Saturday, July 27, 2024  

ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ, 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ

December 04, 2023

ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਨਿਰੰਤਰ ਤੇਜ਼ੀ ਨਾਲ ਜਾਰੀ ਰਹਿਣਗੀਆਂ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 4 ਦਸੰਬਰ (ਬਿਊਰੋ) : ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ।


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਖਣਨ ਦਾ ਪਤਾ ਲੱਗਣ ’ਤੇ ਤੁਰੰਤ ਕਾਰਵਾਈ ਕਰਦਿਆਂ ਖਣਨ ਅਤੇ ਭੂ-ਵਿਗਿਆਨ ਵਿਭਾਗ ਨੇ ਪੁਲਿਸ ਵਿਭਾਗ ਨੂੰ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਲਈ ਕਿਹਾ।
ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਅਤੇ ਪੁਲਿਸ ਦੀ ਸਫ਼ਲ ਕਾਰਵਾਈ ਤਹਿਤ ਦੋ ਵੱਖ-ਵੱਖ ਥਾਵਾਂ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਖਣਨ ਗਤੀਵਿਧੀਆਂ ਵਿੱਚ ਸ਼ਾਮਲ 7 ਵਿਅਕਤੀਆਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਕਰੱਸ਼ਿੰਗ ਲਈ ਕੱਚੇ ਮਾਲ ਨਾਲ ਲੱਦੇ ਚਾਰ ਟਿੱਪਰਾਂ, ਇੱਕ ਜੇ.ਸੀ.ਬੀ ਮਸ਼ੀਨ ਸਮੇਤ ਬਜਰੀ-ਗਟਕੇ ਨਾਲ ਲੱਦੇ ਟਰੈਕਟਰ-ਟਰਾਲੀ ਨੂੰ ਵੀ ਜ਼ਬਤ ਕੀਤਾ ਗਿਆ ਹੈ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਈਨਿੰਗ ਐਂਡ ਮਿਨਰਲਜ਼ ਐਕਟ ਦੀ ਧਾਰਾ 4(1), 21(1) ਅਤੇ ਆਈ.ਪੀ.ਸੀ. ਦੀ ਧਾਰਾ 379 ਤਹਿਤ ਥਾਣਾ ਮਾਮੂਨ ਅਤੇ ਥਾਣਾ ਨੰਗਲ ਭੂਰ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।
ਖਣਨ ਮੰਤਰੀ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ ਸਿਟੀ ਪਠਾਨਕੋਟ ਦੀ ਮੁਸਤੈਦ ਨਿਗਰਾਨੀ ਹੇਠ ਚਲਾਏ ਗਏ ਆਪ੍ਰੇਸ਼ਨ ਦੌਰਾਨ ਥਾਣਾ ਨੰਗਲ ਭੂਰ ਦੀ ਮਹਿਲਾ ਐਸ.ਐਚ.ਓ. ਵੱਲੋਂ ਬਹਾਦਰੀ ਨਾਲ ਦਰਿਆ ਪਾਰ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਪੰਜਾਬ ਸਰਕਾਰ ਦੀ ਸੁਹਿਰਦਤਾ ਅਤੇ ਸੂਬੇ ਦੇ ਕੁਦਰਤੀ ਸੋਮਿਆਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਖਣਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਨਾ-ਕਾਬਿਲੇ-ਬਰਦਾਸ਼ਤ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਤੇਜ਼ੀ ਨਾਲ ਜਾਰੀ ਰਹਿਣਗੀਆਂ ਅਤੇ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ