ਖੇਤਰੀ

ਸੀਪੀਆਈ(ਐਮ) ਵੱਲੋਂ ਭਖਦੀਆਂ ਮੰਗਾਂ ਨੂੰ ਲੈ ਕੇ ਜਲ੍ਹਿਆਂਵਾਲੇ ਬਾਗ਼ ਤੋਂ ਜਾਹੋ-ਜਲਾਲ ਨਾਲ ਜਥਾ ਮਾਰਚ ਸ਼ੁਰੂ

December 01, 2023

ਮੋਦੀ ਸਰਕਾਰ ਕਾਰਪੋਰੇਟ ਪੱਖੀ, ਗਰੀਬਾਂ ਨੂੰ ਉੱਕਾ ਹੀ ਵਿਸਾਰਿਆ : ਕਾਮਰੇਡ ਸੇਖੋਂ

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ/1 ਦਸੰਬਰ : ਸੀਪੀਆਈ(ਐਮ) ਦੇ ਸੂਬਾਈ ਸਕੱਤਰੇਤ ਦੇ ਫੈਸਲੇ ਅਨੁਸਾਰ ਅੱਜ ਜਲ੍ਹਿਆਂਵਾਲੇ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੇ ਨਾਲ ਹੀ ਲੋਕਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ 15 ਦਸੰਬਰ ਤੱਕ ਚੱਲਣ ਵਾਲੇ ਜਥਾ ਮਾਰਚ ਦੀ ਸ਼ੁਰੂਆਤ ਜਾਹੋ-ਜਲਾਲ ਨਾਲ ਕੀਤੀ ਗਈ। ਇਹ ਜਥਾ ਮਾਰਚ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਮਾਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਦਿਆਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਹੁਸੈਨੀਵਾਲਾ ਵਿਖ਼ੇ ਯਾਦਗਾਰ ’ਤੇ ਸ਼ਰਧਾ ਦੇ ਫੁੱਲ ਭੇਟ ਕਰਕੇ 15 ਦਸੰਬਰ ਨੂੰ ਸਮਾਪਤ ਹੋਵੇਗਾ।
ਇਸ ਤੋਂ ਪਹਿਲਾਂ ਸਥਾਨਕ ਭੰਡਾਰੀ ਪੁਲ ਵਿਖੇ ਪਾਰਟੀ ਦੀਆਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਤਰਨ ਤਾਰਨ ਦੀਆਂ ਜ਼ਿਲ੍ਹਾ ਕਮੇਟੀਆਂ ਵੱਲੋਂ ਇੱਕ ਵਿਸ਼ਾਲ ਰੋਸ ਰੈਲੀ ਕੀਤੀ ਗਈ, ਜਿਸ ਨੂੰ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ, ਸੂਬਾ ਸਕੱਤਰੇਤ ਮੈਂਬਰ ਅਤੇ ਅੰਮ੍ਰਿਤਸਰ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਸੁੱਚਾ ਸਿੰਘ ਅਜਨਾਲਾ, ਸੀਟੂ ਦੇ ਸੂਬਾਈ ਜਨਰਲ ਸਕੱਤਰ ਜਤਿੰਦਰ ਪਾਲ ਸਿੰਘ, ਸੀਤਲ ਸਿੰਘ ਸੰਘਾ, ਜਨਵਾਦੀ ਇਸਤਰੀ ਸਭਾ ਦੀ ਕੇਂਦਰੀ ਕਮੇਟੀ ਮੈਂਬਰ ਡਾ. ਕੰਵਲਜੀਤ ਕੌਰ ਧਨੋਆ ਅਤੇ ਸੂਬਾਈ ਸਕੱਤਰ ਹਰਪ੍ਰੀਤ ਕੌਰ ਝਬਾਲ ਆਦਿ ਨੇਤਾਵਾਂ ਨੇ ਸੰਬੋਧਨ ਕੀਤਾ।


ਰੈਲੀ ਨੂੰ ਸੰਬੋਧਨ ਕਰਦਿਆਂ ਕਾਮਰੇਡ ਸੇਖੋਂ ਨੇ ਜਿਥੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਅਤੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਦੀ ਜ਼ੋਰਦਾਰ ਨਿਖੇਧੀ ਕੀਤੀ, ਉਥੇ ਚੰਡੀਗੜ੍ਹ ਪੰਜਾਬ ਨੂੰ ਦੇਣ, ਪੰਜਾਬੀ ਬੋਲਦੇ ਇਲਾਕੇ ਪੰਜਾਬ ’ਚ ਸ਼ਾਮਲ ਕਰਨ ਅਤੇ ਪੰਜਾਬ ਦੇ ਪਾਣੀਆਂ ਦਾ ਮਸਲਾ ਰਾਜੀਵ-ਲੌਂਗੋਵਾਲ ਸਮਝੌਤੇ ਅਨੁਸਾਰ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਦੀ ਮਾਨ ਸਰਕਾਰ ’ਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਮੁਨਕਰ ਹੋਣ ਦਾ ਦੋਸ਼ ਲਗਾਉਂਦਿਆਂ ਇਸ ਸਰਕਾਰ ਨੂੰ ਜੁਮਲਿਆਂ ਦੀ ਸਰਕਾਰ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਦੇਸ਼ ਦੇ ਅੰਨਦਾਤਾ ਕਿਸਾਨ ਦੀਆਂ ਹਮਦਰਦ ਹਨ ਤਾਂ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ’ਤੇ ਐਮਐਸਪੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਨਿਸ਼ਚਿਤ ਕੀਤੀ ਜਾਵੇ। ਉਨ੍ਹਾਂ ਪੰਜਾਬ ਸਰਕਾਰ ’ਤੇ ਸਵਾਲ ਕਰਦਿਆਂ ਕਿਹਾ ਕਿ ਜੇਕਰ ਕੇਰਲਾ ਸਰਕਾਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰ ਸਕਦੀ ਹੈ ਤਾਂ ਫਿਰ ਪੰਜਾਬ ਸਰਕਾਰ ਇਹ ਕਿਉਂ ਨਹੀਂ ਕਰ ਸਕਦੀ।
ਰੈਲੀ ਮਗਰੋਂ ਇਕ ਜਥਾ ਮਾਰਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਜਲ੍ਹਿਆਂਵਾਲੇ ਬਾਗ ਪਹੁੰਚਿਆ, ਜਿਥੇ ਆਗੂਆਂ ਨੇ ਸ਼ਹੀਦਾਂ ਨੂੰ ਆਪਣੀ ਆਕੀਦਤ ਦੇ ਫੁੱਲ ਭੇਟ ਕੀਤੇ। ਇਸ ਮੌਕੇ ਨਰਿੰਦਰ ਪਾਲ ਚਮਿਆਰੀ, ਚਰਨਜੀਤ ਸਿੰਘ ਮਜੀਠਾ, ਦਰਬਾਰਾ ਸਿੰਘ ਲੋਪੋਕੇ, ਗੁਰਦੀਪ ਸਿੰਘ ਬੁਤਾਲਾ, ਜਸਬੀਰ ਸਿੰਘ ਝਬਾਲ, ਗੁਰਨਾਮ ਸਿੰਘ ਤਲਵੰਡੀ, ਪ੍ਰਤਾਪ ਸਿੰਘ ਖਪਰਖੇੜੀ, ਭੈਣ ਕੰਵਲਜੀਤ ਕੌਰ ਐਡਵੋਕੇਟ, ਨਰਿੰਦਰ ਧੰਜਲ, ਵਿਜੇ ਕੁਮਾਰ ਤੇ ਕਿਰਪਾ ਰਾਮ ਆਦਿ ਸਾਥੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਪੰਧੇਰ ਤੇ ਡੱਲੇਵਾਲ ਵੱਲੋਂ ਪਰਚਾ ਦਰਜ ਕਰਨ ਦੀ ਮੰਗ, ਦਿੱਲੀ ਕੂਚ 29 ਤੱਕ ਟਾਲਿਆ

ਪੰਧੇਰ ਤੇ ਡੱਲੇਵਾਲ ਵੱਲੋਂ ਪਰਚਾ ਦਰਜ ਕਰਨ ਦੀ ਮੰਗ, ਦਿੱਲੀ ਕੂਚ 29 ਤੱਕ ਟਾਲਿਆ

ਕਿਸਾਨ ਸਭਾ ਦੀ ਮੀਟਿੰਗ 'ਚ ਅਹਿਮ ਫੈਸਲੇ ਲਏ

ਕਿਸਾਨ ਸਭਾ ਦੀ ਮੀਟਿੰਗ 'ਚ ਅਹਿਮ ਫੈਸਲੇ ਲਏ

ਸ਼ਹੀਦ ਸਾਥੀਆਂ ਦੀ ਯਾਦ ਵਿਚ ਸਮਾਗਮ ਅੱਜ : ਅਜਨਾਲਾ

ਸ਼ਹੀਦ ਸਾਥੀਆਂ ਦੀ ਯਾਦ ਵਿਚ ਸਮਾਗਮ ਅੱਜ : ਅਜਨਾਲਾ

ਖਨੌਰੀ ਬਾਰਡਰ ਤੇ ਪਸਰਿਆ ਸਨਾਟਾ, ਫਿਰ ਵੀ ਹਜ਼ਾਰਾਂ ਅੰਦੋਲਨਕਾਰੀ ਕਿਸਾਨ ਟਰੈਕਟਰ ਟਰਾਲੀਆਂ ਸਮੇਤ ਮੌਜੂਦ

ਖਨੌਰੀ ਬਾਰਡਰ ਤੇ ਪਸਰਿਆ ਸਨਾਟਾ, ਫਿਰ ਵੀ ਹਜ਼ਾਰਾਂ ਅੰਦੋਲਨਕਾਰੀ ਕਿਸਾਨ ਟਰੈਕਟਰ ਟਰਾਲੀਆਂ ਸਮੇਤ ਮੌਜੂਦ

ਸਬਜ਼ੀਆਂ ਵੇਚਣ ਵਾਲਾ ਪਹੁੰਚ ਗਿਆ ਕਿਸਾਨਾਂ ਦੇ ਲੱਗੇ ਡੱਬਵਾਲੀ ਬਾਰਡਰ 'ਤੇ ਧਰਨੇ ਵਿੱਚ

ਸਬਜ਼ੀਆਂ ਵੇਚਣ ਵਾਲਾ ਪਹੁੰਚ ਗਿਆ ਕਿਸਾਨਾਂ ਦੇ ਲੱਗੇ ਡੱਬਵਾਲੀ ਬਾਰਡਰ 'ਤੇ ਧਰਨੇ ਵਿੱਚ

ਸ੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਸ੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਝਾਰਮੜੀ ਬੈਰੀਅਰ ਸ਼ਾਂਤ : ਲਾਲੜੂ ਖੇਤਰ ਅਸਥ-ਵਿਅਸਥ

ਝਾਰਮੜੀ ਬੈਰੀਅਰ ਸ਼ਾਂਤ : ਲਾਲੜੂ ਖੇਤਰ ਅਸਥ-ਵਿਅਸਥ

ਪਿੰਡ ਲੈਹੜੀਆਂ ਦੇ ਵਸਨੀਕਾਂ ਵਲੋਂ ਕੱਚੇ ਮਕਾਨਾਂ ਨੂੰ ਰਾਸ਼ੀ ਜਲਦ ਜਾਰੀ ਕਰਨ ਦੀ ਮੰਗ

ਪਿੰਡ ਲੈਹੜੀਆਂ ਦੇ ਵਸਨੀਕਾਂ ਵਲੋਂ ਕੱਚੇ ਮਕਾਨਾਂ ਨੂੰ ਰਾਸ਼ੀ ਜਲਦ ਜਾਰੀ ਕਰਨ ਦੀ ਮੰਗ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮਨਾਇਆ ਕਾਲਾ ਦਿਵਸ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮਨਾਇਆ ਕਾਲਾ ਦਿਵਸ

ਰੰਗਲਾ ਪੰਜਾਬ ਬਣਾੳਣ ਲਈ ਪੰਜਾਬੀਆ ਨੂੰ ਦਲਬੀਰ ਗਿੱਲ ਯੂਕੇ ਵਰਗੇ ਹੀਰੇ ਦੀ ਲੋੜ ਹੈ : ਜੋੜਾਮਾਜਰਾ, ਅਨਮੋਲ

ਰੰਗਲਾ ਪੰਜਾਬ ਬਣਾੳਣ ਲਈ ਪੰਜਾਬੀਆ ਨੂੰ ਦਲਬੀਰ ਗਿੱਲ ਯੂਕੇ ਵਰਗੇ ਹੀਰੇ ਦੀ ਲੋੜ ਹੈ : ਜੋੜਾਮਾਜਰਾ, ਅਨਮੋਲ