਨਜ਼ਦੀਕ ਹੀ ਬਾਈਪਾਸ ਦੇ ਨਾਲ ਇੰਪਰੂਵਮੈਂਟ ਟਰੱਸਟ ਦੀ ਥਾਂ ਵਿੱਚ ਇੱਕ ਵੱਡੀ ਜਨਤਕ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਲੋਕ ਸਭਾ ਤੇ ਰਾਜ ਸਭਾ ਮੈਂਬਰ, ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ, ਵਿਧਾਇਕ, ਚੇਅਰਮੈਨ ਅਤੇ ਹੋਰ ਉੱਘੀਆਂ ਹਸਤੀਆਂ ਸ਼ਾਮਲ ਹੋਣਗੀਆਂ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਵੱਲੋਂ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਬੱਸ ਸਟੈਂਡ ਅਤੇ ਰੈਲੀ ਵਾਲੇ ਸਥਾਨ ਦਾ ਦੌਰਾ ਕੀਤਾ ਗਿਆ ਅਤੇ ਪੰਡਾਲ, ਵੱਖ-ਵੱਖ ਬਲਾਕਾਂ, ਸੁਰੱਖਿਆ, ਸਟੇਜ, ਮੈਡੀਕਲ ਸਹੂਲਤਾਂ, ਪਾਰਕਿੰਗ, ਟਰੈਫਿਕ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸਬੰਧੀ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮਾਂ ਰਹਿੰਦੇ ਆਪਣੇ ਜਿੰਮੇ ਦੇ ਸਾਰੇ ਪ੍ਰਬੰਧ ਪੂਰੇ ਕਰ ਲੈਣ।

ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਸ੍ਰੀ ਰਜੀਵ ਸ਼ਰਮਾਂ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਅਸ਼ਵਨੀ ਅਰੋੜਾ, ਐਕਸੀਅਨ ਲੋਕ ਨਿਰਮਾਣ ਵਿਭਾਗ ਹਰਜੋਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਲਕਸ਼ੈ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ, ਤਹਿਸੀਲਦਾਰ ਗੁਰਦਾਸਪੁਰ ਸ੍ਰੀਮਤੀ ਰਾਜਵਿੰਦਰ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ

ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ "ਜੈਤੋ ਦਾ ਮੋਰਚਾ,ਬਹੁਪੱਖੀ ਮਹੱਤਵ" ਵਿਸ਼ੇ 'ਤੇ ਸੈਮੀਨਾਰ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ  ਚਾਣਕਿਆ ਡੇਅਰੀ ਪ੍ਰੋਡਕਟਸ ਪ੍ਰਾਈਵੇਟ ਲਿਮਿਟਿਡ  ਦਾ ਕੀਤਾ ਦੌਰਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਚਾਣਕਿਆ ਡੇਅਰੀ ਪ੍ਰੋਡਕਟਸ ਪ੍ਰਾਈਵੇਟ ਲਿਮਿਟਿਡ ਦਾ ਕੀਤਾ ਦੌਰਾ

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਵਰਲਡ ਯੂਨੀਵਰਸਿਟੀ ਵਿਚ ਕੌਮਾਂਤਰੀ ਮਾਂ-ਬੋਲੀ ਦਿਹਾੜੇ 'ਤੇ ਲੈਕਚਰ

ਵਰਲਡ ਯੂਨੀਵਰਸਿਟੀ ਵਿਚ ਕੌਮਾਂਤਰੀ ਮਾਂ-ਬੋਲੀ ਦਿਹਾੜੇ 'ਤੇ ਲੈਕਚਰ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਤਕਨਾਲੋਜੀ ਜਾਅਲਸਾਜ਼ੀ 'ਤੇ ਮਾਹਿਰ ਟਾਕ ਸ਼ੋਅ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਤਕਨਾਲੋਜੀ ਜਾਅਲਸਾਜ਼ੀ 'ਤੇ ਮਾਹਿਰ ਟਾਕ ਸ਼ੋਅ

ਝਾਰਖੰਡ ਤੋਂ ਲਿਆਂਦੀ 17 ਕਿੱਲੋ 500 ਗ੍ਰਾਮ ਅਫ਼ੀਮ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਣੇ ਤਿੰਨ ਵਿਅਕਤੀ ਕਾਬੂ

ਝਾਰਖੰਡ ਤੋਂ ਲਿਆਂਦੀ 17 ਕਿੱਲੋ 500 ਗ੍ਰਾਮ ਅਫ਼ੀਮ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਣੇ ਤਿੰਨ ਵਿਅਕਤੀ ਕਾਬੂ

 ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ, ਲੋਕ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ: ਹਰਪਾਲ ਚੀਮਾ

ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ, ਲੋਕ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ: ਹਰਪਾਲ ਚੀਮਾ

ਅਮਰਗੜ੍ਹ ‘ਚ ਸੀਵਰੇਜ ਦਾ ਉਦਘਾਟਨ ਕੀਤਾ :- ਲਲਿਤ ਮੋਹਨ ਪਾਠਕ ਬੱਲੂ ਨੇ

ਅਮਰਗੜ੍ਹ ‘ਚ ਸੀਵਰੇਜ ਦਾ ਉਦਘਾਟਨ ਕੀਤਾ :- ਲਲਿਤ ਮੋਹਨ ਪਾਠਕ ਬੱਲੂ ਨੇ

ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ  ਮਨਾਇਆ ਗਿਆ ਅੰਤਰਾਸ਼ਟਰੀ ਮਾਤ ਭਾਸ਼ਾ ਦਿਵਸ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਮਨਾਇਆ ਗਿਆ ਅੰਤਰਾਸ਼ਟਰੀ ਮਾਤ ਭਾਸ਼ਾ ਦਿਵਸ