Saturday, July 27, 2024  

ਚੰਡੀਗੜ੍ਹ

ਅੰਤਰਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

December 01, 2023

ਸੂਬੇ ’ਚ ਅੰਤਰਰਾਸ਼ਟਰੀ ਦਿਵਿਆਂਗ ਹਫ਼ਤਾ 3 ਦਸੰਬਰ ਤੋਂ 10 ਦਸੰਬਰ ਤੱਕ ਜਾਵੇਗਾ ਮਨਾਇਆ
ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਂਣ ਲਈ ਹਦਾਇਤਾਂ ਜ਼ਾਰੀ

ਚੰਡੀਗੜ੍ਹ, 1 ਦਸੰਬਰ :  ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 3 ਦਸੰਬਰ ਤੋਂ 10 ਦਸੰਬਰ ਤੱਕ ਅੰਤਰ ਰਾਸਟਰੀ ਦਿਵਿਆਂਗ ਹਫ਼ਤਾ ਮਨਾਇਆ ਜਾ ਰਿਹਾ ਹੈ ਅਤੇ 5 ਦਸੰਬਰ ਨੂੰ ਰਾਜ ਪੱਧਰੀ ਸਮਾਗਮ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਿਵੇਕਲੀ ਪਹਿਲ ਕਦਮੀ ਕਰਦਿਆਂ ਹੋਇਆ ਇਸ ਸਾਲ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਸਬੰਧੀ ਚੱਲ ਰਹੀਆਂ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਂਣ ਦੇ ਲਈ ਹਰੇਕ ਜ਼ਿਲ੍ਹੇ ਵਿੱਚ ਸਮਾਗਮ ਆਯੋਜਿਤ ਕਰਨ ਲਈ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਸਮਾਗਮ ਮੌਕੇ ਪੰਜਾਬ ਦੇ ਦਿਵਿਆਂਗਜਨਾਂ, ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਹੇ ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਦਿਵਿਆਂਗਜਨਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਸਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਜੋ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਕੇ ਆਪਣਾ ਜੀਵਨ ਸਮਰੱਥ ਬਣਾ ਸਕਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ