Sunday, March 03, 2024  

ਖੇਤਰੀ

ਕੈਬੀਨੇਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਹਲਕਾ ਸ਼ਾਮ ਚੌਰਾਸੀ ਦੇ ਐਮ.ਐਲ.ਏ. ਡਾ.ਰਵਜੋਤ ਸਿੰਘ ਨੂੰ ਕਾਮ:ਗੁਰਮੇਸ਼ ਸਿੰਘ ਦੀ ਅਗਵਾਈ ਵਿੱਚ ਇਕ ਵਫ਼ਦ ਵਲੋਂ ਮੰਗ ਪੱਤਰ ਦਿੱਤਾ

December 01, 2023

ਸੁਰੇਸ਼ ਕੁਮਾਰ
ਹੁਸ਼ਿਆਰਪੁਰ, 1 ਦਸੰਬਰ :  ਅੱਜ ਇੱਥੇ 8 ਪੇਂਡੂ ਅਤੇ ਖੇਤ ਮਜ਼ਦੂਰ ਜੱਥੇਬੰਦੀਆਂ ਦੇ ਫੈਸਲੇ ਅਨੁਸਾਰ ਕੈਬੀਨੇਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਹਲਕਾ ਸ਼ਾਮ ਚੌਰਾਸੀ ਦੇ ਐਮ.ਐਲ.ਏ. ਡਾ.ਰਵਜੋਤ ਸਿੰਘ ਨੂੰ ਕਾਮ:ਗੁਰਮੇਸ਼ ਸਿੰਘ ਦੀ ਅਗਵਾਈ ਵਿੱਚ ਇਕ ਵਫ਼ਦ ਵਲੋਂ ਮੰਗ ਪੱਤਰ ਦਿੱਤਾ ਗਿਆ। ਜੱਥੇਬੰਦੀਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਲੋੜਵੰਦ ਤੇ ਬੇਘਰੇ ਮਜ਼ਦੂਰਾਂ ਨੂੰ 10-10 ਮਰਲੇ ਦੇ ਪਲਾਟ ਅਤੇ ਮਕਾਨ ਉਸਾਰੀ ਵਾਸਤੇ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇ। ਪਹਿਲੇ ਕੱਟੇ ਹੋਏ ਪਲਾਟਾਂ ਦੇ ਤੁਰੰਤ ਕਬਜ਼ੇ ਦਿੱਤੇ ਜਾਣ। ਲਾਲ ਲਕੀਰ ਅੰਦਰ ਮਕਾਨਾ ਦੇ ਮਾਲਕਾਂ ਨੂੰ ਮਾਲਕੀ ਹੱਕ ਦਿੱਤਾ ਜਾਵੇ। ਪਿੰਡਾਂ ਅਤੇ ਸ਼ਹਿਰਾਂ ਦੀਆਂ ਗਰੀਬ ਬਸਤੀਆਂ ਵਿੱਚ ਸਸਤੇ ਭਾਅ ਦੇ ਡਿਪੂ ਖੋਲੇ ਜਾਣ ਅਤੇ ਜ਼ਿੰਦਗੀ ਲਈ ਜ਼ਰੂਰੀ 14 ਵਸਤਾਂ ਦੀ ਸਪਲਾਈ ਯਕੀਨੀ ਬਣਾਈ ਜਾਵੇ। ਮਨਰੇਗਾ ਕਨੂੰਨ ਤਹਿਤ ਸਾਲ ਵਿੱਚ 200 ਦਿਨ ਕੰਮ ਅਤੇ 700 ਰੁਪਏ ਦਿਹਾੜੀ ਲਈ ਕੇਂਦਰੀ ਬਜਟ ਵਿੱਚ ਫੰਡ ਅਲਾਟ ਕੀਤੇ ਜਾਣ। ਗਰੀਬ ਲੋਕਾਂ ਦੇ ਸਮੁੱਚੇ ਕਰਜ਼ੇ ਮੁਆਫ ਕਰਕੇ ਮਜ਼ਦੂਰਾਂ ਨੂੰ ਸਰਕਾਰੀ ਬੈਂਕਾ ਤੋਂ ਬਿਨਾਂ ਵਿਆਜ ਲੰਮੀ ਮਿਆਦ ਦੇ ਕਰਜ਼ੇ ਦਿਵਾਉਣ ਦਾ ਪ੍ਰਬੰਧ ਕੀਤਾ ਜਾਵੇ। ਪੰਚਾਇਤੀ ਜ਼ਮੀਨ ਵਿਚੋਂ ਤੀਸਰਾ ਹਿੱਸਾ ਸਮੁੱਚੇ ਐਸ.ਸੀ. ਭਾਈਚਾਰੇ ਨੂੰ ਘੱਟ ਰੇਟਾਂ ਤੇ ਦੇਣਾ ਯਕੀਨੀ ਬਣਾਇਆ ਜਾਵੇ। ਮਜ਼ਦੂਰਾਂ ਤੇ ਹੁੰਦਾ ਸਮਾਜਿਕ ਜਬਰ ਬੰਦ ਕੀਤਾ ਜਾਵੇ ਅਤੇ ਐਸ.ਸੀ./ਐਸ.ਟੀ. ਕਨੂੰਨ ਅਧੀਨ ਦਰਜ ਕੀਤੇ ਕੇਸਾਂ ਮੁਤਾਬਿਕ ਦੋਸ਼ੀਆਂ ਨੂੰ ਤੁਰੰਤ ਗਿ੍ਰਫਤਾਰ ਕੀਤਾ ਜਾਵੇ। ਇਸ ਤੋਂ ਇਲਾਵਾ ਖੇਤ ਮਜ਼ਦੂਰਾਂ ਦੀਆਂ ਹੋਰ ਭੱਖਦੀਆਂ ਮੰਗਾਂ ਨੂੰ ਜਲਦੀ ਹਲ ਕਰਕੇ ਗਰੀਬ ਲੋਕਾਂ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਗਈ। ਵਫਦ ਵਿੱਚ ਸਾਥੀ ਜੀਤ ਸਿੰਘ, ਸਾਥੀ ਬਲਵਿੰਦਰ ਸਿੰਘ, ਰਾਮ ਲਾਲ, ਰਾਮ ਨਿਵਾਸ ਅਤੇ ਸੋਨੂ ਆਦਿ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦਿੱਲੀ 'ਚ ਪਿੱਟਬੁਲ ਦੇ ਹਮਲੇ 'ਚ 7 ਸਾਲਾ ਬੱਚੀ ਜ਼ਖਮੀ

ਦਿੱਲੀ 'ਚ ਪਿੱਟਬੁਲ ਦੇ ਹਮਲੇ 'ਚ 7 ਸਾਲਾ ਬੱਚੀ ਜ਼ਖਮੀ

ਜੰਮੂ-ਕਸ਼ਮੀਰ: ਪਹਾੜਾਂ ਵਿੱਚ ਭਾਰੀ ਬਰਫ਼ਬਾਰੀ, ਮੈਦਾਨੀ ਇਲਾਕਿਆਂ ਵਿੱਚ ਬਾਰਿਸ਼ ਹੋਈ

ਜੰਮੂ-ਕਸ਼ਮੀਰ: ਪਹਾੜਾਂ ਵਿੱਚ ਭਾਰੀ ਬਰਫ਼ਬਾਰੀ, ਮੈਦਾਨੀ ਇਲਾਕਿਆਂ ਵਿੱਚ ਬਾਰਿਸ਼ ਹੋਈ

ਦਿੱਲੀ ਵਿੱਚ ਹਲਕੀ ਬਾਰਿਸ਼ ਹੋਈ, ਦਿਨ ਵਿੱਚ ਹੋਰ ਬਾਰਿਸ਼ ਹੋਣ ਦੀ ਸੰਭਾਵਨਾ

ਦਿੱਲੀ ਵਿੱਚ ਹਲਕੀ ਬਾਰਿਸ਼ ਹੋਈ, ਦਿਨ ਵਿੱਚ ਹੋਰ ਬਾਰਿਸ਼ ਹੋਣ ਦੀ ਸੰਭਾਵਨਾ

ਬੈਂਗਲੁਰੂ ਕੈਫੇ ਧਮਾਕੇ ਦੇ ਮੁਲਜ਼ਮਾਂ ਦਾ ਪਤਾ ਲੱਗਾ, ਪੁਲਿਸ ਨੇ ਛਾਪੇਮਾਰੀ ਸ਼ੁਰੂ ਕਰ ਦਿੱਤੀ

ਬੈਂਗਲੁਰੂ ਕੈਫੇ ਧਮਾਕੇ ਦੇ ਮੁਲਜ਼ਮਾਂ ਦਾ ਪਤਾ ਲੱਗਾ, ਪੁਲਿਸ ਨੇ ਛਾਪੇਮਾਰੀ ਸ਼ੁਰੂ ਕਰ ਦਿੱਤੀ

ਕਈ ਜ਼ਮੀਨ ਖਿਸਕਣ ਕਾਰਨ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਬੰਦ ਹੋ ਗਿਆ

ਕਈ ਜ਼ਮੀਨ ਖਿਸਕਣ ਕਾਰਨ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਬੰਦ ਹੋ ਗਿਆ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੱਸ ਭੇਟ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੱਸ ਭੇਟ

ਲਾਲੜੂ ਦੇ ਈਐਸਆਈਸੀ ਦਫਤਰ ਨੂੰ ਡੇਰਾਬੱਸੀ ਤਬਦੀਲ ਕਰਨ ਵਿਰੁੱਧ ਜਬਰਦਸਤ ਰੋਸ

ਲਾਲੜੂ ਦੇ ਈਐਸਆਈਸੀ ਦਫਤਰ ਨੂੰ ਡੇਰਾਬੱਸੀ ਤਬਦੀਲ ਕਰਨ ਵਿਰੁੱਧ ਜਬਰਦਸਤ ਰੋਸ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

'ਮੋਹਾਲੀ ਦੇ ਮੇਅਰ ਨੇ ਪਿਛਲੇ ਸਾਲ ਨਾਲੋਂ ਘੱਟ ਬਜਟ ਪੇਸ਼ ਕਰਕੇ ਆਪਣੀ ਅਯੋਗਤਾ ਦਿਖਾਈ'

'ਮੋਹਾਲੀ ਦੇ ਮੇਅਰ ਨੇ ਪਿਛਲੇ ਸਾਲ ਨਾਲੋਂ ਘੱਟ ਬਜਟ ਪੇਸ਼ ਕਰਕੇ ਆਪਣੀ ਅਯੋਗਤਾ ਦਿਖਾਈ'

ਹਲਕਾ ਕੋਟਕਪੂਰਾ ਦੀਆਂ ਸੜਕਾਂ ਦੀ ਰਿਪੇਅਰ ਲਈ 4 ਕਰੋੜ 88 ਲੱਖ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ : ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ

ਹਲਕਾ ਕੋਟਕਪੂਰਾ ਦੀਆਂ ਸੜਕਾਂ ਦੀ ਰਿਪੇਅਰ ਲਈ 4 ਕਰੋੜ 88 ਲੱਖ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ : ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ