ਪੰਜਾਬ

ਫ਼ਤਹਿਗੜ੍ਹ ਸਾਹਿਬ ਦੇ ਸ਼ਹੀਦੀ ਜੋੜ ਮੇਲ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਸ਼ਲਾਘਾਯੋਗ : ਲਖਬੀਰ ਸਿੰਘ ਰਾਏ

November 29, 2023

ਸ੍ਰੀ ਫ਼ਤਹਿਗੜ੍ਹ ਸਾਹਿਬ/ 29 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)

ਸ਼ਹੀਦੀ ਜੋੜ ਮੇਲ ਦੇ ਆਖਰੀ ਦਿਨ 28 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਘੋਸ਼ਿਤ ਕੀਤੀ ਗਈ ਹੈ, ਇਸ ਇਤਿਹਾਸਿਕ ਦਿਹਾੜੇ ਨੂੰ ਮਹੱਤਤਾ ਦੇਣ ਦੇ ਲਈ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ  ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਇਹ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕੀਤਾ।ਉਹਨਾਂ ਦੱਸਿਆ ਕਿ ਉਨਾਂ ਵੱਲੋਂ ਇੱਕ ਪੱਤਰ ਦੇ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਸੀ ਕਿ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ, ਪੰਜਾਬ ਸਰਕਾਰ ਵੱਲੋਂ ਉਨਾਂ ਦੀ ਮੰਗ ਨੂੰ ਪ੍ਰਵਾਨ ਕਰਦਿਆਂ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਦਸੰਬਰ ਮਹੀਨੇ ਨੂੰ ਸੋਗ ਦੇ ਮਹੀਨੇ ਵਜੋਂ ਮਨਾਇਆ ਜਾਵੇਗਾ, ਪੰਜਾਬ ਸਰਕਾਰ ਵੱਲੋਂ ਦਸੰਬਰ ਮਹੀਨੇ ਦੇ ਵਿੱਚ ਕੋਈ ਵੀ ਸੱਭਿਆਚਾਰਕ ਪ੍ਰੋਗਰਾਮ ਨਹੀਂ ਕੀਤਾ ਜਾਵੇਗਾ।ਉਨਾ ਦੱਸਿਆ ਕਿ ਅੱਜ ਵਿਧਾਨ ਸਭਾ ਦੇ ਸੈਸ਼ਨ ਦੇ ਜ਼ੀਰੋ ਹਾਵਰ ਦੌਰਾਨ ਸ਼ਹੀਦੀ ਜੋੜ ਮੇਲ ਦੇ ਸਬੰਧ ਵਿੱਚ ਸੜਕਾਂ ਦੀ ਰਿਪੇਅਰ ਦੇ ਲਈ ਮੁੱਦਾ ਉਠਾਇਆ ਗਿਆ ਕਿਉਂਕਿ ਹੜਾਂ ਦੇ ਦੌਰਾਨ ਸਰਹਿੰਦ ਫਤਿਹਗੜ੍ਹ ਸਾਹਿਬ ਦੀਆਂ ਸੜਕਾਂ ਖਰਾਬ ਹੋ ਗਈਆਂ ਸਨ ਤੇ ਬਹੁਤ ਸਾਰੀਆਂ ਸੜਕਾਂ ਦੀ ਹਾਲਤ ਖਸਤਾ ਬਣ ਗਈ ਹੈ।ਉਹਨਾਂ ਦੱਸਿਆ ਕਿ ਪਿਛਲੇ ਵਰੇ ਸ਼ਹੀਦੀ ਜੋੜ ਮੇਲ ਤੇ 25 ਲੱਖ ਦੇ ਕਰੀਬ ਸੰਗਤਾਂ ਨਤਮਸਤਕ ਹੋਈਆਂ ਸਨ ਤੇ  ਇਸ ਵਾਰ ਇਹ ਇਕੱਠ ਹੋਰ ਵੀ ਵੱਧਣ ਦੀ ਸੰਭਾਵਨਾ ਹੈ।

 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ

ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ "ਜੈਤੋ ਦਾ ਮੋਰਚਾ,ਬਹੁਪੱਖੀ ਮਹੱਤਵ" ਵਿਸ਼ੇ 'ਤੇ ਸੈਮੀਨਾਰ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ  ਚਾਣਕਿਆ ਡੇਅਰੀ ਪ੍ਰੋਡਕਟਸ ਪ੍ਰਾਈਵੇਟ ਲਿਮਿਟਿਡ  ਦਾ ਕੀਤਾ ਦੌਰਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਚਾਣਕਿਆ ਡੇਅਰੀ ਪ੍ਰੋਡਕਟਸ ਪ੍ਰਾਈਵੇਟ ਲਿਮਿਟਿਡ ਦਾ ਕੀਤਾ ਦੌਰਾ

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਵਰਲਡ ਯੂਨੀਵਰਸਿਟੀ ਵਿਚ ਕੌਮਾਂਤਰੀ ਮਾਂ-ਬੋਲੀ ਦਿਹਾੜੇ 'ਤੇ ਲੈਕਚਰ

ਵਰਲਡ ਯੂਨੀਵਰਸਿਟੀ ਵਿਚ ਕੌਮਾਂਤਰੀ ਮਾਂ-ਬੋਲੀ ਦਿਹਾੜੇ 'ਤੇ ਲੈਕਚਰ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਤਕਨਾਲੋਜੀ ਜਾਅਲਸਾਜ਼ੀ 'ਤੇ ਮਾਹਿਰ ਟਾਕ ਸ਼ੋਅ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਤਕਨਾਲੋਜੀ ਜਾਅਲਸਾਜ਼ੀ 'ਤੇ ਮਾਹਿਰ ਟਾਕ ਸ਼ੋਅ

ਝਾਰਖੰਡ ਤੋਂ ਲਿਆਂਦੀ 17 ਕਿੱਲੋ 500 ਗ੍ਰਾਮ ਅਫ਼ੀਮ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਣੇ ਤਿੰਨ ਵਿਅਕਤੀ ਕਾਬੂ

ਝਾਰਖੰਡ ਤੋਂ ਲਿਆਂਦੀ 17 ਕਿੱਲੋ 500 ਗ੍ਰਾਮ ਅਫ਼ੀਮ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਣੇ ਤਿੰਨ ਵਿਅਕਤੀ ਕਾਬੂ

 ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ, ਲੋਕ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ: ਹਰਪਾਲ ਚੀਮਾ

ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ, ਲੋਕ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ: ਹਰਪਾਲ ਚੀਮਾ

ਅਮਰਗੜ੍ਹ ‘ਚ ਸੀਵਰੇਜ ਦਾ ਉਦਘਾਟਨ ਕੀਤਾ :- ਲਲਿਤ ਮੋਹਨ ਪਾਠਕ ਬੱਲੂ ਨੇ

ਅਮਰਗੜ੍ਹ ‘ਚ ਸੀਵਰੇਜ ਦਾ ਉਦਘਾਟਨ ਕੀਤਾ :- ਲਲਿਤ ਮੋਹਨ ਪਾਠਕ ਬੱਲੂ ਨੇ

ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ  ਮਨਾਇਆ ਗਿਆ ਅੰਤਰਾਸ਼ਟਰੀ ਮਾਤ ਭਾਸ਼ਾ ਦਿਵਸ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਮਨਾਇਆ ਗਿਆ ਅੰਤਰਾਸ਼ਟਰੀ ਮਾਤ ਭਾਸ਼ਾ ਦਿਵਸ