Saturday, July 27, 2024  

ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

December 03, 2023

ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 5 ਦਸੰਬਰ ਨੂੰ ਆਯੋਜਿਤ
ਵੱਧ ਤੋਂ ਵੱਧ ਦਿਵਿਆਗਜਨਾਂ ਨੂੰ ਇਹਨਾਂ ਸਮਾਰੋਹ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ

ਚੰਡੀਗੜ੍ਹ, 3 ਦਸੰਬਰ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ 3 ਦਸੰਬਰ ਤੋਂ 10 ਦਸੰਬਰ ਤੱਕ ਅੰਤਰਾਸ਼ਟਰੀ ਦਿਵਿਆਂਗਤਾਂ ਹਫਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਤਰਾਸ਼ਟਰੀ ਦਿਵਿਆਂਗਤਾਂ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 5 ਦਸੰਬਰ ਨੂੰ ਆਡੀਟੋਰੀਅਮ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ, ਸੈਕਟਰ-35 ਵਿਖੇ ਹੋਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਪੱਧਰ ਦੇ ਇਸ ਸਮਾਗਮ ਵਿੱਚ ਉੱਤਮ ਕੰਮ ਕਰਨ ਵਾਲੇ ਕਰਮਚਾਰੀਆਂ, ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਵੱਖ-ਵੱਖ ਸ਼੍ਰੇਣੀਆਂ ਅਧੀਨ ਸਨਮਾਨਿਤ ਕੀਤਾ ਜਾਵੇਗਾ।
ਡਾ. ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪੱਧਰ 'ਤੇ ਦਿਵਿਆਂਗਜਨਾਂ ਨੂੰ ਉਹਨਾਂ ਵੱਲੋਂ ਕੀਤੇ ਜਾ ਰਹੇ ਸ਼ਲਾਘਾਯੋਗ ਕੰਮਾਂ ਲਈ ਵੀ ਇਸ ਵਾਰ ਸਨਮਾਨਿਤ ਕੀਤਾ ਜਾਵੇਗਾ।
ਉਹਨਾਂ ਵੱਲੋਂ ਸਮੂਹ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਸਮਾਰੋਹਾਂ ਵਿੱਚ ਸ਼ਾਮਿਲ ਹੋ ਕੇ ਉਹਨਾਂ ਦੀ ਭਲਾਈ ਲਈ ਚੱਲ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਸਬੰਧੀ ਜਾਣਕਾਰੀ ਪ੍ਰਾਪਤ ਕਰਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ