ਕੌਮੀ

ਭਾਰਤ ਨੇ ਕੋਪ-33 ਦੀ ਮੇਜ਼ਬਾਨੀ ਦੀ ਪੇਸ਼ਕਸ਼ ਕੀਤੀ

December 01, 2023

475 ਮਿਲੀਅਨ ਡਾਲਰ ਦਾ ਫੰਡ ਹੋਵੇਗਾ ਕਾਇਮ

ਏਜੰਸੀਆਂ
ਨਵੀਂ ਦਿੱਲੀ/1 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਭਾਰਤ ਵਿੱਚ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਸੰਮੇਲਨ ਆਯੋਜਿਤ ਕਰਨ ਦਾ ਪ੍ਰਸਤਾਵ ਦਿੱਤਾ । ਉਨ੍ਹਾਂ ਕਿਹਾ ਕਿ ਅੱਜ ਇਸ ਪਲੇਟਫਾਰਮ ਤੋਂ ਮੈਂ ਭਾਰਤ ਵਿਚ ਕੋਪ-33 ਦੀ ਮੇਜ਼ਬਾਨੀ ਕਰਨ ਦਾ ਪ੍ਰਸਤਾਵ ਰੱਖਦਾ ਹਾਂ। ਇਸ ਦੌਰਾਨ ਪੀਐਮ ਮੋਦੀ ਨੇ ਵਾਤਾਵਰਣ ਨੂੰ ਲੈ ਕੇ ਭਾਰਤ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦਾ ਵੀ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਦੁਬਈ ਵਿਚ ਕੋਪ-28 ਵਿੱਚ ਕਿਹਾ ਕਿ ਭਾਰਤ ਨੇ ਵਾਤਾਵਰਣ ਅਤੇ ਆਰਥਿਕਤਾ ਵਿੱਚ ਸੰਪੂਰਨ ਸੰਤੁਲਨ ਬਣਾ ਕੇ ਵਿਸ਼ਵ ਨੂੰ ਵਿਕਾਸ ਦਾ ਇੱਕ ਮਾਡਲ ਪੇਸ਼ ਕੀਤਾ ਹੈ ।
ਇਸ ਦੌਰਾਨ ਪੀਐਮ ਮੋਦੀ ਨੇ ਲੋਕਾਂ ਦੀ ਹਿੱਸੇਦਾਰੀ ਰਾਹੀਂ ਕਾਰਬਨ ਸਿੰਕ ਬਣਾਉਣ ’ਤੇ ਕੇਂਦਰਿਤ ਗ੍ਰੀਨ ਕ੍ਰੈਡਿਟ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਦੁਬਈ ਵਿਚ ਸੰਯੁਕਤ ਰਾਸ਼ਟਰ ਜਲਵਾਯੂ ਸੰਮੇਲਨ ਦੌਰਾਨ ਰਾਜਾਂ ਤੇ ਸਰਕਾਰਾਂ ਦੇ ਮੁਖੀਆਂ ਦੇ ਇੱਕ ਉੱਚ-ਪੱਧਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੇ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਵਿਚਕਾਰ ਸੰਤੁਲਨ ਬਣਾ ਕੇ ਵਿਸ਼ਵ ਲਈ ਇੱਕ ਵੱਡੀ ਮਿਸਾਲ ਕਾਇਮ ਕੀਤੀ ਹੈ। ਅਸਲ ਵਿਚ ਭਾਰਤ ਦੁਨੀਆ ਦੇ ਉਨ੍ਹਾਂ ਕੁਝ ਦੇਸ਼ਾਂ ਵਿੱਚੋਂ ਇਕ ਹੈ, ਜੋ ਆਲਮੀ ਤਪਸ਼ ਨੂੰ 1.5 ਡਿਗਰੀ ਸੈਲਸੀਅਸ ਤੱਕ ਸੀਮਤ ਕਰਨ ਲਈ ਰਾਸ਼ਟਰੀ ਪੱਧਰ ’ਤੇ ਨਿਰਧਾਰਤ ਰਾਸ਼ਟਰੀ ਯੋਜਨਾਵਾਂ ਨੂੰ ਪ੍ਰਾਪਤ ਕਰਨ ਦੇ ਰਾਹ ’ਤੇ ਹੈ।
ਕੋਪ-28 ਦੇ ਪ੍ਰਧਾਨ ਸੁਲਤਾਨ ਅਲ ਜਾਬੇਰ ਅਤੇ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਪ੍ਰਧਾਨ ਸਾਈਮਨ ਸਟਿਲ ਦੇ ਨਾਲ ਉਦਘਾਟਨੀ ਸੈਸ਼ਨ ਵਿੱਚ ਸ਼ਾਮਲ ਹੋਣ ਵਾਲੇ ਪ੍ਰਧਾਨ ਮੰਤਰੀ ਮੋਦੀ ਇੱਕੋ ਇੱਕ ਨੇਤਾ ਸਨ।
ਪ੍ਰਧਾਨ ਮੰਤਰੀ ਨੇ ਕਟੌਤੀ ਅਤੇ ਅਨੁਕੂਲਤਾ ਵਿਚਕਾਰ ਸੰਤੁਲਨ ਬਣਾਈ ਰੱਖਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਵਿਸ਼ਵ ਭਰ ਵਿੱਚ ਊਰਜਾ ਤਬਦੀਲੀ ਬਰਾਬਰ ਅਤੇ ਸਮਾਵੇਸ਼ੀ ਹੋਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵਿਕਾਸਸ਼ੀਲ ਦੇਸ਼ਾਂ ਨੂੰ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਵਿਚ ਮਦਦ ਕਰਨ ਲਈ ਅਮੀਰ ਦੇਸ਼ਾਂ ਤੋਂ ਤਕਨਾਲੋਜੀ ਟ੍ਰਾਂਸਫਰ ਕਰਨ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਵਾਤਾਵਰਣ ਲਈ ਜੀਵਨ ਸ਼ੈਲੀ (ਲਾਈਫ ਮੂਵਮੈਂਟ) ਦਾ ਸਮਰਥਨ ਕਰ ਰਹੇ ਹਨ ਅਤੇ ਦੇਸ਼ਾਂ ਨੂੰ ਗ੍ਰਹਿ-ਅਨੁਕੂਲ ਜੀਵਨ ਅਭਿਆਸਾਂ ਨੂੰ ਅਪਣਾਉਣ ਦੀ ਅਪੀਲ ਕਰ ਰਹੇ ਹਨ। ਕੌਮੀ ਊਰਜਾ ਏਜੰਸੀ ਦੇ ਅਧਿਐਨ ਦਾ ਹਵਾਲਾ ਦਿੰਦਿਆਂ ਪੀਐਮ ਮੋਦੀ ਨੇ ਕਿਹਾ ਕਿ ਇਹ ਪਹੁੰਚ ਕਾਰਬਨ ਨਿਕਾਸ ਨੂੰ 2 ਬਿਲੀਅਨ ਟਨ ਤੱਕ ਘਟਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰ ਕਿਸੇ ਦੇ ਹਿਤਾਂ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ