ਖੇਤਰੀ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਅੱਜ ਗੁਰਦਾਸਪੁਰ ਵਿਖੇ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ

December 01, 2023

ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ 7 ਦੇ ਮੈਦਾਨ ’ਚ ਹੋਵੇਗੀ ਵਿਸ਼ਾਲ ਰੈਲੀ

ਅਸ਼ਵਨੀ
ਗੁਰਦਾਸਪੁਰ/1 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੋਕ ਸਭਾ ਹਲਕਾ ਗੁਰਦਾਸਪੁਰ ’ਚ ਵਿਕਾਸ ਕ੍ਰਾਂਤੀ ਵੱਲ ਕਦਮ ਵਧਾਏ ਗਏ ਹਨ। ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 2 ਦਸੰਬਰ ਨੂੰ ਗੁਰਦਾਸਪੁਰ ਵਿਖੇ 14.92 ਕਰੋੜ ਰੁਪਏ ਦੀ ਲਾਗਤ ਨਾਲ 6 ਏਕੜ ਵਿੱਚ ਬਣੇ ਬਾਬਾ ਬੰਦਾ ਸਿੰਘ ਬਹਾਦਰ ਇੰਟਰਸਟੇਟ ਬੱਸ ਟਰਮੀਨਲ ਅਤੇ ਰੇਲਵੇ ਅੰਡਰ ਪਾਸ ਦਾ ਉਦਘਾਟਨ ਕਰਨ ਦੇ ਨਾਲ-ਨਾਲ ਲੋਕ ਸਭਾ ਹਲਕੇ ਵਿੱਚ 1854 ਕਰੋੜ ਰੁਪਏ ਦੀ ਲਾਗਤ ਵਾਲੇ ਹੋਰ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਵੀ ਕੀਤੀ ਜਾ ਰਹੀ ਹੈ । ਇਸ ਮੌਕੇ ਇੱਕ ਵਿਸ਼ਾਲ ਵਿਕਾਸ ਕ੍ਰਾਂਤੀ ਰੈਲੀ ਵੀ ਕਰਵਾਈ ਜਾ ਰਹੀ ਹੈ। ਬਟਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਜੀਵ ਸ਼ਰਮਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸ਼ਮਸ਼ੇਰ ਸਿੰਘ ਅਤੇ ਗੁਰਦੀਪ ਸਿੰਘ ਡੇਰਾ ਬਾਬਾ ਨਾਨਕ ਵੱਲੋਂ ਅੱਜ ਉਦਘਾਟਨੀ ਸਮਾਗਮ ਅਤੇ ਵਿਕਾਸ ਕ੍ਰਾਂਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਭਲਕੇ 2 ਦਸੰਬਰ ਤੋਂ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਵਿਕਾਸ ਕ੍ਰਾਂਤੀ ਦੀ ਨਵੀਂ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਅਤੇ ਪਠਾਨਕੋਟ ਲਈ ਇਹ ਇਤਿਹਾਸਕ ਪਲ ਹਨ । ਉਨ੍ਹਾਂ ਕਿਹਾ ਕਿ ਇਸ ਮੌਕੇ ਬਹੁਤ ਵੱਡੀ ਗਿਣਤੀ ਵਿੱਚ ਲੋਕ ਆਪਣੇ ਹਰਮਨ ਪਿਆਰੇ ਆਗੂਆਂ ਨੂੰ ਸੁਣਨ ਲਈ ਅਤੇ ਇਨ੍ਹਾਂ ਇਤਿਹਾਸਕ ਪਲਾਂ ਦੇ ਗਵਾਹ ਬਣਨ ਲਈ ਰੈਲੀ ਵਿੱਚ ਪਹੁੰਚ ਰਹੇ ਹਨ । ਉਨ੍ਹਾਂ ਕਿਹਾ ਕਿ ਰੈਲੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਵਿਕਾਸ ਵੱਲ ਵੱਧਦੇ ਕਦਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿੱਚ ਸਹਾਈ ਹੋਣਗੇ ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਤਰੱਕੀ ਦੀ ਲੀਹੇ ਲੈ ਆਂਦਾ ਹੈ ਅਤੇ 2 ਦਸੰਬਰ ਨੂੰ ਗੁਰਦਾਸਪੁਰ ਤੋਂ ਵਿਕਾਸ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਸਮੂਹ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਵਸਨੀਕਾਂ ਨੂੰ ਵੱਧ-ਚੜ ਕੇ ਇਸ ਰੈਲੀ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਹੈ । ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ 2 ਦਸੰਬਰ ਨੂੰ ਗੁਰਦਾਸਪੁਰ ਵਿਖੇ ਹੋਣ ਵਾਲੀ ਰੈਲੀ ’ਚ ਰਿਕਾਰਡ ਇਕੱਠ ਹੋਵੇਗਾ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਪੰਧੇਰ ਤੇ ਡੱਲੇਵਾਲ ਵੱਲੋਂ ਪਰਚਾ ਦਰਜ ਕਰਨ ਦੀ ਮੰਗ, ਦਿੱਲੀ ਕੂਚ 29 ਤੱਕ ਟਾਲਿਆ

ਪੰਧੇਰ ਤੇ ਡੱਲੇਵਾਲ ਵੱਲੋਂ ਪਰਚਾ ਦਰਜ ਕਰਨ ਦੀ ਮੰਗ, ਦਿੱਲੀ ਕੂਚ 29 ਤੱਕ ਟਾਲਿਆ

ਕਿਸਾਨ ਸਭਾ ਦੀ ਮੀਟਿੰਗ 'ਚ ਅਹਿਮ ਫੈਸਲੇ ਲਏ

ਕਿਸਾਨ ਸਭਾ ਦੀ ਮੀਟਿੰਗ 'ਚ ਅਹਿਮ ਫੈਸਲੇ ਲਏ

ਸ਼ਹੀਦ ਸਾਥੀਆਂ ਦੀ ਯਾਦ ਵਿਚ ਸਮਾਗਮ ਅੱਜ : ਅਜਨਾਲਾ

ਸ਼ਹੀਦ ਸਾਥੀਆਂ ਦੀ ਯਾਦ ਵਿਚ ਸਮਾਗਮ ਅੱਜ : ਅਜਨਾਲਾ

ਖਨੌਰੀ ਬਾਰਡਰ ਤੇ ਪਸਰਿਆ ਸਨਾਟਾ, ਫਿਰ ਵੀ ਹਜ਼ਾਰਾਂ ਅੰਦੋਲਨਕਾਰੀ ਕਿਸਾਨ ਟਰੈਕਟਰ ਟਰਾਲੀਆਂ ਸਮੇਤ ਮੌਜੂਦ

ਖਨੌਰੀ ਬਾਰਡਰ ਤੇ ਪਸਰਿਆ ਸਨਾਟਾ, ਫਿਰ ਵੀ ਹਜ਼ਾਰਾਂ ਅੰਦੋਲਨਕਾਰੀ ਕਿਸਾਨ ਟਰੈਕਟਰ ਟਰਾਲੀਆਂ ਸਮੇਤ ਮੌਜੂਦ

ਸਬਜ਼ੀਆਂ ਵੇਚਣ ਵਾਲਾ ਪਹੁੰਚ ਗਿਆ ਕਿਸਾਨਾਂ ਦੇ ਲੱਗੇ ਡੱਬਵਾਲੀ ਬਾਰਡਰ 'ਤੇ ਧਰਨੇ ਵਿੱਚ

ਸਬਜ਼ੀਆਂ ਵੇਚਣ ਵਾਲਾ ਪਹੁੰਚ ਗਿਆ ਕਿਸਾਨਾਂ ਦੇ ਲੱਗੇ ਡੱਬਵਾਲੀ ਬਾਰਡਰ 'ਤੇ ਧਰਨੇ ਵਿੱਚ

ਸ੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਸ੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਝਾਰਮੜੀ ਬੈਰੀਅਰ ਸ਼ਾਂਤ : ਲਾਲੜੂ ਖੇਤਰ ਅਸਥ-ਵਿਅਸਥ

ਝਾਰਮੜੀ ਬੈਰੀਅਰ ਸ਼ਾਂਤ : ਲਾਲੜੂ ਖੇਤਰ ਅਸਥ-ਵਿਅਸਥ

ਪਿੰਡ ਲੈਹੜੀਆਂ ਦੇ ਵਸਨੀਕਾਂ ਵਲੋਂ ਕੱਚੇ ਮਕਾਨਾਂ ਨੂੰ ਰਾਸ਼ੀ ਜਲਦ ਜਾਰੀ ਕਰਨ ਦੀ ਮੰਗ

ਪਿੰਡ ਲੈਹੜੀਆਂ ਦੇ ਵਸਨੀਕਾਂ ਵਲੋਂ ਕੱਚੇ ਮਕਾਨਾਂ ਨੂੰ ਰਾਸ਼ੀ ਜਲਦ ਜਾਰੀ ਕਰਨ ਦੀ ਮੰਗ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮਨਾਇਆ ਕਾਲਾ ਦਿਵਸ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮਨਾਇਆ ਕਾਲਾ ਦਿਵਸ

ਰੰਗਲਾ ਪੰਜਾਬ ਬਣਾੳਣ ਲਈ ਪੰਜਾਬੀਆ ਨੂੰ ਦਲਬੀਰ ਗਿੱਲ ਯੂਕੇ ਵਰਗੇ ਹੀਰੇ ਦੀ ਲੋੜ ਹੈ : ਜੋੜਾਮਾਜਰਾ, ਅਨਮੋਲ

ਰੰਗਲਾ ਪੰਜਾਬ ਬਣਾੳਣ ਲਈ ਪੰਜਾਬੀਆ ਨੂੰ ਦਲਬੀਰ ਗਿੱਲ ਯੂਕੇ ਵਰਗੇ ਹੀਰੇ ਦੀ ਲੋੜ ਹੈ : ਜੋੜਾਮਾਜਰਾ, ਅਨਮੋਲ