Saturday, July 27, 2024  

ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਗੰਨੇ ਦੇ ਭਾਅ ’ਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ

December 01, 2023

ਪੰਜਾਬ ਦੇਸ਼ ਭਰ ’ਚੋਂ ਗੰਨੇ ਦਾ ਸਭ ਤੋਂ ਵੱਧ ਭਾਅ ਦੇ ਰਿਹੈ : ਮੁੱਖ ਮੰਤਰੀ ਮਾਨ

ਵੀ.ਪੀ. ਸਿੰਘ ਨਾਗਰਾ
ਚੰਡੀਗੜ੍ਹ/1 ਦਸੰਬਰ : ਗੰਨਾ ਕਾਸ਼ਤਕਾਰਾਂ ਨੂੰ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐਸਏਪੀ) ਮੁਹੱਈਆ ਕਰਨ ਦੇ ਰੁਝਾਨ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਗੰਨੇ ਦੇ ਐਸਏਪੀ ਵਿੱਚ 11 ਰੁਪਏ ਦੇ ਵਾਧੇ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਮਿਲੇਗਾ।
ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਵਿੱਚ 11 ਰੁਪਏ ਨੂੰ ਸ਼ੁੱਭ ਸ਼ਗਨ ਮੰਨਿਆ ਜਾਂਦਾ ਹੈ, ਇਸ ਲਈ ਸਾਡੀ ਸਰਕਾਰ ਨੇ ਕਿਸਾਨਾਂ ਨੂੰ ਇਹ ਤੋਹਫਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚੋਂ ਗੰਨੇ ਦਾ ਸਭ ਤੋਂ ਵੱਧ ਭਾਅ ਦੇ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਕਿਸਾਨਾਂ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਵਾਅਦਾ ਕੀਤਾ ਸੀ ਕਿ ਪੰਜਾਬ ਗੰਨੇ ਦੀ ਕੀਮਤ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਰਹੇਗਾ ਅਤੇ ਅੱਜ ਇਹ ਵਾਅਦਾ ਪੂਰਾ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ ਭਾਅ ਦੇਣ ਵਿੱਚ ਹਮੇਸ਼ਾ ਪਹਿਲੇ ਨੰਬਰ ਉੱਤੇ ਰਹੀ ਹੈ ਅਤੇ ਹੁਣ ਵੀ ਇਹ ਰੁਝਾਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਣ ਤੱਕ 380 ਰੁਪਏ ਪ੍ਰਤੀ ਕੁਇੰਟਲ ਐਸਏਪੀ ਦੇ ਰਹੀ ਸੀ, ਜਿਹੜਾ ਹਰਿਆਣਾ ਵੱਲੋਂ ਹਾਲ ਹੀ ਵਿੱਚ 386 ਰੁਪਏ ਪ੍ਰਤੀ ਕੁਇੰਟਲ ਭਾਅ ਦੇਣ ਦੇ ਐਲਾਨ ਤੱਕ ਸਭ ਤੋਂ ਵੱਧ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਸ ਕੀਮਤ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਬੇਹੱਦ ਲਾਭ ਮਿਲੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ, ਵਪਾਰੀਆਂ, ਪਛੜੇ ਵਰਗਾਂ, ਮੁਲਾਜ਼ਮਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਮਾਜ ਦੇ ਦੂਜੇ ਵਰਗਾਂ ਲਈ ਵੀ ਚੰਗੀਆਂ ਖਬਰਾਂ ਆਉਣਗੀਆਂ ਤਾਂ ਕਿ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲੋਕਾਂ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾ ਰਹੀ ਹੈ ਅਤੇ ਪੰਜਾਬ ਵਿੱਚ ਕਈ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ 2 ਦਸੰਬਰ ਤੋਂ ਪੰਜਾਬ ਦੀਆਂ ਸਾਰੀਆਂ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ ਨਵੇਂ ਰੇਟ ਮੁਤਾਬਕ ਚੱਲਣਗੀਆਂ ਤਾਂ ਕਿ ਕਿਸਾਨਾਂ ਨੂੰ ਪਹਿਲੇ ਦਿਨ ਤੋਂ ਲਾਭ ਯਕੀਨੀ ਬਣ ਸਕੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ