Monday, February 26, 2024  

ਅਪਰਾਧ

ਮੋਬਾਈਲ ਝਪਟਣ ਦੇ ਮਾਮਲੇ 'ਚ ਨਾਮਜ਼ਦ ਵਿਅਕਤੀ ਨੂੰ ਅਦਾਲਤ ਨੇ ਸੁਣਾਈ ਪੰਜ ਸਾਲ ਦੀ ਕੈਦ

December 01, 2023

ਸ੍ਰੀ ਫ਼ਤਹਿਗੜ੍ਹ ਸਾਹਿਬ/ 1 ਦਸੰਬਰ (ਰਵਿੰਦਰ ਸਿੰਘ ਢੀਂਡਸਾ) :  ਕਰੀਬ ਛੇ ਮਹੀਨੇ ਪਹਿਲਾਂ ਮੋਬਾਈਲ ਫੋਨ ਝਪਟਣ ਦੇ ਦੋਸ਼ 'ਚ ਪੁਲਿਸ ਵੱਲੋਂ ਕਾਬੂ ਕੀਤੇ ਗਏ ਵਿਅਕਤੀ ਨੂੰ ਇੱਥੋਂ ਦੀ ਇੱਕ ਅਦਾਲਤ ਵੱਲੋਂ ਕੈਦ ਅਤੇ ਜ਼ੁਰਮਾਨੇ ਦੀ ਸਜ਼ਾ ਸੁਣਾਏ ਜਾਣ ਦਾ ਸਮਾਚਾਰ ਹੈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਮਿਤੀ 19/6/23 ਨੂੰ ਅ/ਧ 379ਬੀ,411 ਆਈ.ਪੀ.ਸੀ. ਤਹਿਤ ਦਰਜ ਕੀਤੇ ਗਏ ਮੁਕੱਦਮੇ 'ਚ ਪੁਲਿਸ ਵੱਲੋਂ ਗੁਰਸੇਵਕ ਸਿੰਘ ਨਾਮਕ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਗਿਆ ਸੀ।ਮਾਮਲੇ ਦੇ ਸ਼ਿਕਾਇਤਕਰਤਾ ਸਾਹਿਲ ਸ਼ਰਮਾ ਨੇ ਪੁਲਿਸ ਨੂੰ ਦੱਸਿਆ ਸੀ ਕਿ ਦੁਪਹਿਰ ਸਮੇਂ ਉਹ ਜਦੋਂ ਮੰਡੀ ਗੋਬਿੰਦਗੜ੍ਹ ਦੇ ਬੱਸ ਅੱਡੇ ਵੱਲ ਪੈਦਲ ਫੋਨ 'ਤੇ ਗੱਲਬਾਤ ਕਰਦਾ ਹੋਇਆ ਜਾ ਰਿਹਾ ਸੀ ਤਾਂ ਮੋਟਰਸਾਈਕਲ 'ਤੇ ਆਇਆ ਕਲੀਨਸ਼ੇਵ ਵਿਅਕਤੀ ਉਸਦਾ ਮੋਬਾਈਲ ਫੋਨ ਝਪਟ ਕੇ ਫਰਾਰ ਹੋ ਗਿਆ ਜਿਸ ਬਾਰੇ ਪੜਤਾਲ ਕਰਨ 'ਤੇ ਉਕਤ ਝਪਟਮਾਰ ਦੀ ਪਹਿਚਾਣ ਗੁਰਸੇਵਕ ਸਿੰਘ ਵਾਸੀ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਜੋਂ ਹੋਈ।ਮਾਮਲੇ ਸਬੰਧੀ ਅਦਾਲਤੀ ਸੁਣਵਾਈ ਪੂਰੀ ਹੋਣ 'ਤੇ ਸੈਸ਼ਨਜ਼ ਜੱਜ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਗੁਰਸੇਵਕ ਸਿੰਘ ਨੂੰ ਮਾਮਲੇ 'ਚ ਅ/ਧ 379-ਬੀ ਤਹਿਤ ਦੋਸ਼ੀ ਮੰਨਦੇ ਹੋਏ ਪੰਜ ਸਾਲ ਕੈਦ ਬਾਮੁਸ਼ੱਕਤ ਅਤੇ ਦਸ ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ