Sunday, March 03, 2024  

ਖੇਤਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਜਥੇ ਨਾਲ ਹੋਈ ਲੁੱਟ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

December 01, 2023

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ / 1 ਦਸੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨਾਲ ਲਾਹੌਰ ਵਿਖੇ ਹੋਈ ਲੁੱਟ ਖੋਹ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਅਤੇ ਪ੍ਰਸ਼ਾਸਨ ਦੀ ਜੁੰਮੇਵਾਰੀ ਹੈ ਕਿ ਜਥੇ ਵਿਚ ਗਏ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਆਪਣੇ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਂਦੇ ਹਨ, ਪ੍ਰੰਤੂ ਅਜਿਹੀ ਘਟਨਾ ਨਾਲ ਉਨ੍ਹਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜਦੀ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਕਿਹਾ ਕਿ ਇਸ ਘਟਨਾ ਨਾਲ ਸਬੰਧਤ ਲੋਕਾਂ ਨੂੰ ਤੁਰੰਤ ਗਿ੍ਰਫ਼ਤਾਰ ਕਰੇ, ਤਾਂ ਜੋ ਸਿੱਖ ਪਰਿਵਾਰ ਨੂੰ ਇਨਸਾਫ਼ ਮਿਲੇ ਅਤੇ ਭਵਿੱਖ ਵਿਚ ਵੀ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਐਡਵੋਕੇਟ ਧਾਮੀ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਵਾਉਣ ਲਈ ਜ਼ਰੂਰੀ ਕਦਮ ਚੁੱਕਣ ਲਈ ਕਿਹਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਦਿੱਲੀ 'ਚ ਪਿੱਟਬੁਲ ਦੇ ਹਮਲੇ 'ਚ 7 ਸਾਲਾ ਬੱਚੀ ਜ਼ਖਮੀ

ਦਿੱਲੀ 'ਚ ਪਿੱਟਬੁਲ ਦੇ ਹਮਲੇ 'ਚ 7 ਸਾਲਾ ਬੱਚੀ ਜ਼ਖਮੀ

ਜੰਮੂ-ਕਸ਼ਮੀਰ: ਪਹਾੜਾਂ ਵਿੱਚ ਭਾਰੀ ਬਰਫ਼ਬਾਰੀ, ਮੈਦਾਨੀ ਇਲਾਕਿਆਂ ਵਿੱਚ ਬਾਰਿਸ਼ ਹੋਈ

ਜੰਮੂ-ਕਸ਼ਮੀਰ: ਪਹਾੜਾਂ ਵਿੱਚ ਭਾਰੀ ਬਰਫ਼ਬਾਰੀ, ਮੈਦਾਨੀ ਇਲਾਕਿਆਂ ਵਿੱਚ ਬਾਰਿਸ਼ ਹੋਈ

ਦਿੱਲੀ ਵਿੱਚ ਹਲਕੀ ਬਾਰਿਸ਼ ਹੋਈ, ਦਿਨ ਵਿੱਚ ਹੋਰ ਬਾਰਿਸ਼ ਹੋਣ ਦੀ ਸੰਭਾਵਨਾ

ਦਿੱਲੀ ਵਿੱਚ ਹਲਕੀ ਬਾਰਿਸ਼ ਹੋਈ, ਦਿਨ ਵਿੱਚ ਹੋਰ ਬਾਰਿਸ਼ ਹੋਣ ਦੀ ਸੰਭਾਵਨਾ

ਬੈਂਗਲੁਰੂ ਕੈਫੇ ਧਮਾਕੇ ਦੇ ਮੁਲਜ਼ਮਾਂ ਦਾ ਪਤਾ ਲੱਗਾ, ਪੁਲਿਸ ਨੇ ਛਾਪੇਮਾਰੀ ਸ਼ੁਰੂ ਕਰ ਦਿੱਤੀ

ਬੈਂਗਲੁਰੂ ਕੈਫੇ ਧਮਾਕੇ ਦੇ ਮੁਲਜ਼ਮਾਂ ਦਾ ਪਤਾ ਲੱਗਾ, ਪੁਲਿਸ ਨੇ ਛਾਪੇਮਾਰੀ ਸ਼ੁਰੂ ਕਰ ਦਿੱਤੀ

ਕਈ ਜ਼ਮੀਨ ਖਿਸਕਣ ਕਾਰਨ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਬੰਦ ਹੋ ਗਿਆ

ਕਈ ਜ਼ਮੀਨ ਖਿਸਕਣ ਕਾਰਨ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਬੰਦ ਹੋ ਗਿਆ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੱਸ ਭੇਟ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੱਸ ਭੇਟ

ਲਾਲੜੂ ਦੇ ਈਐਸਆਈਸੀ ਦਫਤਰ ਨੂੰ ਡੇਰਾਬੱਸੀ ਤਬਦੀਲ ਕਰਨ ਵਿਰੁੱਧ ਜਬਰਦਸਤ ਰੋਸ

ਲਾਲੜੂ ਦੇ ਈਐਸਆਈਸੀ ਦਫਤਰ ਨੂੰ ਡੇਰਾਬੱਸੀ ਤਬਦੀਲ ਕਰਨ ਵਿਰੁੱਧ ਜਬਰਦਸਤ ਰੋਸ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

'ਮੋਹਾਲੀ ਦੇ ਮੇਅਰ ਨੇ ਪਿਛਲੇ ਸਾਲ ਨਾਲੋਂ ਘੱਟ ਬਜਟ ਪੇਸ਼ ਕਰਕੇ ਆਪਣੀ ਅਯੋਗਤਾ ਦਿਖਾਈ'

'ਮੋਹਾਲੀ ਦੇ ਮੇਅਰ ਨੇ ਪਿਛਲੇ ਸਾਲ ਨਾਲੋਂ ਘੱਟ ਬਜਟ ਪੇਸ਼ ਕਰਕੇ ਆਪਣੀ ਅਯੋਗਤਾ ਦਿਖਾਈ'

ਹਲਕਾ ਕੋਟਕਪੂਰਾ ਦੀਆਂ ਸੜਕਾਂ ਦੀ ਰਿਪੇਅਰ ਲਈ 4 ਕਰੋੜ 88 ਲੱਖ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ : ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ

ਹਲਕਾ ਕੋਟਕਪੂਰਾ ਦੀਆਂ ਸੜਕਾਂ ਦੀ ਰਿਪੇਅਰ ਲਈ 4 ਕਰੋੜ 88 ਲੱਖ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ : ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ